ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਭਾਰਤ ਵਿੱਚ ਕੁੱਲ ਕੋਵਿਡ-19 ਟੀਕਾਕਰਣ ਕਵਰੇਜ ਦਾ ਅੰਕੜਾ 116.50 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਵਿੱਚ 67.25 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ ਹਨ

ਵਰਤਮਾਨ ਵਿੱਚ ਰਿਕਵਰੀ ਦਰ 98.30% ਹੈ

ਪਿਛਲੇ 24 ਘੰਟਿਆਂ ਵਿੱਚ 10,488 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ 1,22,714 ਹੋਈ

ਹਫ਼ਤਾਵਾਰੀ ਪਾਜ਼ਿਟਿਵਿਟੀ ਦਰ (0.94%) ਪਿਛਲੇ 58 ਦਿਨਾਂ ਤੋਂ 2% ਤੋਂ ਹੇਠਾਂ ਬਣੀ ਹੋਈ ਹੈ

Posted On: 21 NOV 2021 10:09AM by PIB Chandigarh

ਪਿਛਲੇ 24 ਘੰਟਿਆਂ ਵਿੱਚ ਟੀਕੇ ਦੀਆਂ 67,25,970 ਖੁਰਾਕਾਂ ਲਗਾਉਣ ਦੇ ਨਾਲ ਅੱਜ ਸਵੇਰੇ 7 ਵਜੇ ਤੱਕ ਦੀ ਆਰਜ਼ੀ ਰਿਪੋਰਟ ਦੇ ਅਨੁਸਾਰ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ 116.50 ਕਰੋੜ (1,16,50,55,210) ਦੇ ਪਾਰ ਪਹੁੰਚ ਗਈ ਹੈ। ਇਸ ਸਫ਼ਲਤਾ ਨੂੰ 1,20,41,157 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।

 

ਆਰਜ਼ੀ ਰਿਪੋਰਟ ਦੇ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਦੇ ਸੰਚਿਤ ਅੰਕੜੇ ਵਿੱਚ ਸ਼ਾਮਲ ਹਨ:

 

 ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,82,198

ਦੂਸਰੀ ਖੁਰਾਕ

94,00,674

 ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,75,974

ਦੂਸਰੀ ਖੁਰਾਕ

1,63,06,666

 18 ਤੋਂ 44 ਸਾਲ ਉਮਰ ਵਰਗ 

ਪਹਿਲੀ ਖੁਰਾਕ

44,20,03,682

ਦੂਸਰੀ ਖੁਰਾਕ

19,01,32,509

 45 ਤੋਂ 59 ਸਾਲ  ਉਮਰ ਵਰਗ 

ਪਹਿਲੀ ਖੁਰਾਕ

18,05,79,345

ਦੂਸਰੀ ਖੁਰਾਕ

11,07,04,731

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

11,31,14,229

ਦੂਸਰੀ ਖੁਰਾਕ

7,40,55,202

ਕੁੱਲ

1,16,50,55,210

 

ਪਿਛਲੇ 24 ਘੰਟਿਆਂ ਵਿੱਚ 12,329 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਦਰਜ ਕੀਤਾ ਗਿਆ ਹੈ (ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,39,22,037 ਹੈ।

ਸਿੱਟੇ ਵਜੋਂ, ਭਾਰਤ ਵਿੱਚ ਕੋਵਿਡ ਤੋਂ ਠੀਕ ਹੋਣ ਦੀ ਰਿਕਵਰੀ ਦਰ 98.30% ਹੈ।

 

 

ਦੇਸ਼ ਵਿੱਚ ਪਿਛਲੇ 147 ਦਿਨਾਂ ਤੋਂ ਲਗਾਤਾਰ ਰੋਜ਼ਾਨਾ 50,000 ਤੋਂ ਘੱਟ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੁਆਰਾ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਪ੍ਰਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 10,488 ਨਵੇਂ ਕੇਸ ਸਾਹਮਣੇ ਆਏ ਹਨ।

 

ਐਕਟਿਵ ਕੇਸਾਂ ਦੀ ਸੰਖਿਆ ਫਿਲਹਾਲ 1,22,714 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦਾ ਇਸ ਸਮੇਂ 0.36% ਹਨ, ਜੋ ਕਿ ਮਾਰਚ 2020 ਦੇ ਬਾਅਦ ਸਭ ਤੋਂ ਘੱਟ ਹਨ।

 

 

ਦੇਸ਼ ਭਰ ਵਿੱਚ ਕੋਵਿਡ ਟੈਸਟਿੰਗ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ, ਇਸ ਦੇ ਤਹਿਤ ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 10,74,099 ਟੈਸਟ ਕੀਤੇ ਗਏ ਹਨ। ਭਾਰਤ ਵਿੱਚ ਹੁਣ ਤੱਕ 63.16 ਕਰੋੜ ਤੋਂ ਵੱਧ (63,16,49,378) ਟੈਸਟ ਕੀਤੇ ਗਏ ਹਨ।

 

ਇੱਕ ਪਾਸੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਧਾਈ ਗਈ, ਤਾਂ ਦੁਸਰੇ ਪਾਸੇ ਹਫ਼ਤਾਵਾਰੀ ਪਾਜ਼ਿਟਿਵਿਟੀ ਦਰ ਇਸ ਸਮੇਂ 0.94% ਹੈ, ਜੋ ਪਿਛਲੇ 58 ਦਿਨਾਂ ਤੋਂ ਲਗਾਤਾਰ 2% ਤੋਂ ਹੇਠਾਂ ਕਾਇਮ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ 0.98% ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਪਿਛਲੇ 48 ਦਿਨਾਂ ਤੋਂ 2% ਤੋਂ ਹੇਠਾਂ ਅਤੇ 83 ਦਿਨਾਂ ਤੋਂ ਲਗਾਤਾਰ 3% ਤੋਂ ਹੇਠਾਂ ਬਣੀ ਹੋਈ ਹੈ।

 

 

****

 

ਐੱਮਵੀ


(Release ID: 1773908) Visitor Counter : 179