ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ


ਪਵਿੱਤਰ ਗੁਰਪੁਰਬ ਮੌਕੇ ਅਤੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ’ਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ



“ਅੱਜ ਮੈਂ ਤੁਹਾਨੂੰ, ਪੂਰੇ ਦੇਸ਼ ਨੂੰ ਇਹ ਦੱਸਣ ਲਈ ਆਇਆ ਹਾਂ ਕਿ ਅਸੀਂ ਸਾਰੇ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਇਸੇ ਮਹੀਨੇ ਸ਼ੁਰੂ ਹੋਣ ਜਾ ਰਹੇ ਸੰਸਦ ਦੇ ਸੈਸ਼ਨ ’ਚ ਅਸੀਂ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਸੰਵਿਧਾਨਕ ਪ੍ਰਕਿਰਿਆ ਮੁਕੰਮਲ ਕਰਾਂਗੇ”



“ਜਦੋਂ ਮੈਨੂੰ 2014 ’ਚ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਸੀ, ਤਦ ਅਸੀਂ ਖੇਤੀਬਾੜੀ ਦੇ ਵਿਕਾਸ ਤੇ ਕਿਸਾਨਾਂ ਦੀ ਭਲਾਈ ਨੂੰ ਉੱਚਤਮ ਤਰਜੀਹ ਦਿੱਤੀ ਸੀ”



“ਅਸੀਂ ਨਾ ਕੇਵਲ ਐੱਮਐੱਸਪੀ ’ਚ ਵਾਧਾ ਕੀਤਾ, ਬਲਕਿ ਰਿਕਾਰਡ ਗਿਣਤੀ ’ਚ ਨਵੇਂ ਖ਼ਰੀਦ ਕੇਂਦਰ ਵੀ ਸਥਾਪਿਤ ਕੀਤੇ। ਸਾਡੀ ਸਰਕਾਰ ਨੇ ਫ਼ਸਲਾਂ ਦੀ ਖ਼ਰੀਦ ਦੇ ਪਿਛਲੇ ਕਈ ਦਹਾਕਿਆਂ ਦੇ ਰਿਕਾਰਡ ਤੋੜ ਦਿੱਤੇ ਹਨ”



“ਤਿੰਨ ਖੇਤੀ ਕਾਨੂੰਨਾਂ ਦਾ ਉਦੇਸ਼ ਇਹ ਸੀ ਕਿ ਦੇਸ਼ ਦੇ ਕਿਸਾਨ, ਖ਼ਾਸ ਕਰ ਕੇ ਛੋਟੇ ਕਿਸਾਨ ਮਜ਼ਬੂਤ ਹੋਣ, ਉਨ੍ਹਾਂ ਨੂੰ ਆਪਣੀ ਫ਼ਸਲ ਦੀ ਸਹੀ ਕੀਮਤ ਮਿਲਣੀ ਚਾਹੀਦੀ ਹੈ ਤੇ ਉਨ੍ਹਾਂ ਕੋਲ ਆਪਣੀ ਉਪਜ ਵੇਚਣ ਦੇ ਵੱਧ ਤੋਂ ਵੱਧ ਵਿਕਲਪ ਹੋਣੇ ਚਾਹੀਦੇ ਹਨ”



“ਇਹ ਕਾਨੂੰਨ ਖੇਤੀਬਾੜੀ ਖੇਤਰ ਦੇ ਹਿਤ ਵਿੱਚ ਕਿਸਾਨਾਂ, ਖ਼ਾਸ ਕਰਕੇ ਛੋਟੇ ਕਿਸਾਨਾਂ ਦੀ ਭਲਾਈ, ‘ਗਾਓਂ–ਗ਼ਰੀਬ’ ਦੇ ਰੋਸ਼ਨ ਭਵਿੱਖ ਲਈ ਕਿਸਾਨਾਂ ਪ੍ਰਤੀ ਪੂਰੀ ਇਮਾਨਦਾਰੀ, ਸ

Posted On: 19 NOV 2021 9:55AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸ ਦੇ ਜ਼ਰੀਏ ਰਾਸ਼ਟਰ ਨੂੰ ਸੰਬੋਧਨ ਕੀਤਾ।

ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਇਸ ਗੱਲ ਤੇ ਵੀ ਖ਼ੁਸ਼ੀ ਪ੍ਰਗਟਾਈ ਕਿ ਡੇਢ ਸਾਲ ਦੇ ਵਕਫ਼ੇ ਪਿੱਛੋਂ ਕਰਤਾਰਪੁਰ ਸਾਹਿਬ ਲਾਂਘਾ ਦੋਬਾਰਾ ਖੁੱਲ੍ਹ ਗਿਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਮੈਂ ਆਪਣੇ ਜਨਤਕ ਜੀਵਨ ਦੇ ਪੰਜ ਦਹਾਕਿਆਂ ਦੌਰਾਨ ਕਿਸਾਨਾਂ ਦੀਆਂ ਚੁਣੌਤੀਆ ਬਹੁਤ ਨੇੜਿਓਂ ਤੱਕਿਆ ਹੈਇਹੋ ਕਾਰਣ ਹੈ ਕਿ ਜਦੋਂ ਮੈਨੂੰ ਸਾਲ 2014 ’ਚ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਸੀਤਦ ਅਸੀਂ ਖੇਤੀਬਾੜੀ ਦੇ ਵਿਕਾਸ ਤੇ ਕਿਸਾਨਾਂ ਦੀ ਭਲਾਈ ਨੂੰ ਉੱਚਤਮ ਤਰਜੀਹ ਦਿੱਤੀ ਸੀ।’ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਹਾਲਤ ਚ ਸੁਧਾਰ ਲਿਆਉਣ ਲਈ ਬੀਜਾਂਬੀਮਾਮੰਡੀਆਂ ਤੇ ਬੱਚਤਾਂ ਦੇ ਚੁਪੱਖੀ ਕਦਮ ਚੁੱਕੇ ਗਏ ਸਨ। ਉਨ੍ਹਾਂ ਕਿਹਾ ਕਿ ਵਧੀਆ ਮਿਆਰੀ ਬੀਜਾਂ ਦੇ ਨਾਲ ਸਰਕਾਰ ਨੇ ਕਿਸਾਨਾਂ ਨੂੰ ਨਿੰਮ (ਨੀਮ) ਦੇ ਲੇਪ ਵਾਲੇ ਯੂਰੀਆਭੋਂ ਸਿਹਤ ਕਾਰਡ ਤੇ ਸੂਖਮ ਸਿੰਚਾਈ ਜਿਹੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ।

ਪ੍ਰਧਾਨ ਮੰਤਰੀ ਨੇ ਨੁਕਤਾ ਉਠਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਦੇ ਬਦਲੇ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਦਿਵਾਉਣ ਲਈ ਕਈ ਪਹਿਲਾਂ ਕੀਤੀਆਂ ਗਈਆਂ ਹਨ। ਦੇਸ਼ ਨੇ ਆਪਣੇ ਦਿਹਾਤੀ ਬਾਜ਼ਾਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ,“ਅਸੀਂ ਨਾ ਸਿਰਫ਼ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾਸਗੋਂ ਰਿਕਾਰਡ ਗਿਣਤੀ ਵਿੱਚ ਸਰਕਾਰੀ ਖਰੀਦ ਕੇਂਦਰ ਵੀ ਬਣਾਏ। ਸਾਡੀ ਸਰਕਾਰ ਦੁਆਰਾ ਕੀਤੀ ਗਈ ਉਪਜ ਦੀ ਖਰੀਦ ਨੇ ਪਿਛਲੇ ਕਈ ਦਹਾਕਿਆਂ ਦੇ ਰਿਕਾਰਡ ਤੋੜ ਦਿੱਤੇ ਹਨ।’’

ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਹਾਲਤ ਸੁਧਾਰਨ ਦੀ ਇਸ ਮਹਾਨ ਮੁਹਿੰਮ ਵਿੱਚ ਦੇਸ਼ ਵਿੱਚ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ ਹਨ। ਉਦੇਸ਼ ਇਹ ਸੀ ਕਿ ਦੇਸ਼ ਦੇ ਕਿਸਾਨ ਖਾਸ ਕਰਕੇ ਛੋਟੇ ਕਿਸਾਨਾਂ ਨੂੰ ਮਜ਼ਬੂਤ ਕੀਤਾ ਜਾਵੇਉਨ੍ਹਾਂ ਨੂੰ ਉਨ੍ਹਾਂ ਦੀ ਉਪਜ ਦੀ ਸਹੀ ਕੀਮਤ ਮਿਲ ਸਕੇ ਅਤੇ ਉਪਜ ਵੇਚਣ ਦੇ ਵੱਧ ਤੋਂ ਵੱਧ ਵਿਕਲਪ ਮਿਲਣ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਲਾਂ ਤੋਂ ਦੇਸ਼ ਦੇ ਕਿਸਾਨਦੇਸ਼ ਦੇ ਖੇਤੀ ਮਾਹਿਰ ਅਤੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਲਗਾਤਾਰ ਲਗਾਤਾਰ ਇਹ ਮੰਗ ਕਰਦੇ ਰਹੇ ਹਨ। ਇਸ ਤੋਂ ਪਹਿਲਾਂ ਵੀ ਕਈ ਸਰਕਾਰਾਂ ਇਸ ਬਾਰੇ ਵਿਚਾਰਵਟਾਂਦਰਾ ਕਰ ਚੁੱਕੀਆਂ ਹਨ। ਇਸ ਵਾਰ ਵੀ ਪਾਰਲੀਮੈਂਟ ਵਿੱਚ ਚਰਚਾ ਹੋਈਵਿਚਾਰਵਟਾਂਦਰਾ ਹੋਇਆ ਅਤੇ ਇਹ ਕਾਨੂੰਨ ਸਾਹਮਣੇ ਆਏ। ਦੇਸ਼ ਦੇ ਕੋਣੇ-ਕੋਣੇ ਵਿਚ ਕਈ ਕਿਸਾਨ ਜਥੇਬੰਦੀਆਂ ਨੇ ਇਸ ਦਾ ਸਵਾਗਤ ਕੀਤਾ ਅਤੇ ਸਮਰਥਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਕਦਮ ਦਾ ਸਮਰਥਨ ਕਰਨ ਵਾਲੀਆਂ ਸੰਸਥਾਵਾਂਕਿਸਾਨਾਂ ਅਤੇ ਵਿਅਕਤੀਆਂ ਦਾ ਧੰਨਵਾਦ ਕੀਤਾ। .

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਹ ਕਾਨੂੰਨ ਕਿਸਾਨਾਂਖਾਸ ਤੌਰ 'ਤੇ ਛੋਟੇ ਕਿਸਾਨਾਂ ਦੀ ਭਲਾਈ ਲਈਖੇਤੀਬਾੜੀ ਖੇਤਰ ਦੇ ਹਿੱਤ ਵਿੱਚ, 'ਗਾਓਂ-ਗਰੀਬ' (ਪਿੰਡ-ਗਰੀਬ) ਦੇ ਉੱਜਵਲ ਭਵਿੱਖ ਲਈਪੂਰੀ ਇਮਾਨਦਾਰੀਸਪਸ਼ਟ ਜ਼ਮੀਰ ਅਤੇ ਕਿਸਾਨਾਂ ਪ੍ਰਤੀ ਸਮਰਪਣ ਦੀ ਭਾਵਨਾ ਨਾਲ ਲਿਆਂਦਾ ਸੀ। ਉਨ੍ਹਾਂ ਅੱਗੇ ਕਿਹਾ, “ਇਹੋ ਜਿਹੀ ਪਵਿੱਤਰ ਚੀਜ਼ਬਿਲਕੁਲ ਸ਼ੁੱਧਕਿਸਾਨਾਂ ਦੇ ਹਿੱਤ ਦਾ ਇਹ ਮਾਮਲਾਅਸੀਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਕੁਝ ਕਿਸਾਨਾਂ ਨੂੰ ਸਮਝਾ ਨਹੀਂ ਸਕੇ। ਖੇਤੀਬਾੜੀ ਅਰਥਸ਼ਾਸਤਰੀਆਂਵਿਗਿਆਨੀਆਂਅਗਾਂਹਵਧੂ ਕਿਸਾਨਾਂ ਨੇ ਵੀ ਉਨ੍ਹਾਂ ਨੂੰ ਖੇਤੀਬਾੜੀ ਕਾਨੂੰਨਾਂ ਦੀ ਮਹੱਤਤਾ ਨੂੰ ਸਮਝਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਮੈਂ ਤੁਹਾਨੂੰਪੂਰੇ ਦੇਸ਼ ਨੂੰ ਇਹ ਦੱਸਣ ਆਇਆ ਹਾਂ ਕਿ ਅਸੀਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਸ ਮਹੀਨੇ ਦੇ ਅੰਤ ਵਿੱਚ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ ਵਿੱਚਅਸੀਂ ਇਨ੍ਹਾਂ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਵਿਧਾਨਕ ਪ੍ਰਕਿਰਿਆ ਪੂਰੀ ਕਰਾਂਗੇ।

