ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
19 NOV 2021 8:54AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਮੌਕੇ ’ਤੇ ਸ਼੍ਰੀ ਮੋਦੀ ਨੇ ਉਨ੍ਹਾਂ ਦੇ ਪਵਿੱਤਰ ਵਿਚਾਰਾਂ ਤੇ ਉੱਚ ਆਦਰਸ਼ਾਂ ਨੂੰ ਯਾਦ ਕੀਤਾ ਹੈ।
ਇੱਕ ਟਵੀਟ ’ਚ ਪ੍ਰਧਾਨ ਮੰਤਰੀ ਨੇ ਕਿਹਾ:
“ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਮੌਕੇ ’ਤੇ, ਮੈਂ ਉਨ੍ਹਾਂ ਦੇ ਪਵਿੱਤਰ ਵਿਚਾਰਾਂ ਤੇ ਨੇਕ ਆਦਰਸ਼ਾਂ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਇੱਕ ਨਿਆਂਪੂਰਨ, ਦਇਆਵਾਨ ਅਤੇ ਸਮਾਵੇਸ਼ੀ ਸਮਾਜ ਦਾ ਵਿਜ਼ਨ ਸਾਨੂੰ ਪ੍ਰੇਰਿਤ ਕਰਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਦੂਸਰਿਆਂ ਦੀ ਸੇਵਾ ’ਤੇ ਜ਼ੋਰ ਵੀ ਬਹੁਤ ਪ੍ਰੇਰਣਾਦਾਇਕ ਹੈ।”
*********
ਡੀਐੱਸ/ਐੱਸਐੱਚ
(Release ID: 1773348)
ਵਿਜ਼ੀਟਰ ਕਾਊਂਟਰ : 167
Read this release in:
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam