ਭਾਰਤ ਚੋਣ ਕਮਿਸ਼ਨ
azadi ka amrit mahotsav

ਭਾਰਤੀ ਚੋਣ ਕਮਿਸ਼ਨ ਦੁਆਰਾ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਦੇ ਸੰਮੇਲਨ ਦਾ ਆਯੋਜਨ

Posted On: 23 NOV 2021 11:15AM by PIB Chandigarh

ਭਾਰਤੀ ਚੋਣ ਕਮਿਸ਼ਨ ਨੇ ਕੱਲ੍ਹ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਦੇ ਇੱਕ ਸੰਮੇਲਨ ਦਾ ਆਯੋਜਨ ਕੀਤਾ। ਸੰਮੇਲਨ ਦਾ ਆਯੋਜਨ ਵੋਟਰ ਸੂਚੀ, ਪੋਲਿੰਗ ਸਟੇਸ਼ਨਾਂ, ਚਲ ਰਹੀ ਵਿਸ਼ੇਸ਼ ਸੰਖੇਪ ਸਮੀਖਿਆ, ਆਈਟੀ ਐਪਲੀਕੇਸ਼ਨਾਂ, ਸ਼ਿਕਾਇਤਾਂ ਦਾ ਨਿਸ਼ਚਿਤ ਸਮੇਂ ਸਿਰ ਨਿਪਟਾਰਾ, ਈਵੀਐੱਮ/ਵੀਵੀਪੈਟ, ਮੀਡੀਆ ਅਤੇ ਸੰਚਾਰ ਦੀ ਟ੍ਰੇਨਿੰਗ ਅਤੇ ਸਮਰੱਥਾ ਨਿਰਮਾਣ, ਪੋਲਿੰਗ ਸਟਾਫ਼ ਅਤੇ ਮਤਦਾਤਾ ਤੱਕ ਪਹੁੰਚ ਨੂੰ ਵਧਾਉਣ ਲਈ ਪ੍ਰੋਗਰਾਮਾਂ ਨਾਲ ਸਬੰਧਿਤ ਵੱਖ-ਵੱਖ ਵਿਸ਼ਾ ਅਧਾਰਿਤ ਮੁੱਦਿਆਂ 'ਤੇ ਚਰਚਾ ਅਤੇ ਸਮੀਖਿਆ ਕੀਤੀ ਗਈ।

https://static.pib.gov.in/WriteReadData/userfiles/image/image001SNT1.jpg

ਆਪਣੇ ਸੰਬੋਧਨ ਵਿੱਚ ਮੁੱਖ ਚੋਣ ਕਮਿਸ਼ਨਰ ਸ਼੍ਰੀ ਸੁਸ਼ੀਲ ਚੰਦਰ ਨੇ ਮੁੱਖ ਚੋਣ ਅਧਿਕਾਰੀਆਂ ਦੀ ਕੁਸ਼ਲਤਾ ਅਤੇ ਉਨ੍ਹਾਂ ਦੀ ਸਰਗਰਮੀ ਦੇ ਮਹੱਤਵ 'ਤੇ ਜ਼ੋਰ ਦਿੱਤਾ, ਕਿਉਂਕਿ ਇਹ ਸਾਰੇ ਰਾਜਾਂ ਵਿੱਚ ਕਮਿਸ਼ਨ ਦੀ ਪ੍ਰਤੀਨਿਧਤਾ ਕਰਦੇ ਹਨ। ਉਨ੍ਹਾਂ ਮੁੱਖ ਚੋਣ ਅਧਿਕਾਰੀਆਂ ਨੂੰ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਨੂੰ ਯਕੀਨੀ ਬਣਾਉਣ, ਘੱਟੋ-ਘੱਟ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ, ਜਿੰਨ੍ਹਾਂ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਇਹ ਵੀ ਸੁਨਿਸ਼ਚਿਤ ਕਰਨ ਕਿ ਸਾਰੇ ਮਤਦਾਨ ਕੇਂਦਰਾਂ ਵਿੱਚ ਮਤਦਾਤਾਵਾਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਮੁੱਖ ਚੋਣ ਅਧਿਕਾਰੀਆਂ ਨੂੰ ਸਾਰੀਆਂ ਲੰਬਿਤ ਅਰਜ਼ੀਆਂ ਖਾਸ ਕਰਕੇ ਵੋਟਰ ਰਜਿਸਟ੍ਰੇਸ਼ਨ ਨਾਲ ਸਬੰਧਿਤ ਅਰਜ਼ੀਆਂ ਨੂੰ ਜਲਦੀ ਨਿਪਟਾਉਣ ਲਈ ਕਿਹਾ। ਉਨ੍ਹਾਂ ਨੇ ਦੁਹਰਾਇਆ ਕਿ ਵੋਟਰਾਂ ਨੂੰ ਅਸਲ ਵਿੱਚ ਵਧੀਆ ਤਜਰਬਾ ਯਕੀਨੀ ਬਣਾਉਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਚੋਣ ਅਧਿਕਾਰੀਆਂ ਨੂੰ ਸਿਆਸੀ ਪਾਰਟੀਆਂ ਨਾਲ ਨਿਯਮਿਤ ਤੌਰ 'ਤੇ ਗੱਲਬਾਤ ਕਰਨੀ ਚਾਹੀਦੀ ਹੈ ਤਾਕਿ ਜੇਕਰ ਉਨ੍ਹਾਂ ਨੂੰ ਕੋਈ ਸ਼ਿਕਾਇਤ ਹੈ ਤਾਂ ਉਸ ਦਾ ਨਿਪਟਾਰਾ ਕੀਤਾ ਜਾ ਸਕੇ।

