ਰਾਸ਼ਟਰਪਤੀ ਸਕੱਤਰੇਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ’ਤੇ ਰਾਸ਼ਟਰਪਤੀ ਦਾ ਵਧਾਈ ਸੰਦੇਸ਼

Posted On: 18 NOV 2021 6:16PM by PIB Chandigarh

ਭਾਰਾਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਹੈ। ਇੱਕ ਸੰਦੇਸ਼ ’ਚ, ਰਾਸ਼ਟਰਪਤੀ ਨੇ ਕਿਹਾ, ‘ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ਮੈਂ ਭਾਰਤ ਦੇ ਵਿਦੇਸ਼ਾਂ ’ਚ ਵੱਸੇ ਸਮੂਹ ਭਾਰਤੀਆਂ, ਖ਼ਾਸ ਕਰਕੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ’ਚ ਪ੍ਰੇਮ, ਦਯਾ ਤੇ ਬਲੀਦਾਨ ਦਾ ਨਿਹਿਤ ਸੰਦੇਸ਼ ਮਨੁੱਖ ਜਾਤੀ ਦੀ ਅਧਿਆਤਮਕ ਪ੍ਰਗਤੀ ਨੂੰ ਹੱਲਾਸ਼ੇਰੀ ਦਿੰਦਾ ਹੈ। ਉਨ੍ਹਾਂ ਦੇ ਵਿਚਾਰ ਸਾਨੂੰ ਆਪਣੇ ਜੀਵਨ ’ਚ ਸ਼ਾਂਤੀ ਤੇ ਭਾਈਚਾਰੇ ਦੇ ਆਦਰਸ਼ਾਂ ਦਾ ਅਨੁਸਰਣ ਕਰਨ ਲਈ ਉਤਸ਼ਾਹਿਤ ਕਰਦੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇੱਕ ਸਾਧਾਰਣ ਗ੍ਰਹਿਸਥ ਜੀਵਨ ਬਤੀਤ ਕਰਦਿਆਂ ‘ੴ ਸਤਿਨਾਮ, ਕਰਤਾ ਪੁਰਖ’ ਪ੍ਰਾਪਤ ਕਰਨ ਦੇ ਸਾਧਨ ਦੇ ਰੂਪ ਵਿੱਚ ਸੇਵਾ ’ਤੇ ਜ਼ੋਰ ਦਿੱਤਾ।

ਆਓ, ਅਸੀਂ ਸਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਪੈੜ–ਚਾਲਾਂ ਉੱਤੇ ਚਲੀਏ ਤੇ ਆਪਣੇ ਸਮਾਜ ’ਚ ਸਦਭਾਵ ਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰੀਏ।’

 

ਰਾਸ਼ਟਰਪਤੀ ਦਾ ਸੰਦੇਸ਼ ਹਿੰਦੀ ’ਚ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ

 

*****

ਡੀਐੱਸ/ਬੀਐੱਮ



(Release ID: 1773094) Visitor Counter : 118


Read this release in: English , Urdu , Hindi , Marathi