ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸੁਪਰੀਮ ਕੋਰਟ ਦੁਆਰਾ ਆਯੋਜਿਤ ਸੰਵਿਧਾਨ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ



“ਸਾਡੀਆਂ ਸਭਨਾਂ ਦੀਆਂ ਵਿਭਿੰਨ ਭੂਮਿਕਾਵਾਂ, ਵਿਭਿੰਨ ਜ਼ਿੰਮੇਵਾਰੀਆਂ, ਕੰਮ ਕਰਨ ਦੇ ਵੱਖੋ–ਵੱਖਰੇ ਢੰਗ ਹੋ ਸਕਦੇ ਹਨ ਪਰ ਸਾਡੇ ਵਿਸ਼ਵਾਸ, ਪ੍ਰੇਰਣਾ ਅਤੇ ਊਰਜਾ ਦਾ ਸਰੋਤ ਇੱਕੋ ਹੈ – ਸਾਡਾ ਸੰਵਿਧਾਨ”



“ਸਬਕਾ ਸਾਥ–ਸਬਕਾ ਵਿਕਾਸ, ਸਬਕਾ ਵਿਸ਼ਵਾਸ–ਸਬਕਾ ਪ੍ਰਯਾਸ – ਸੰਵਿਧਾਨ ਦੀ ਭਾਵਨਾ ਦਾ ਸਭ ਤੋਂ ਤਾਕਤਵਰ ਪ੍ਰਗਟਾਵਾ ਹੈ। ਸਰਕਾਰ ਸੰਵਿਧਾਨ ਪ੍ਰਤੀ ਸਮਰਪਿਤ ਹੈ, ਵਿਕਾਸ ’ਚ ਵਿਤਕਰਾ ਨਹੀਂ ਕਰਦੀ”



“ਭਾਰਤ ਹੀ ਇਕਲੌਤਾ ਅਜਿਹਾ ਦੇਸ਼ ਹੈ, ਜਿਸ ਨੇ ਪੈਰਿਸ ਸਮਝੌਤੇ ਦੇ ਟੀਚੇ ਸਮੇਂ ਤੋਂ ਪਹਿਲਾਂ ਹਾਸਲ ਕਰ ਲਏ ਹਨ। ਅਤੇ ਫਿਰ ਵੀ ਵਾਤਾਵਰਣ ਦੇ ਨਾਮ ’ਤੇ ਭਾਰਤ ਉੱਤੇ ਕਈ ਤਰ੍ਹਾਂ ਦੇ ਦਬਾਅ ਪਾਏ ਜਾ ਰਹੇ ਹਨ। ਇਹ ਸਭ ਬਸਤੀਵਾਦੀ ਮਾਨਸਿਕਤਾ ਕਾਰਣ ਹੈ”



“ਤਾਕਤ ਨੂੰ ਵੱਖ ਕਰਨ ਦੀ ਮਜ਼ਬੂਤ ਨੀਂਹ ’ਤੇ, ਸਾਨੂੰ ਸਮੂਹਿਕ ਜ਼ਿੰਮੇਵਾਰੀ ਦਾ ਰਾਹ ਪੱਧਰਾ ਕਰਨਾ ਹੋਵੇਗਾ, ਇੱਕ ਰੂਪ–ਰੇਖਾ ਤਿਆਰ ਕਰਨੀ ਹੋਵੇਗੀ, ਨਿਸ਼ਾਨੇ ਨਿਰਧਾਰਿਤ ਕਰਨੇ ਹੋਣਗੇ ਤੇ ਦੇਸ਼ ਨੂੰ ਆਪਣੇ ਟਿਕਾਣੇ ’ਤੇ ਲੈ ਕੇ ਜਾਣਾ ਹੋਵੇਗਾ”

