ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ - 19 ਵੈਕਸੀਨ ਦੀ ਉਪਲਬਧਤਾ ‘ਤੇ ਅੱਪਡੇਟ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੈਕਸੀਨ ਦੀਆਂ 128 ਕਰੋੜ ਤੋਂ ਅਧਿਕ ਖੁਰਾਕਾਂ ਉਪਲਬਧ ਕਰਵਾਈਆਂ ਗਈਆਂ
ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਵੈਕਸੀਨ ਦੀਆਂ 22.45 ਕਰੋੜ ਤੋਂ ਅਤਿਰਿਕਤ ਅਤੇ ਬਿਨਾ ਇਸਤੇਮਾਲ ਕੀਤੀਆਂ ਹੋਈਆਂ ਖੁਰਾਕਾਂ ਮੌਜੂਦ
Posted On:
18 NOV 2021 9:20AM by PIB Chandigarh
ਕੇਂਦਰ ਸਰਕਾਰ ਦੇਸ਼ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਧਾਉਣ ਅਤੇ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ । ਕੋਵਿਡ-19 ਦੇ ਟੀਕਿਆਂ ਦੀ ਸਰਬ-ਉਪਲਬਧਤਾ ਦਾ ਨਵਾਂ ਦੌਰ 21 ਜੂਨ, 2021 ਤੋਂ ਸ਼ੁਰੂ ਕੀਤਾ ਗਿਆ ਹੈ । ਟੀਕਾਕਰਣ ਮੁਹਿੰਮ ਨੂੰ ਅਧਿਕ ਤੋਂ ਅਧਿਕ ਵੈਕਸੀਨ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ । ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੈਕਸੀਨ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਗਈ , ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਵੈਕਸੀਨ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ ।
ਦੇਸ਼ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਵੈਕਸੀਨ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਮਰਥਨ ਦੇ ਰਹੀ ਹੈ। ਟੀਕਿਆਂ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਵੈਕਸੀਨ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਉਨ੍ਹਾਂ ਨੂੰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ ।
ਵੈਕਸੀਨ ਦੀਆਂ ਖੁਰਾਕਾਂ
|
18 ਨਵੰਬਰ 2021 ਤੱਕ)
|
ਹੁਣ ਤੱਕ ਹੋਈ ਸਪਲਾਈ
|
1,28,49,86,340
|
ਬਾਕੀ ਟੀਕੇ
|
22,45,63,541
|
ਕੇਂਦਰ ਸਰਕਾਰ ਦੁਆਰਾ ਸਾਰੇ ਪ੍ਰਕਾਰ ਦੇ ਸਰੋਤਾਂ ਤੋਂ ਹੁਣ ਤੱਕ ਵੈਕਸੀਨ ਦੀਆਂ ਕਰੀਬ 128 ਕਰੋੜ ਤੋਂ ਅਧਿਕ ( 1,28,49,86,340 ) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸਰਕਾਰੀ ਸਰੋਤ ( ਮੁਫ਼ਤ ) ਅਤੇ ਰਾਜਾਂ ਦੁਆਰਾ ਸਿੱਧੀ ਖਰੀਦ ਪ੍ਰਕਿਰਿਆ ਦੇ ਜ਼ਰੀਏ ਪ੍ਰਦਾਨ ਕੀਤੀਆਂ ਗਈਆਂ ਹਨ।
ਰਾਜਾਂ ਦੇ ਪਾਸ ਵੈਕਸੀਨ ਦੀਆਂ 22.45 ਕਰੋੜ ਤੋਂ ਅਧਿਕ ( 22,45,63,541 ) ਅਤਿਰਿਕਤ ਅਤੇ ਬਿਨਾ ਇਸਤੇਮਾਲ ਕੀਤੀਆਂ ਹੋਈ ਖੁਰਾਕਾਂ ਮੌਜੂਦ ਹਨ , ਜਿਨ੍ਹਾਂ ਨੂੰ ਲਗਾਇਆ ਜਾਣਾ ਹੈ ।
****
ਐੱਮਵੀ
(Release ID: 1772913)
Visitor Counter : 187