ਸ਼੍ਰੀ ਸੁਸ਼ੀਲ ਚੰਦਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇਸ ਸੰਮੇਲਨ ਦਾ ਉਦੇਸ਼ ਖਾਮੀਆਂ ਅਤੇ ਚੁਣੌਤੀਆਂ ਦੀ ਸ਼ਨਾਖ਼ਤ ਕਰਨਾ ਹੈ ਤਾਕਿ ਕਮਿਸ਼ਨ ਦੀਆਂ ਹਿਦਾਇਤਾਂ ਨੂੰ ਦੇਸ਼ ਦੇ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਬਰਾਬਰ ਲਾਗੂ ਕੀਤਾ ਜਾ ਸਕੇ। ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਸਾਰੇ ਮੁੱਖ ਚੋਣ ਅਧਿਕਾਰੀਆਂ ਨੂੰ ਮੀਡੀਆ ਅਤੇ ਲੋਕਾਂ ਤੱਕ ਪਹੁੰਚ ਕਰਕੇ ਚੋਣਾਂ ਨਾਲ ਸਬੰਧਿਤ ਗਤੀਵਿਧੀਆਂ ਲਈ ਨਵੀਆਂ ਪਹਿਲਾਂ ਅਤੇ ਬਿਹਤਰ ਕੰਮਕਾਜ ਬਾਰੇ ਜਾਣਕਾਰੀ ਦਿੱਤੀ ਜਾਵੇ।

ਚੋਣ ਕਮਿਸ਼ਨਰ ਸ੍ਰੀ ਰਾਜੀਵ ਕੁਮਾਰ ਨੇ ਮੁੱਖ ਚੋਣ ਅਫ਼ਸਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣਾਂ ਦਾ ਕਾਨੂੰਨੀ ਅਤੇ ਰੈਗੂਲੇਟਰੀ ਢਾਂਚਾ ਬਹੁਤ ਮਜ਼ਬੂਤ ​​ਹੈ, ਹਾਲਾਂਕਿ ਕਮਿਸ਼ਨ ਦੀਆਂ ਵੱਖ-ਵੱਖ ਹਿਦਾਇਤਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਮੁੱਖ ਚੋਣ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਨਵੀਂ ਸੋਚ ਰੱਖਣੀ ਚਾਹੀਦੀ ਹੈ, ਵਧੇਰੇ ਸਰਗਰਮ ਰਹਿਣਾ ਚਾਹੀਦਾ ਹੈ ਅਤੇ ਇੱਕ ਦੂਜੇ ਦੀਆਂ ਬਿਹਤਰ ਪਿਰਤਾਂ ਅਤੇ ਚੁਣੌਤੀਆਂ ਤੋਂ ਸਿੱਖਿਆ ਲੈਣੀ ਚਾਹੀਦੀ ਹੈ। ਉਨ੍ਹਾਂ ਮੁੱਖ ਚੋਣ ਅਧਿਕਾਰੀਆਂ ਨੂੰ ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਲਗਾਤਾਰ ਗੱਲਬਾਤ ਕਰਨ ਦਾ ਸੱਦਾ ਦਿੱਤਾ ਤਾਕਿ ਤਾਲਮੇਲ ਅਤੇ ਨਿਗਰਾਨੀ ਰੱਖੀ ਜਾ ਸਕੇ। ਉਨ੍ਹਾਂ ਨੂੰ ਅਹਿਮ ਫੀਡਬੈਕ ਲਈ  ਦੌਰੇ ਵੀ ਕਰਨੇ ਚਾਹੀਦੇ ਹਨ, ਤਾਂ ਜੋ ਲੋੜੀਂਦੇ ਸੁਧਾਰ ਕੀਤੇ ਜਾ ਸਕਣ।

