ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ - 19 ਟੀਕਿਆਂ ਦੀ ਉਪਲਬਧਤਾ ‘ਤੇ ਅੱਪਡੇਟ
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 131 ਕਰੋੜ ਤੋਂ ਅਧਿਕ ਟੀਕੇ ਉਪਲੱਬਧ ਕਰਵਾਏ ਗਏ ਹਨ
ਰਾਜਾਂ/ਕੇਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਹੁਣ ਵੀ 21.64 ਕਰੋੜ ਤੋਂ ਅਧਿਕ ਬਚੀ ਹੋਈ ਅਤੇ ਅਣਵਰਤੀ ਵੈਕਸੀਨ ਦੀਆਂ ਖੁਰਾਕ ਉਪਲਬਧ ਹਨ
Posted On:
22 NOV 2021 9:13AM by PIB Chandigarh
ਕੇਂਦਰ ਸਰਕਾਰ ਪੂਰੇ ਦੇਸ਼ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਲਈ ਪ੍ਰਤੀਬੱਧ ਹੈ। ਰਾਸ਼ਟਰਵਿਆਪੀ ਕੋਵਿਡ - 19 ਟੀਕਾਕਰਣ ਮੁਹਿੰਮ 16 ਜਨਵਰੀ 2021 ਨੂੰ ਸ਼ੁਰੂ ਹੋਈ ਸੀ । ਕੋਵਿਡ-19 ਦਾ ਟੀਕਾ ਸਾਰਿਆਂ ਨੂੰ ਉਪਲਬਧ ਕਰਵਾਉਣ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਅਧਿਕ ਤੋਂ ਅਧਿਕ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ । ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕਾਕਰਣ ਦੀ ਵਿਵਸਥਾ ਕਰ ਸਕਣ ਅਤੇ ਵੈਕਸੀਨ ਸਪਲਾਈ ਚੇਨ ਨੂੰ ਅਧਿਕ ਬਿਹਤਰ ਬਣਾਇਆ ਜਾ ਸਕੇ ।
ਕੇਂਦਰ ਸਰਕਾਰ ਦੇਸ਼ਵਿਆਪੀ ਕੋਵਿਡ ਰੋਧੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ । ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ ।
ਟੀਕਿਆਂ ਦੀਆਂ ਖੁਰਾਕਾਂ
|
22 ਨਵੰਬਰ 2021 ਤੱਕ)
|
ਹੁਣ ਤੱਕ ਹੋਈ ਸਪਲਾਈ
|
1,31,05,07,060
|
ਬਾਕੀ ਟੀਕੇ
|
21,64,01,986
|
ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਰਾਹੀਂ ਟੀਕਿਆਂ ਦੀ 131 ਕਰੋੜ ਤੋਂ ਅਧਿਕ ( 1,31,05,07,060 ) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ ।
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਹੁਣ ਵੀ ਕੋਵਿਡ-19 ਟੀਕੇ ਦੀਆਂ 21.64 ਕਰੋੜ ਤੋਂ ਅਧਿਕ (21,64,01,986) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਬਾਕੀ ਹੈ ।
****************
ਐੱਮਵੀ
(Release ID: 1773952)
Visitor Counter : 143