ਪਵਿੱਤਰ ਗੁਰਪੁਰਬ ਦੀ ਭਾਵਨਾ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਕਿਸੇ 'ਤੇ ਦੋਸ਼ ਲਗਾਉਣ ਦਾ ਨਹੀਂ ਹੈ ਅਤੇ ਕਿਸਾਨਾਂ ਦੀ ਭਲਾਈ ਲਈ ਕੰਮ ਕਰਨ ਵਾਸਤੇ ਆਪਣੇ ਆਪ ਨੂੰ ਸਮਰਪਿਤ ਕਰ ਦਿੱਤਾ ਹੈ। ਉਨ੍ਹਾਂ ਨੇ ਖੇਤੀਬਾੜੀ ਖੇਤਰ ਲਈ ਇੱਕ ਮਹੱਤਵਪੂਰਨ ਪਹਿਲ ਦਾ ਐਲਾਨ ਕੀਤਾ। ਉਨ੍ਹਾਂ ਨੇ ਜ਼ੀਰੋ ਬਜਟ ਆਧਾਰਿਤ ਖੇਤੀ ਨੂੰ ਉਤਸ਼ਾਹਿਤ ਕਰਨਦੇਸ਼ ਦੀਆਂ ਬਦਲਦੀਆਂ ਜ਼ਰੂਰਤਾਂ ਅਨੁਸਾਰ ਫਸਲਾਂ ਦੇ ਪੈਟਰਨ ਨੂੰ ਬਦਲਣ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਲਈ ਇੱਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ। ਕਮੇਟੀ ਵਿੱਚ ਕੇਂਦਰ ਸਰਕਾਰਰਾਜ ਸਰਕਾਰਾਂਕਿਸਾਨਾਂਖੇਤੀ ਵਿਗਿਆਨੀਆਂ ਅਤੇ ਖੇਤੀ ਅਰਥਸ਼ਾਸਤਰੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ।

 

https://twitter.com/PMOIndia/status/1461538090426585093

https://twitter.com/PMOIndia/status/1461538292944359425

https://twitter.com/PMOIndia/status/1461539020526084098

https://twitter.com/PMOIndia/status/1461539472831516673

https://twitter.com/PMOIndia/status/1461539865376354311

https://twitter.com/PMOIndia/status/1461539862612377604

https://twitter.com/PMOIndia/status/1461540890262990848

https://twitter.com/PMOIndia/status/1461540887385677829

https://twitter.com/PMOIndia/status/1461540884722294790

https://twitter.com/PMOIndia/status/1461541363879579653

https://twitter.com/PMOIndia/status/1461541360935178246

https://twitter.com/PMOIndia/status/1461541807800475650

https://twitter.com/PMOIndia/status/1461542517770362881

https://twitter.com/PMOIndia/status/1461542514662383626

https://youtu.be/lWkFqjlplHc

 

 

 *********

ਡੀਐੱਸ/ਏਕੇ


(Release ID: 1773346) Visitor Counter : 271