ਚੋਣ ਕਮਿਸ਼ਨਰ ਸ਼੍ਰੀ ਅਨੂਪ ਚੰਦਰ ਪਾਂਡੇ ਨੇ ਬੀਐੱਲਓ ਦੀ ਟ੍ਰੇਨਿੰਗ ਅਤੇ ਸਮਰੱਥਾ ਨਿਰਮਾਣ 'ਤੇ ਜ਼ੋਰ ਦਿੱਤਾ ਕਿਉਂਕਿ ਭਾਰਤੀ ਚੋਣ ਕਮਿਸ਼ਨ ਦੀਆਂ ਗਤੀਵਿਧੀਆਂ ਦੀ ਪ੍ਰਭਾਵਸ਼ੀਲਤਾ ਅਤੇ ਹਿਦਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਚੋਣ ਅਧਿਕਾਰੀਆਂ 'ਤੇ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਹਿਤਧਾਰਕਾਂ ਅਤੇ ਅਧਿਕਾਰੀਆਂ ਨੂੰ ਸ਼ਾਮਲ ਕਰਕੇ ਲੋਕਾਂ ਤੱਕ ਪਹੁੰਚ ਬਣਾਉਣ ਦਾ ਕੰਮ ਅਤੇ ਪ੍ਰਣਾਲੀਗਤ ਮਤਦਾਤਾ ਸਿੱਖਿਆ ਅਤੇ ਚੋਣ ਭਾਗੀਦਾਰੀ ਪ੍ਰੋਗਰਾਮ(ਐੱਸਵੀਈਈਪੀ) ਗਤੀਵਿਧੀਆਂ ਗੈਰ-ਚੋਣ ਸਮੇਂ ਵਿੱਚ ਵੀ ਸਾਲ ਭਰ ਚਲਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਚੋਣ ਅਧਿਕਾਰੀ ਨੂੰ ਇਹ ਸੁਨਿਸ਼ਚਿਤ ਕਰਨਾ ਚਾਹੀਦਾ ਹੈ ਕਿ ਸਹੀ ਜਾਣਕਾਰੀ ਅਤੇ ਤੱਥ ਸਥਾਨਕ ਮੀਡੀਆ ਨਾਲ ਨਿਯਮਿਤ ਤੌਰ 'ਤੇ ਸਾਂਝੇ ਕੀਤੇ ਜਾਣ ਤਾਕਿ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕੀਤੀ ਜਾ ਸਕੇ।

ਸਕੱਤਰ ਜਨਰਲ ਸ਼੍ਰੀ ਉਮੇਸ਼ ਸਿਨਹਾ ਨੇ ਆਪਣੇ ਸੁਆਗਤੀ ਭਾਸ਼ਣ ਵਿੱਚ ਕਿਹਾ ਕਿ ਇਹ ਸੰਮੇਲਨ ਜ਼ਮੀਨੀ ਪੱਧਰ 'ਤੇ ਕੰਮਕਾਜ ਨੂੰ ਸਮਝਣ, ਵੱਖ-ਵੱਖ ਹਿਤਧਾਰਕਾਂ ਨਾਲ ਤਾਲਮੇਲ ਅਤੇ ਕਮਿਸ਼ਨ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਚੋਣ ਅਧਿਕਾਰੀ ਚੋਣ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਤਾਕਿ ਮੁੱਲਾਕਣ ਕੀਤਾ ਜਾ ਸਕੇ ਅਤੇ ਲੋੜੀਂਦੇ ਸੁਧਾਰ ਕੀਤੇ ਜਾ ਸਕਣ।

