ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਵਿੱਚ ਕੋਵਿਡ - 19 ਟੀਕਾਕਰਣ ਦੀ ਸਮੁੱਚੀ ਕਵਰੇਜ 123.25 ਕਰੋੜ ਦੇ ਪਾਰ
ਪਿਛਲੇ 24 ਘੰਟਿਆਂ ਵਿੱਚ 78.80 ਲੱਖ ਤੋਂ ਅਧਿਕ ਖੁਰਾਕਾਂ ਲਗਾਈਆਂ ਗਈਆਂ
ਮੌਜੂਦਾ ਰਿਕਵਰੀ ਦਰ ਇਸ ਸਮੇਂ 98.35% ਹੈ
ਪਿਛਲੇ 24 ਘੰਟਿਆਂ ਵਿੱਚ 6,990 ਨਵੇਂ ਕੇਸ ਦਰਜ
ਭਾਰਤ ਦਾ ਐਕਟਿਵ ਕੇਸਲੋਡ 1,00,543 ਹੈ
ਸਪਤਾਹਿਕ ਪਾਜ਼ਿਟਿਵਿਟੀ ਦਰ ( 0.84% ) ਪਿਛਲੇ 16 ਦਿਨਾਂ ਤੋਂ 1% ਤੋਂ ਘੱਟ ‘ਤੇ ਕਾਇਮ
Posted On:
30 NOV 2021 10:01AM by PIB Chandigarh
ਪਿਛਲੇ 24 ਘੰਟਿਆਂ ਦੇ ਦੌਰਾਨ ਟੀਕੇ ਦੀਆਂ 78,80,545 ਖੁਰਾਕਾਂ ਲਗਾਉਣ ਦੇ ਨਾਲ ਅੱਜ ਸੱਤ ਵਜੇ ਸਵੇਰ ਤੱਕ ਦੀਆਂ ਆਰਜ਼ੀ ਰਿਪੋਰਟਾਂ ਦੇ ਅਨੁਸਾਰ ਦੇਸ਼ ਦਾ ਕੋਵਿਡ - 19 ਟੀਕਾਕਰਣ ਕਵਰੇਜ 123.25 ਕਰੋੜ ( 1,23,25,02,767 ) ਦੇ ਪਾਰ ਪਹੁੰਚ ਗਈ । ਇਸ ਨੂੰ 1,28,09,178 ਸੈਸ਼ਨਾਂ ਦੇ ਜ਼ਰੀਏ ਪੂਰਾ ਕੀਤਾ ਗਿਆ ।
ਅੱਜ ਸਵੇਰੇ ਸੱਤ ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਪੂਰਾ ਬਿਓਰਾ ਇਸ ਪ੍ਰਕਾਰ ਹੈ:
ਹੈਲਥ ਕੇਅਰ ਵਰਕਰ
|
ਪਹਿਲੀ ਖੁਰਾਕ
|
1,03,83,687
|
ਦੂਸਰੀ ਖੁਰਾਕ
|
94,85,995
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,83,78,712
|
ਦੂਸਰੀ ਖੁਰਾਕ
|
1,64,79,024
|
18 ਤੋਂ 44 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
45,75,06,390
|
ਦੂਸਰੀ ਖੁਰਾਕ
|
22,16,02,481
|
45 ਤੋਂ 59 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
18,44,67,641
|
ਦੂਸਰੀ ਖੁਰਾਕ
|
11,98,73,688
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
11,55,24,746
|
ਦੂਸਰੀ ਖੁਰਾਕ
|
7,88,00,403
|
ਕੁੱਲ
|
1,23,25,02,767
|
ਪਿਛਲੇ 24 ਘੰਟਿਆਂ ਵਿੱਚ 10,116 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਦਰਜ ਕੀਤਾ ਗਿਆ ਹੈ ( ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ), ਜੋ ਇਸ ਸਮੇਂ 3,40,18,299 ਹੈ ।
ਇਸ ਸਦਕਾ, ਭਾਰਤ ਦੀ ਰਿਕਵਰੀ ਦਰ ਇਸ ਸਮੇਂ 98.35% ਹੈ ।
ਲਗਾਤਾਰ 156 ਦਿਨਾਂ ਤੋਂ 50 ਹਜ਼ਾਰ ਤੋਂ ਘੱਟ ਰੋਜ਼ਾਨਾ ਨਵੇਂ ਕੇਸ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਨਿਰੰਤਰ ਅਤੇ ਮਿਲੇ-ਜੁਲੇ ਪ੍ਰਯਤਨਾਂ ਦਾ ਨਤੀਜਾ ਹੈ ।
ਪਿਛਲੇ 24 ਘੰਟਿਆਂ ਵਿੱਚ ਕੁੱਲ 6,990 ਰੋਜ਼ਾਨਾ ਨਵੇਂ ਕੇਸ ਦਰਜ ਕੀਤੇ ਗਏ ।
ਇਸ ਸਮੇਂ ਐਕਟਿਵ ਕੇਸਲੋਡ 1,00,543 ਹੈ । ਐਕਟਿਵ ਕੇਸ ਇਸ ਸਮੇਂ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦਾ 0.29% ