ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਭਾਰਤ ਵਿੱਚ ਕੁੱਲ ਕੋਵਿਡ-19 ਟੀਕਾਕਰਣ ਕਵਰੇਜ ਦਾ ਅੰਕੜਾ 112.34 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਵਿੱਚ 30.20 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ ਹਨ

ਵਰਤਮਾਨ ਵਿੱਚ ਰਿਕਵਰੀ ਦਰ 98.26% ਹੈ

ਪਿਛਲੇ 24 ਘੰਟਿਆਂ ਵਿੱਚ 10,229 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ 1,34,096 ਹੋਈ, 523 ਦਿਨਾਂ ਵਿੱਚ ਸਭ ਤੋਂ ਘੱਟ

ਹਫ਼ਤਾਵਾਰੀ ਪਾਜ਼ਿਟਿਵਿਟੀ ਦਰ (0.99%) ਪਿਛਲੇ 52 ਦਿਨਾਂ ਤੋਂ 2% ਤੋਂ ਹੇਠਾਂ ਬਣੀ ਹੋਈ ਹੈ

Posted On: 15 NOV 2021 9:32AM by PIB Chandigarh

ਪਿਛਲੇ 24 ਘੰਟਿਆਂ ਵਿੱਚ ਟੀਕੇ ਦੀਆਂ 30,20,119 ਖੁਰਾਕਾਂ ਲਗਾਉਣ ਦੇ ਨਾਲ ਅੱਜ ਸਵੇਰੇ 7 ਵਜੇ ਤੱਕ ਦੀ ਆਰਜ਼ੀ ਰਿਪੋਰਟ ਦੇ ਅਨੁਸਾਰ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ 112.34 ਕਰੋੜ (1,12,34,30,478) ਦੇ ਪਾਰ ਪਹੁੰਚ ਗਈ ਹੈ। ਇਸ ਸਫ਼ਲਤਾ ਨੂੰ 1,15,01,243 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।  

 

ਆਰਜ਼ੀ ਰਿਪੋਰਟ ਦੇ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਦੇ ਸੰਚਿਤ ਅੰਕੜੇ ਵਿੱਚ ਸ਼ਾਮਲ ਹਨ:

 

 ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,80,497

ਦੂਸਰੀ ਖੁਰਾਕ

93,34,144

 ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,74,094

ਦੂਸਰੀ ਖੁਰਾਕ

1,61,78,125

 18 ਤੋਂ 44 ਸਾਲ ਉਮਰ ਵਰਗ 

ਪਹਿਲੀ ਖੁਰਾਕ

43,26,35,344

ਦੂਸਰੀ ਖੁਰਾਕ

17,04,47,156

 45 ਤੋਂ 59 ਸਾਲ  ਉਮਰ ਵਰਗ 

ਪਹਿਲੀ ਖੁਰਾਕ

17,83,12,929

ਦੂਸਰੀ ਖੁਰਾਕ

10,49,30,515

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

11,17,34,885

ਦੂਸਰੀ ਖੁਰਾਕ

7,11,02,789

ਕੁੱਲ

1,12,34,30,478

 

ਪਿਛਲੇ 24 ਘੰਟਿਆਂ ਵਿੱਚ 11,926 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਦਰਜ ਕੀਤਾ ਗਿਆ ਹੈ (ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,38,49,785 ਹੈ।

 

ਸਿੱਟੇ ਵਜੋਂ, ਭਾਰਤ ਵਿੱਚ ਕੋਵਿਡ ਤੋਂ ਠੀਕ ਹੋਣ ਦੀ ਰਿਕਵਰੀ ਦਰ 98.26% ਹੈ।

 

1.jpg

 

ਦੇਸ਼ ਵਿੱਚ ਪਿਛਲੇ 141 ਦਿਨਾਂ ਤੋਂ ਲਗਾਤਾਰ ਰੋਜ਼ਾਨਾ 50,000 ਤੋਂ ਘੱਟ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੁਆਰਾ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਪ੍ਰਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 10,229 ਨਵੇਂ ਕੇਸ ਸਾਹਮਣੇ ਆਏ ਹਨ।

 

2.jpg

 

ਐਕਟਿਵ ਕੇਸਾਂ ਦੀ ਸੰਖਿਆ ਫਿਲਹਾਲ 1,34,096 ਹੈ, ਜੋ  523 ਦਿਨਾਂ ਵਿੱਚ ਸਭ ਤੋਂ ਘੱਟ ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦਾ ਇਸ ਸਮੇਂ 0.39% ਹਨ, ਜੋ ਕਿ ਮਾਰਚ 2020 ਦੇ ਬਾਅਦ ਸਭ ਤੋਂ ਘੱਟ ਹਨ।

 

3.jpg

 

ਦੇਸ਼ ਭਰ ਵਿੱਚ ਕੋਵਿਡ ਟੈਸਟਿੰਗ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ, ਇਸ ਦੇ ਤਹਿਤ ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 9,15,198 ਟੈਸਟ ਕੀਤੇ ਗਏ ਹਨ। ਭਾਰਤ ਵਿੱਚ ਹੁਣ ਤੱਕ 62.46 ਕਰੋੜ ਤੋਂ ਵੱਧ  (62,46,66,542) ਟੈਸਟ ਕੀਤੇ ਗਏ ਹਨ।

 

ਇੱਕ ਪਾਸੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਧਾਈ ਗਈ, ਤਾਂ ਦੁਸਰੇ ਪਾਸੇ ਹਫ਼ਤਾਵਾਰੀ ਪਾਜ਼ਿਟਿਵਿਟੀ ਦਰ ਇਸ ਸਮੇਂ 0.99% ਹੈ, ਜੋ ਪਿਛਲੇ 52 ਦਿਨਾਂ ਤੋਂ ਲਗਾਤਾਰ 2% ਤੋਂ ਹੇਠਾਂ ਕਾਇਮ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ 1.12% ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਪਿਛਲੇ 42 ਦਿਨਾਂ ਤੋਂ 2% ਤੋਂ ਹੇਠਾਂ ਅਤੇ 77 ਦਿਨਾਂ ਤੋਂ ਲਗਾਤਾਰ 3% ਤੋਂ ਹੇਠਾਂ ਬਣੀ ਹੋਈ ਹੈ।   

 

4.jpg

 

****


ਐੱਮਵੀ


(Release ID: 1772206) Visitor Counter : 167