ਕਬਾਇਲੀ ਮਾਮਲੇ ਮੰਤਰਾਲਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਜਨਜਾਤੀ ਗੌਰਵ ਦਿਵਸ ਦੇ ਅਵਸਰ ‘ਤੇ 50 ਨਵੇਂ ਏਕਲਵਯ ਮੌਡਲ ਰੈਜ਼ੀਡੈਂਸ਼ੀਅਲ ਸਕੂਲਾਂ ਦਾ ਨੀਂਹ ਪੱਥਰ ਰੱਖਣ ਦੇ ਬਾਅਦ ਏਕਲਵਯ ਸਕੂਲਾਂ ਦੇ ਨਿਰਮਾਣ ਵਿੱਚ ਤੇਜ਼ੀ ਆਈ


7 ਰਾਜਾਂ ਅਤੇ 1 ਕੇਂਦਰ ਸ਼ਾਸਿਤ ਪ੍ਰਦੇਸ਼ ਦੇ 26 ਜ਼ਿਲ੍ਹਿਆਂ ਵਿੱਚ ਨਵੇਂ ਏਕਲਵਯ ਮੌਡਲ ਰੈਜ਼ੀਡੈਂਸ਼ੀਅਲ ਸਕੂਲ (ਈਐੱਮਆਰਐੱਸ) ਖੋਲ੍ਹੇ ਜਾਣਗੇ

ਏਕਲਵਯ ਮੌਡਲ ਰੈਜ਼ੀਡੈਂਸ਼ੀਅਲ ਸਕੂਲਾਂ ਦਾ ਉਦੇਸ਼ ਕਬਾਇਲੀ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨਾ, ਅਕਾਦਮਿਕ ਸਕੂਲ ਸਿੱਖਿਆ ਅਤੇ ਬੱਚਿਆਂ ਦੇ ਸਮੁੱਚੇ ਵਿਕਾਸ ‘ਤੇ ਜ਼ੋਰ ਦੇਣਾ ਹੈ

Posted On: 20 NOV 2021 2:48PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਸੁਤੰਤਰਤਾ ਕਾ ਅੰਮ੍ਰਿਤ ਮਹੋਤਸਵ ਦੇ ਤਹਿਤ 15 ਨਵੰਬਰ 2021 ਨੂੰ ‘ਜਨਜਾਤੀਯ ਗੌਰਵ ਦਿਵਸ’ ਦੇ ਅਵਸਰ ‘ਤੇ ਭੋਪਾਲ ਤੋਂ ਵਰਚੁਅਲ ਤਰੀਕੇ ਨਾਲ 50 ਸਕੂਲਾਂ ਦਾ ਨਹੀਂ ਪੱਥਰ ਰੱਖਣ ਦੇ ਬਾਅਦ ਏਕਲਵਯ ਸਕੂਲਾਂ ਦੇ ਨਿਰਮਾਣ ਕਾਰਜ ਵਿੱਚ ਵੱਡੀ ਤੇਜ਼ੀ ਆਈ ਹੈ। ਇਹ ਸਕੂਲ 7 ਰਾਜਾਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ ਦ 26 ਜ਼ਿਲ੍ਹਿਆਂ ਵਿੱਚ ਸਥਾਪਿਤ ਕੀਤੇ ਜਾ ਰਹੇ ਹਨ।

ਸ਼੍ਰੀ ਨਰੇਂਦਰ ਮੋਦੀ ਨੇ ਇਨ੍ਹਾਂ ਸਕੂਲਾਂ ਦੀ ਅਹਿਮੀਅਤ ‘ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਪੂਰੇ ਭਾਰਤ ਵਿੱਚ 740 ਏਕਲਵਯ ਮੌਡਲ ਰੈਜ਼ੀਡੈਂਸ਼ੀਅਲ ਸਕੂਲ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਨੇ ਦੱਸਿਆ ਕਿ 50% ਤੋਂ ਵੱਧ ਐੱਸਟੀ ਆਬਾਦੀ ਅਤੇ ਘੱਟ ਤੋਂ ਘੱਟ 20,000 ਕਬਾਇਲੀ ਲੋਕਾਂ ਵਾਲੇ ਹਰੇਕ ਬਲਾਕ ਵਿੱਚ ਅਜਿਹੇ ਸਕੂਲ ਹੋਣਗੇ। ਇਨ੍ਹਾਂ 50 ਸਕੂਲਾਂ ਵਿੱਚੋਂ 20 ਸਕੂਲ ਝਾਰਖੰਡ ਵਿੱਚ, 15 ਓਡੀਸ਼ਾ ਵਿੱਚ, 4-4 ਆਂਧਰਾ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ, 3 ਮਹਾਰਾਸ਼ਟਰ ਵਿੱਚ, 2 ਮੱਧ ਪ੍ਰਦੇਸ਼ ਵਿੱਚ ਅਤੇ 1-1 ਤ੍ਰਿਪੁਰਾ ਅਤੇ ਦਾਦਰ ਤੇ ਨਗਰ ਹਵੇਲੀ ਵਿੱਚ ਸਥਿਤ ਹਨ। ਇਹ ਸਕੂਲ ਦੇਸ਼ ਦੇ ਪਹਾੜੀ ਅਤੇ ਵਨ ਖੇਤਰਾਂ ਵਿੱਚ ਸਥਿਤ ਹਨ ਅਤੇ ਦੇਸ਼ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਰਹਿਣ ਵਾਲੇ ਕਬਾਇਲੀਆਂ ਦੇ ਬੱਚਿਆਂ ਨੂੰ ਇਸ ਤੋਂ ਲਾਭ ਮਿਲੇਗਾ।

ਪ੍ਰਧਾਨ ਮੰਤਰੀ ਦੁਆਰਾ ਨੀਂਹ ਪੱਥਰ ਸਮਾਰੋਹ ਵਿੱਚ ਪ੍ਰਮੁੱਖ ਸਥਾਨਾਂ ‘ਤੇ ਪਤਵੰਤਿਆਂ ਦੀ ਮੌਜੂਦਗੀ ਦੇਖੀ ਗਈ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੇ ਨਾਲ ਸਮਾਰੋਹ ਧੂਮਧਾਮ ਨਾਲ ਮਨਾਇਆ ਗਿਆ। ਕਬਾਇਲੀ ਮਾਮਲਿਆਂ ਦੇ ਮੰਤਰੀ ਸ਼੍ਰੀ ਅਰਜੁਨ ਮੁੰਡਾ ਝਾਰਖੰਡ ਤੋਂ ਇਸ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਏ, ਜਿੱਥੇ 20 ਸਕੂਲਾਂ ਦਾ ਉਦਘਾਟਨ ਕੀਤਾ ਗਿਆ। ਛੱਤੀਸਗੜ੍ਹ ਵਿੱਚ ਕਬਾਇਲੀ ਮਾਮਲਿਆਂ ਦੀ ਰਾਜ ਮੰਤਰੀ ਸ਼੍ਰੀਮਤੀ ਰੇਣੁਕਾ ਸਿੰਘ ਸਰੂਤਾ ਨੇ ਛੱਤੀਸਗੜ੍ਹ ਦੇ ਸਰਗੁਜਾ ਜ਼ਿਲ੍ਹੇ ਦੇ ਬਟੌਲੀ ਬਲਾਕ ਵਿੱਚ ਏਕਲਵਯ ਮੌਡਲ ਰੈਜ਼ੀਡੈਂਸ਼ੀਅਲ ਸਕੂਲ (ਈਐੱਮਆਰਐੱਸ) ਸਾਈਟ ਤੋਂ ਇਸ ਸਮਾਰੋਹ ਵਿੱਚ ਸ਼ਾਮਲ ਹੋਏ।

 

ਵਧੇਰੇ ਜਾਣਕਾਰੀ ਦੇ ਲਈ ਇੱਥੇ ਕਲਿਕ ਕਰੋ

 

 

******

ਐੱਨਬੀ/ਯੂਡੀ 



(Release ID: 1774264) Visitor Counter : 115