https://static.pib.gov.in/WriteReadData/userfiles/image/image002DINF.jpg

ਸੰਮੇਲਨ ਦੌਰਾਨ ਕੱਲ੍ਹ ਕਮਿਸ਼ਨ ਨੇ ‘ਕੰਪੈਂਡੀਅਮ ਆਵ੍ ਕੇਸਜ਼ ਔਨ ਇਲੈਕਸ਼ਨ ਲਾਅ' ਜਾਰੀ ਕੀਤਾ। ਕਮਿਸ਼ਨ ਨੇ ਇੱਕ ਕੌਫੀ ਟੇਬਲ ਬੁੱਕ 'ਕੰਡਕਟ ਆਵ੍ ਜਨਰਲ ਇਲੈਕਸ਼ਨਸ ਟੂ ਦ ਅਸਾਮ ਲੈਜਿਸਲੇਟਿਵ ਅਸੈਂਬਲੀ 2021' ਅਤੇ ਇੱਕ ਲਘੂ ਵੀਡੀਓ 'ਕਾਲ ਆਵ੍ ਡਿਊਟੀ' ਵੀ ਜਾਰੀ ਕੀਤੇ। ਇਹ ਅਸਾਮ ਦੇ ਮੁੱਖ ਚੋਣ ਅਧਿਕਾਰੀ ਦੁਆਰਾ ਵਿਕਸਿਤ ਕੀਤਾ ਗਿਆ ਸੀ। ਵੀਡੀਓ ਵਿੱਚ ਚੋਣ ਅਧਿਕਾਰੀਆਂ ਨੂੰ ਦੂਰ-ਦੁਰਾਡੇ ਅਤੇ ਪਹੁੰਚ ਤੋਂ ਬਾਹਰ ਦੇ ਸਥਾਨਾਂ 'ਤੇ ਪੋਲਿੰਗ ਸਟੇਸ਼ਨ ਸਥਾਪਿਤ ਕਰਨ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇੱਕ ਵੋਟਰ ਐਂਥਮ 'ਪਾਵਰ ਆਵ੍ 18' ਵੀ ਜਾਰੀ ਕੀਤਾ ਗਿਆ, ਜਿਸ ਨੂੰ ਨਵੇਂ ਵੋਟਰਾਂ ਲਈ ਮਣੀਪੁਰ ਦੇ ਮੁੱਖ ਚੋਣ ਅਧਿਕਾਰੀ ਦੁਆਰਾ ਤਿਆਰ ਕੀਤਾ ਗਿਆ ਸੀ।

ਸਵੀਪ ਗਤੀਵਿਧੀਆਂ ਬਾਰੇ ਇੱਕ ਮਲਟੀ-ਮੀਡੀਆ ਪ੍ਰਦਰਸ਼ਨੀ ਵੀ ਲਗਾਈ ਗਈ, ਜੋ ਫੋਟੋ ਵੋਟਰ ਸੂਚੀ 2020 ਦੀ ਵਿਸ਼ੇਸ਼ ਸਮੀਖਿਆ ਬਾਰੇ ਸੀ। ਇਹ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਤਿਆਰ ਕੀਤੀ ਸੀ। ਇਸ ਤੋਂ ਇਲਾਵਾ ਵੋਟਰ ਸੂਚੀ 2022 ਵਿੱਚ ਵੱਖ-ਵੱਖ ਆਡੀਓ-ਵਿਜ਼ੂਅਲ ਰਚਨਾਵਾਂ, ਪ੍ਰਿੰਟ ਇਸ਼ਤਿਹਾਰ ਅਤੇ ਰਾਜ ਦੇ ਦਿੱਗਜਾਂ ਦੁਆਰਾ ਸੰਦੇਸ਼ਾਂ ਨੂੰ ਵੀ ਸ਼ਾਮਲ ਕੀਤਾ ਗਿਆ ਸੀ। 

https://static.pib.gov.in/WriteReadData/userfiles/image/image003XMYG.jpg

ਸੰਮੇਲਨ ਵਿੱਚ ਸਾਰੇ ਰਾਜਾਂ/ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀ, ਸੀਨੀਅਰ ਡੀਈਸੀ, ਡੀਈਸੀ, ਡੀਜੀ ਅਤੇ ਕਮਿਸ਼ਨ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਭਾਰਤ ਦੇ ਚੋਣ ਕਮਿਸ਼ਨ ਵਿੱਚ ਅੱਜ ਚੋਣਾਂ ਵਾਲੇ ਰਾਜਾਂ ਨਾਲ ਇੱਕ ਵੱਖਰੀ ਸਮੀਖਿਆ ਮੀਟਿੰਗ ਰੱਖੀ ਗਈ ਹੈ, ਜਿਸ ਵਿੱਚ ਚੋਣ ਪ੍ਰਬੰਧਾਂ ਨਾਲ ਸਬੰਧਿਤ ਵੱਖ-ਵੱਖ ਮਾਮਲਿਆਂ ਬਾਰੇ ਚਰਚਾ ਕੀਤੀ ਜਾਵੇਗੀ।

*****

ਆਰਪੀ(Release ID: 1774378) Visitor Counter : 60