ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕਿਆਂ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ




ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 130 ਕਰੋੜ ਜ਼ਿਆਦਾ ਟੀਕਿਆਂ ਦੀਆਂ ਖੁਰਾਕਾਂ ਉਪਲਬਧ ਕਰਵਾਈਆਂ ਗਈਆਂ



ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 22.70 ਕਰੋੜ ਤੋਂ ਜ਼ਿਆਦਾ ਹੋਰ ਅਤੇ ਬਿਨਾ ਵਰਤੇ ਟੀਕੇ ਦੀਆਂ ਖੁਰਾਕਾਂ ਉਪਲਬਧ ਹਨ

Posted On: 21 NOV 2021 9:54AM by PIB Chandigarh

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਨੂੰ ਵਿਸਤ੍ਰਿਤ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਦੇਸ਼ ਵਿਆਪੀ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਹੋਇਆ ਸੀ। ਕੋਵਿਡ-19 ਟੀਕਾਕਰਣ ਦਾ ਨਵਾਂ ਸਰਬਵਿਆਪੀਕਰਣ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਰਫ਼ਤਾਰ ਨੂੰ ਜ਼ਿਆਦਾ ਤੋਂ ਜ਼ਿਆਦਾ ਟੀਕਿਆਂ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਇੰਤਜ਼ਾਮ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫ਼ਤ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਦੁਆਰਾ ਤਿਆਰ ਕੀਤੇ ਜਾ ਰਹੇ 75 ਫੀਸਦੀ ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ

 ਟੀਕਿਆਂ ਦੀਆਂ ਖੁਰਾਕਾਂ

 21 ਨਵੰਬਰ 2021 ਤੱਕ)

 ਹੁਣ ਤੱਕ ਹੋਈ ਸਪਲਾਈ 

1,30,92,52,950

ਬਾਕੀ ਟੀਕੇ

 22,70,93,531

 

ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਮਾਧਿਅਮਾਂ ਨਾਲ ਟੀਕੇ ਦੀਆਂ 130 ਕਰੋੜ ਤੋਂ ਜ਼ਿਆਦਾ (1,30,92,52,950ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ

ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀਆਂ 22.70 ਕਰੋੜ ਤੋਂ ਅਧਿਕ  (22,70,93,531) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ।

 

****

 

ਐੱਮਵੀ


(Release ID: 1773907) Visitor Counter : 172