ਗ੍ਰਹਿ ਮੰਤਰਾਲਾ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਲੀਡਰਸ਼ਿਪ ਵਿੱਚ ਭਾਰਤ ਸਰਕਾਰ ਨੇ ਕੋਵਿਡ-19 ਦੀ ਬਿਹਤਰ ਸਥਿਤੀ ਨੂੰ ਧਿਆਨ ਵਿੱਚ ਰਖਦੇ ਹੋਏ, ਸ਼੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਦਾ 17 ਨਵੰਬਰ, 2021 ਤੋਂ ਫਿਰ ਸੰਚਾਲਨ ਸ਼ੁਰੂ ਕਰਨ ਦਾ ਨਿਰਣਾ ਲਿਆ ਹੈ
ਮੋਦੀ ਸਰਕਾਰ ਦੇ ਇਸ ਨਿਰਣੇ ਨਾਲ ਬੜੀ ਸੰਖਿਆ ਵਿੱਚ ਸਿੱਖ ਤੀਰਥ ਯਾਤਰੀਆਂ ਨੂੰ ਫਾਇਦਾ ਹੋਵੇਗਾ
ਸ਼੍ਰੀ ਕਰਤਾਰਪੁਰ ਸਾਹਿਬ ਕਰੋੜਾਂ ਦੇਸ਼ਵਾਸੀਆਂ ਦੀ ਅਸੀਮ ਸ਼ਰਧਾ ਦਾ ਕੇਂਦਰ ਹੈ ਅਤੇ ਇਸ ਕੌਰੀਡੋਰ ਦਾ ਫਿਰ ਤੋਂ ਸੰਚਾਲਨ ਸ਼ੁਰੂ ਕਰਨ ਦਾ ਨਿਰਣਾ ਸਿੱਖ ਭਾਈਚਾਰੇ ਦੇ ਪ੍ਰਤੀ ਮੋਦੀ ਸਰਕਾਰ ਦੀ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ
प्रविष्टि तिथि:
16 NOV 2021 1:51PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਲੀਡਰਸ਼ਿਪ ਵਿੱਚ ਕੇਂਦਰ ਸਰਕਾਰ ਨੇ ਕੋਵਿਡ-19 ਦੀ ਬਿਹਤਰ ਸਥਿਤੀ ਨੂੰ ਧਿਆਨ ਵਿੱਚ ਰਖਦੇ ਹੋਏ, ਸ਼੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਦਾ 17 ਨਵੰਬਰ, 2021 ਤੋਂ ਫਿਰ ਸੰਚਾਲਨ ਸ਼ੁਰੂ ਕਰਨ ਦਾ ਨਿਰਣਾ ਲਿਆ ਹੈ। ਕੋਵਿਡ-19 ਮਹਾਮਾਰੀ ਦੇ ਕਾਰਨ 16 ਮਾਰਚ, 2020 ਤੋਂ ਇਸ ਕੌਰੀਡੋਰ ਦੇ ਸੰਚਾਲਨ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਸ਼੍ਰੀ ਕਰਤਾਰਪੁਰ ਸਾਹਿਬ ਕਰੋੜਾਂ ਦੇਸ਼ਵਾਸੀਆਂ ਦੀ ਅਸੀਮ ਸ਼ਰਧਾ ਦਾ ਕੇਂਦਰ ਹੈ ਅਤੇ ਇਸ ਕੌਰੀਡੋਰ ਦਾ ਫਿਰ ਤੋਂ ਸੰਚਾਲਨ ਸ਼ੁਰੂ ਕਰਨ ਦਾ ਨਿਰਣਾ ਸਿੱਖ ਭਾਈਚਾਰੇ ਦੇ ਪ੍ਰਤੀ ਮੋਦੀ ਸਰਕਾਰ ਦੀ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ। ਮੋਦੀ ਸਰਕਾਰ ਦੇ ਇਸ ਨਿਰਣੇ ਨਾਲ ਬੜੀ ਸੰਖਿਆ ਵਿੱਚ ਸਿੱਖ ਤੀਰਥ ਯਾਤਰੀਆਂ ਨੂੰ ਫਾਇਦਾ ਹੋਵੇਗਾ।
ਕੇਂਦਰੀ ਗ੍ਰਹਿ ਅਤੇ ਸਹਿਕਾਰਿਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਕੌਰੀਡੋਰ ਦਾ ਮੁੜ-ਸੰਚਾਲਨ ਸ਼ੁਰੂ ਕਰਨ ਦੇ ਕੰਮ ਵਿੱਚ ਗਤੀ ਲਿਆਉਣ ਦੇ ਲਈ ਅਧਿਕਾਰੀਆਂ ਦੇ ਨਾਲ ਸਮੀਖਿਆ ਬੈਠਕਾਂ ਕੀਤੀਆਂ।
ਸ਼੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਦੇ ਜ਼ਰੀਏ ਤੀਰਥ ਯਾਤਰਾ ਦੀ ਸੁਵਿਧਾ ਮੌਜੂਦਾ ਪ੍ਰਕਿਰਿਆਵਾਂ ਅਤੇ ਕੋਵਿਡ ਪ੍ਰੋਟੋਕੋਲ ਦੇ ਪਾਲਨ ਦੇ ਅਨੁਸਾਰ ਪ੍ਰਦਾਨ ਕੀਤੀ ਜਾਵੇਗੀ।
ਭਾਰਤ ਨੇ ਜ਼ੀਰੋ ਪੁਆਇੰਟ, ਅੰਤਰਰਾਸ਼ਟਰੀ ਸੀਮਾ ‘ਤੇ ਡੇਰਾ ਬਾਬਾ ਨਾਨਕ ਵਿੱਚ ਸ਼੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਦੇ ਸੰਚਾਲਨ ਦੇ ਤੌਰ-ਤਰੀਕਿਆਂ ‘ਤੇ ਪਾਕਿਸਤਾਨ ਦੇ ਨਾਲ 24 ਅਕਤੂਬਰ, 2019 ਨੂੰ ਇੱਕ ਸਮਝੌਤੇ ‘ਤੇ ਹਸਤਾਖ਼ਰ ਕੀਤੇ ਸਨ। ਇਸ ਦੌਰਾਨ ਵਿਦੇਸ਼ ਮੰਤਰਾਲੇ, ਰੱਖਿਆ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਦੇ ਪ੍ਰਤੀਨਿਧੀਆਂ ਦੇ ਨਾਲ ਪੰਜਾਬ ਸਰਕਾਰ ਦੇ ਪ੍ਰਤੀਨਿਧੀ ਵੀ ਮੌਜੂਦ ਸਨ।
ਕੇਂਦਰੀ ਕੈਬਨਿਟ ਨੇ 22 ਨਵੰਬਰ, 2018 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਯੰਤੀ ਦੇ ਇਤਿਹਾਸਿਕ ਅਵਸਰ ਨੂੰ ਪੂਰੇ ਦੇਸ਼ ਅਤੇ ਦੁਨੀਆ ਭਰ ਵਿੱਚ ਸ਼ਾਨਦਾਰ ਤਰੀਕੇ ਨਾਲ ਮਨਾਉਣ ਦਾ ਇੱਕ ਪ੍ਰਸਤਾਵ ਪਾਸ ਕੀਤਾ ਸੀ।
ਇਸ ਇਤਿਹਾਸਿਕ ਫੈਸਲੇ ਵਿੱਚ ਕੇਂਦਰੀ ਕੈਬਨਿਟ ਨੇ ਅੰਤਰਰਾਸ਼ਟਰੀ ਸੀਮਾ ਤੱਕ ਡੇਰਾ ਬਾਬਾ ਨਾਨਕ ਤੋਂ ਸ਼੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਦੇ ਨਿਰਮਾਣ ਅਤੇ ਵਿਕਾਸ ਨੂੰ ਪ੍ਰਵਾਨਗੀ ਦਿੱਤੀ ਸੀ ਤਾਕਿ ਭਾਰਤ ਦੇ ਤੀਰਥ ਯਾਤਰੀਆਂ ਨੂੰ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੀ ਯਾਤਰਾ ਕਰਨ ਵਿੱਚ ਸੁਵਿਧਾ ਹੋਵੇ ਅਤੇ ਇਹ ਯਾਤਰਾ ਸਾਲ ਭਰ ਸੁਚਾਰੂ ਅਤੇ ਸੁਗਮ ਤਰੀਕੇ ਨਾਲ ਚਲ ਸਕੇ।
************
ਐੱਨਡਬਲਿਊ/ਆਰਕੇ/ਏਵਾਈ/ਆਰਆਰ
(रिलीज़ आईडी: 1772332)
आगंतुक पटल : 208