Posted On: 26 NOV 2021 7:20PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਥੇ ਸੁਪਰੀਮ ਕੋਰਟ ਦੁਆਰਾ ਆਯੋਜਿਤ ਸੰਵਿਧਾਨ ਦਿਵਸ ਨਾਲ ਸਬੰਧਿਤ ਸਮਾਰੋਹ ਨੂੰ ਸੰਬੋਧਨ ਕੀਤਾ। ਭਾਰਤ ਦੇ ਚੀਫ਼ ਜਸਟਿਸ ਸ਼੍ਰੀ ਜਸਟਿਸ ਐੱਨਵੀ ਰਮੰਨਾਕੇਂਦਰੀ ਮੰਤਰੀ ਸ਼੍ਰੀ ਕਿਰੇਨ ਰਿਜਿਜੂਸੁਪਰੀਮ ਕੋਰਟ ਤੇ ਹਾਈ ਕੋਰਟਸ ਦੇ ਸੀਨੀਅਰ ਜੱਜਾਂਭਾਰਤ ਦੇ ਅਟਾਰਨੀ ਜਨਰਲ ਸ਼੍ਰੀ ਕੇ.ਕੇ. ਵੇਨੂੰਗੋਪਾਲ ਅਤੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਵਿਕਾਸ ਸਿੰਘ ਇਸ ਮੌਕੇ ਮੌਜੂਦ ਸਨ।

ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਵੇਰ ਵੇਲੇ ਉਹ ਵਿਧਾਨਕਾਰਾਂ ਤੇ ਕਾਰਜਪਾਲਿਕਾ ਦੇ ਆਪਣੇ ਸਹਿਯੋਗੀ ਸੱਜਣਾਂ ਨਾਲ ਸਨ। ਅਤੇ ਹੁਣ ਉਹ ਨਿਆਂਪਾਲਿਕਾ ਦੇ ਸਾਰੇ ਹੀ ਸੂਝਵਾਨ ਮੈਂਬਰਾਂ ਚ ਸਨ। ਪ੍ਰਧਾਨ ਮੰਤਰੀ ਨੇ ਜ਼ੋਰ ਦਿੰਦਿਆ ਕਿਹਾ,‘ਸਾਡੀਆਂ ਭੂਮਿਕਾਵਾਂ ਵਿਭਿੰਨ ਹੋ ਸਕਦੀਆਂ ਹਨਜ਼ਿੰਮੇਵਾਰੀਆਂ ਵੱਖੋਵੱਖਰੀਆਂ ਹੋ ਸਕਦੀਆਂ ਹਨਕੰਮ ਕਰਨ ਦੇ ਤਰੀਕੇ ਅਲੱਗ ਹੋ ਸਕਦੇ ਹਨ ਪਰ ਸਾਡੇ ਵਿਸ਼ਵਾਸਪ੍ਰੇਰਣਾ ਤੇ ਊਰਜਾ ਦਾ ਸਰੋਤ ਇੱਕੋ ਹੈ – ਸਾਡਾ ਸੰਵਿਧਾਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੇ ਸੰਵਿਧਾਨ ਦੇ ਨਿਰਮਾਤਾਵਾਂ ਨੇ ਸਾਨੂੰ ਅਜਿਹਾ ਸੰਵਿਧਾਨ ਦਿੱਤਾਜਿਸ ਵਿੱਚ ਹਜ਼ਾਰਾਂ ਸਾਲਾਂ ਦੇ ਭਾਰਤ ਦੀਆਂ ਮਹਾਨ ਪ੍ਰੰਪਰਾਵਾਂ ਦਰਜ ਹਨ ਤੇ ਇਸ ਨੂੰ ਆਜ਼ਾਦੀ ਲਈ ਜੀਵੇ ਤੇ ਸ਼ਹੀਦ ਹੋਏ ਲੋਕਾਂ ਦੇ ਸੁਪਨਿਆਂ ਦੀ ਰੋਸ਼ਨੀ ਚ ਇਸ ਨੂੰ ਤਿਆਰ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਆਜ਼ਾਦੀ ਦੇ ਇੰਨੇ ਸਾਲਾਂ ਬਾਅਦ ਵੀਨਾਗਰਿਕਾਂ ਦੇ ਇੱਕ ਵੱਡੇ ਹਿੱਸੇ ਨੂੰ ਪੀਣ ਵਾਲੇ ਪਾਣੀਪਖਾਨੇਬਿਜਲੀ ਆਦਿ ਜਿਹੀਆਂ ਬੁਨਿਆਦੀ ਜ਼ਰੂਰਤਾਂ ਦੇ ਖੇਤਰਾਂ ਤੋਂ ਵਾਂਝੇ ਰੱਖਿਆ ਗਿਆ ਸੀਪਰ ਉਨ੍ਹਾਂ ਦੀ ਜ਼ਿੰਦਗੀ ਨੂੰ ਅਸਾਨ ਬਣਾਉਣ ਲਈ ਕੰਮ ਕਰਨਾ ਸੰਵਿਧਾਨ ਨੂੰ ਸਭ ਤੋਂ ਵਧੀਆ ਸ਼ਰਧਾਂਜਲੀ ਹੈ। ਉਨ੍ਹਾਂ ਤਸੱਲੀ ਪ੍ਰਗਟਾਈ ਕਿ ਦੇਸ਼ ਵਿੱਚ ਉਨ੍ਹਾਂ ਨੂੰ ਇਸ ਸਭ ਤੋਂ ਪਰ੍ਹਾਂ ਰੱਖਣ ਨੂੰ ਪਲਟ ਕੇ ਉਨ੍ਹਾਂ ਹਰ ਗੱਲ ਚ ਸ਼ਾਮਲ ਕਰਨ ਦੀ ਇੱਕ ਵਿਸ਼ਾਲ ਮੁਹਿੰਮ ਚਲਾਈ ਜਾ ਰਹੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਰੋਨਾਕਾਲ ਦੌਰਾਨਪਿਛਲੇ ਕਈ ਮਹੀਨਿਆਂ ਤੋਂ 80 ਕਰੋੜ ਤੋਂ ਵੱਧ ਲੋਕਾਂ ਨੂੰ ਮੁਫਤ ਅਨਾਜ ਮੁਹੱਈਆ ਕਰਵਾਇਆ ਗਿਆ ਹੈ। ਸਰਕਾਰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ’ 'ਤੇ ਲੱਖ 60 ਹਜ਼ਾਰ ਕਰੋੜ ਰੁਪਏ ਤੋਂ ਵੱਧ ਖਰਚ ਕਰਕੇ ਗ਼ਰੀਬਾਂ ਨੂੰ ਮੁਫਤ ਅਨਾਜ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਕੱਲ੍ਹ ਅਗਲੇ ਸਾਲ ਮਾਰਚ ਤੱਕ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਗ਼ਰੀਬਾਂਮਹਿਲਾਵਾਂਟਰਾਂਸਜੈਂਡਰਾਂਰੇਹੜੀ-ਪਟੜੀ ਵਾਲਿਆਂਦਿੱਵਯਾਂਗ ਅਤੇ ਹੋਰ ਵਰਗਾਂ ਦੀਆਂ ਜ਼ਰੂਰਤਾਂ ਅਤੇ ਚਿੰਤਾਵਾਂ ਦਾ ਹੱਲ ਕੀਤਾ ਜਾਂਦਾ ਹੈਤਾਂ ਉਹ ਰਾਸ਼ਟਰ ਨਿਰਮਾਣ ਦੀ ਪ੍ਰਕਿਰਿਆ ਵਿੱਚ ਸ਼ਾਮਲ ਹੋ ਜਾਂਦੇ ਹਨ ਅਤੇ ਸੰਵਿਧਾਨ ਵਿੱਚ ਉਨ੍ਹਾਂ ਦਾ ਭਰੋਸਾ ਮਜ਼ਬੂਤ ਹੁੰਦਾ ਹੈ।

ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਸਬਕਾ ਸਾਥ-ਸਬਕਾ ਵਿਕਾਸਸਬਕਾ ਵਿਸ਼ਵਾਸ-ਸਬਕਾ ਪ੍ਰਯਾਸ’ ਸੰਵਿਧਾਨ ਦੀ ਭਾਵਨਾ ਦਾ ਸਭ ਤੋਂ ਸ਼ਕਤੀਸ਼ਾਲੀ ਪ੍ਰਗਟਾਵਾ ਹੈ। ਸੰਵਿਧਾਨ ਨੂੰ ਸਮਰਪਿਤ ਸਰਕਾਰ ਵਿਕਾਸ ਵਿੱਚ ਭੇਦਭਾਵ ਨਹੀਂ ਕਰਦੀ ਅਤੇ ਅਸੀਂ ਇਹ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਗ਼ਰੀਬ ਤੋਂ ਗ਼ਰੀਬ ਲੋਕਾਂ ਨੂੰ ਮਿਆਰੀ ਬੁਨਿਆਦੀ ਢਾਂਚੇ ਤੱਕ ਉਹੀ ਪਹੁੰਚ ਮਿਲ ਰਹੀ ਹੈਜੋ ਕਦੇ ਸਾਧਨਾਂ ਵਾਲੇ ਲੋਕਾਂ ਤੱਕ ਸੀਮਤ ਸੀ। ਅੱਜਦੇਸ਼ ਦਾ ਧਿਆਨ ਓਨਾ ਹੀ ਲੱਦਾਖਅੰਡੇਮਾਨ ਅਤੇ ਉੱਤਰ ਪੂਰਬ ਦੇ ਵਿਕਾਸ 'ਤੇ ਵੀ ਹੈ ਜਿੰਨਾ ਦਿੱਲੀ ਤੇ ਮੁੰਬਈ ਜਿਹੇ ਮਹਾਨਗਰਾਂ 'ਤੇ ਹੈ।

