ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ -19 ਵੈਕਸੀਨ ਦੀ ਉਪਲਬਧਤਾ ‘ਤੇ ਅੱਪਡੇਟ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੈਕਸੀਨ ਦੀਆਂ 137 ਕਰੋੜ ਤੋਂ ਅਧਿਕ ਖੁਰਾਕਾਂ ਉਪਲਬਧ ਕਰਵਾਈ ਗਈਆਂ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਵੈਕਸੀਨ ਦੀਆਂ 22.70 ਕਰੋੜ ਤੋਂ ਅਧਿਕ ਅਤਿਰਿਕਤ ਅਤੇ ਬਿਨਾ ਇਸਤੇਮਾਲ ਕੀਤੀਆਂ ਹੋਈਆਂ ਖੁਰਾਕਾਂ ਮੌਜੂਦ
Posted On:
30 NOV 2021 9:40AM by PIB Chandigarh
ਕੇਂਦਰ ਸਰਕਾਰ ਦੇਸ਼ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਧਾਉਣ ਅਤੇ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਲਈ ਪ੍ਰਤੀਬੱਧ ਹੈ। ਕੋਵਿਡ-19 ਦੇ ਟੀਕਿਆਂ ਦੀ ਸਰਬ-ਉਪਲਬਧਤਾ ਦਾ ਨਵਾਂ ਦੌਰ 21 ਜੂਨ , 2021 ਤੋਂ ਸ਼ੁਰੂ ਕੀਤਾ ਗਿਆ ਹੈ। ਟੀਕਾਕਰਣ ਮੁਹਿੰਮ ਨੂੰ ਅਧਿਕ ਤੋਂ ਅਧਿਕ ਵੈਕਸੀਨ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੈਕਸੀਨ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਗਈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ ।
ਦੇਸ਼ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ, ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਵੈਕਸੀਨ ਪ੍ਰਦਾਨ ਕਰਕੇ ਉਨ੍ਹਾਂ ਦਾ ਸਮਰਥਨ ਕਰ ਰਹੀ ਹੈ। ਟੀਕਿਆਂ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਵੈਕਸੀਨ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਉਨ੍ਹਾਂ ਨੂੰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ ।
ਟੀਕਿਆਂ ਦੀਆਂ ਖੁਰਾਕਾਂ
|
(30 ਨਵੰਬਰ 2021 ਤੱਕ)
|
ਹੁਣ ਤੱਕ ਹੋਈ ਸਪਲਾਈ
|
1,37,71,08,100
|
ਬਾਕੀ ਟੀਕੇ
|
22,70,98,006
|
ਕੇਂਦਰ ਸਰਕਾਰ ਦੁਆਰਾ ਸਾਰੇ ਪ੍ਰਕਾਰ ਦੇ ਸਰੋਤਾਂ ਤੋਂ ਹੁਣ ਤੱਕ ਵੈਕਸੀਨ ਦੀਆਂ 137 ਕਰੋੜ ਤੋਂ ਅਧਿਕ ( 1,37,71,08,100 ) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸਰਕਾਰੀ ਸਰੋਤ ( ਮੁਫ਼ਤ) ਅਤੇ ਰਾਜਾਂ ਦੁਆਰਾ ਸਿੱਧੀ ਖਰੀਦ ਪ੍ਰਕਿਰਿਆ ਦੇ ਜ਼ਰੀਏ ਪ੍ਰਦਾਨ ਕੀਤੀਆਂ ਗਈਆਂ ਹਨ ।
ਰਾਜਾਂ ਦੇ ਪਾਸ ਵੈਕਸੀਨ ਦੀਆਂ 22.70 ਕਰੋੜ ਤੋਂ ਅਧਿਕ (22,70,98,006 ) ਅਤਿਰਿਕਤ ਅਤੇ ਬਿਨਾ ਇਸਤੇਮਾਲ ਕੀਤੀਆਂ ਹੋਈਆਂ ਖੁਰਾਕਾਂ ਮੌਜੂਦ ਹਨ , ਜਿਨ੍ਹਾਂ ਨੂੰ ਲਗਾਇਆ ਜਾਣਾ ਹੈ ।
****
ਐੱਮਵੀ
(Release ID: 1776483)
Visitor Counter : 159