ਨੈਸ਼ਨਲ ਫੈਮਿਲੀ ਹੈਲਥ ਸਰਵੇ’ ਦੇ ਪਿੱਛੇ ਜਿਹੇ ਜਾਰੀ ਨਤੀਜਿਆਂ ਦਾ ਹਵਾਲਾ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਲਿੰਗ ਸਮਾਨਤਾ ਦੇ ਸਬੰਧ ਵਿੱਚ ਹੁਣ ਪੁਰਸ਼ਾਂ ਦੇ ਮੁਕਾਬਲੇ ਬੇਟੀਆਂ ਦੀ ਗਿਣਤੀ ਵੱਧ ਰਹੀ ਹੈ। ਗਰਭਵਤੀ ਮਹਿਲਾਵਾਂ ਲਈ ਹਸਪਤਾਲ ਵਿੱਚ ਜਣੇਪੇ ਦੇ ਵਧੇਰੇ ਮੌਕੇ ਉਪਲਬਧ ਹੋ ਰਹੇ ਹਨ। ਇਸ ਕਾਰਨ ਮਾਵਾਂ (ਜ਼ੱਚਾ) ਦੀ ਮੌਤ ਦਰਬਾਲ (ਬੱਚਾ) ਮੌਤ ਦਰ ਘਟ ਰਹੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਪੂਰੀ ਦੁਨੀਆ ਵਿੱਚ ਅਜਿਹਾ ਕੋਈ ਦੇਸ਼ ਨਹੀਂ ਹੈਜੋ ਕਿਸੇ ਹੋਰ ਦੇਸ਼ ਦੀ ਬਸਤੀ ਵਜੋਂ ਮੌਜੂਦ ਹੋਵੇ। ਪਰ ਇਸ ਦਾ ਮਤਲਬ ਇਹ ਨਹੀਂ ਕਿ ਬਸਤੀਵਾਦੀ ਮਾਨਸਿਕਤਾ ਵੀ ਖਤਮ ਹੋ ਗਈ ਹੈ। ਉਨ੍ਹਾਂ ਕਿਹਾ,“ਅਸੀਂ ਦੇਖ ਰਹੇ ਹਾਂ ਕਿ ਇਹ ਮਾਨਸਿਕਤਾ ਕਈ ਵਿਗਾੜਾਂ ਨੂੰ ਜਨਮ ਦੇ ਰਹੀ ਹੈ। ਇਸ ਦੀ ਸਭ ਤੋਂ ਪ੍ਰਤੱਖ ਉਦਾਹਰਣ ਵਿਕਾਸਸ਼ੀਲ ਦੇਸ਼ਾਂ ਦੀ ਵਿਕਾਸ ਯਾਤਰਾ ਵਿੱਚ ਸਾਡੇ ਸਾਹਮਣੇ ਆ ਰਹੀਆਂ ਰੁਕਾਵਟਾਂ ਵਿੱਚ ਦਿਖਾਈ ਦਿੰਦੀ ਹੈ। ਉਨ੍ਹਾਂ ਕਿਹਾ ਕਿ ਵਿਕਾਸਸ਼ੀਲ ਦੇਸ਼ਾਂ ਲਈ ਉਹੀ ਰਾਹਉਹੀ ਰਸਤਾ ਬੰਦ ਕਰਨ ਦੇ ਯਤਨ ਕੀਤੇ ਜਾ ਰਹੇ ਹਨਜਿਨ੍ਹਾਂ ਸਾਧਨਾਂ ਨਾਲ ਵਿਕਸਿਤ ਸੰਸਾਰ ਅਜੋਕੀ ਸਥਿਤੀ ਤੱਕ ਪਹੁੰਚਿਆ ਹੈ। ਪ੍ਰਧਾਨ ਮੰਤਰੀ ਨੇ ਨੋਟ ਕੀਤਾ ਕਿ ਪੈਰਿਸ ਸਮਝੌਤੇ ਦੇ ਲਕਸ਼ਾਂ ਨੂੰ ਸਮੇਂ ਤੋਂ ਪਹਿਲਾਂ ਹਾਸਲ ਕਰਨ ਵਾਲਾ ਭਾਰਤ ਹੀ ਇਕਲੌਤਾ ਦੇਸ਼ ਹੈ। ਫਿਰ ਵੀ ਵਾਤਾਵਰਣ ਦੇ ਨਾਂ 'ਤੇ ਭਾਰਤ 'ਤੇ ਕਈ ਤਰ੍ਹਾਂ ਦੇ ਦਬਾਅ ਬਣਾਏ ਜਾਂਦੇ ਹਨ। ਇਹ ਸਭ ਬਸਤੀਵਾਦੀ ਮਾਨਸਿਕਤਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅਜਿਹੀ ਮਾਨਸਿਕਤਾ ਕਾਰਨ ਸਾਡੇ ਆਪਣੇ ਦੇਸ਼ ਦੇ ਵਿਕਾਸ ਵਿੱਚ ਰੁਕਾਵਟਾਂ ਪਾਈਆਂ ਜਾਂਦੀਆਂ ਹਨ। ਕਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਮ 'ਤੇ ਅਤੇ ਕਦੇ ਕਿਸੇ ਹੋਰ ਚੀਜ਼ ਦੀ ਮਦਦ ਨਾਲ।'' ਉਨ੍ਹਾਂ ਕਿਹਾ ਕਿ ਇਹ ਬਸਤੀਵਾਦੀ ਮਾਨਸਿਕਤਾ ਆਜ਼ਾਦੀ ਦੀ ਲਹਿਰ ਵਿੱਚ ਪੈਦਾ ਹੋਏ ਦ੍ਰਿੜ੍ਹ ਇਰਾਦੇ ਨੂੰ ਹੋਰ ਮਜ਼ਬੂਤ ਕਰਨ ਵਿੱਚ ਵੱਡੀ ਰੁਕਾਵਟ ਹੈ। ਉਨ੍ਹਾਂ ਕਿਹਾ,“ਸਾਨੂੰ ਇਸ ਨੂੰ ਹਟਾਉਣਾ ਪਵੇਗਾ। ਅਤੇ ਇਸ ਲਈਸਾਡੀ ਸਭ ਤੋਂ ਵੱਡੀ ਤਾਕਤਸਾਡੀ ਸਭ ਤੋਂ ਵੱਡੀ ਪ੍ਰੇਰਣਾਸਾਡਾ ਸੰਵਿਧਾਨ ਹੈ।

ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਸਰਕਾਰ ਅਤੇ ਨਿਆਂਪਾਲਿਕਾ ਦੋਵੇਂ ਹੀ ਸੰਵਿਧਾਨ ਦੀ ਕੁੱਖ ਵਿੱਚੋਂ ਪੈਦਾ ਹੋਏ ਹਨ। ਇਸ ਲਈਦੋਵੇਂ ਜੁੜਵਾਂ ਹਨ। ਇਹ ਦੋਵੇਂ ਸੰਵਿਧਾਨ ਕਾਰਨ ਹੀ ਹੋਂਦ ਵਿੱਚ ਆਏ ਹਨ। ਇਸ ਲਈਵਿਆਪਕ ਦ੍ਰਿਸ਼ਟੀਕੋਣ ਤੋਂਦੋਵੇਂ ਵੱਖੋ-ਵੱਖਰੇ ਹੁੰਦੇ ਹੋਏ ਵੀ ਇੱਕ ਦੂਜੇ ਦੇ ਪੂਰਕ ਹਨ। ਉਨ੍ਹਾਂ ਨੇ ਸੱਤਾ ਦੇ ਵੱਖ ਹੋਣ ਦੇ ਸੰਕਲਪ ਦੇ ਮਹੱਤਵ ਨੂੰ ਉਜਾਗਰ ਕਰਦਿਆਂ ਕਿਹਾ ਕਿ ਅੰਮ੍ਰਿਤ ਕਾਲ ਵਿੱਚ ਸੰਵਿਧਾਨ ਦੀ ਭਾਵਨਾ ਦੇ ਅੰਦਰ ਸਮੂਹਿਕ ਸੰਕਲਪ ਦਿਖਾਉਣ ਦੀ ਜ਼ਰੂਰਤ ਹੈ ਕਿਉਂਕਿ ਆਮ ਆਦਮੀ ਇਸ ਸਮੇਂ ਨਾਲੋਂ ਵੱਧ ਹੱਕਦਾਰ ਹੈ। ਉਨ੍ਹਾਂ ਇਹ ਵੀ ਕਿਹਾ,"ਸੱਤਾ ਦੇ ਵੱਖ ਹੋਣ ਦੀ ਮਜ਼ਬੂਤ ਨੀਂਹ 'ਤੇਅਸੀਂ ਸਮੂਹਿਕ ਜ਼ਿੰਮੇਵਾਰੀ ਦਾ ਰਾਹ ਪੱਧਰਾ ਕਰਨਾ ਹੈਇੱਕ ਰੂਪਰੇਖਾ ਬਣਾਉਣੀ ਹੈਲਕਸ਼ ਨਿਰਧਾਰਿਤ ਕਰਨੇ ਹਨ ਅਤੇ ਦੇਸ਼ ਨੂੰ ਇਸ ਦੀ ਮੰਜ਼ਿਲ 'ਤੇ ਲੈ ਕੇ ਜਾਣਾ ਹੈ।"

https://twitter.com/PMOIndia/status/1464218501585854464

https://twitter.com/PMOIndia/status/1464218756951932932

https://twitter.com/PMOIndia/status/1464219754944548864

https://twitter.com/PMOIndia/status/1464220373382164487

https://twitter.com/PMOIndia/status/1464220370760699908

https://twitter.com/PMOIndia/status/1464221538526240774

https://twitter.com/PMOIndia/status/1464222059836305414

https://twitter.com/PMOIndia/status/1464222057214922756

https://twitter.com/PMOIndia/status/1464223056457441280

https://twitter.com/PMOIndia/status/1464223053659787264

https://twitter.com/PMOIndia/status/1464223505117974531

https://twitter.com/PMOIndia/status/1464224260625371142

 

https://youtu.be/jiw358FGFlM

 

 

 

 *********

ਡੀਐੱਸ/ਏਕੇ/ਬੀਐੱਮ



(Release ID: 1775509) Visitor Counter : 191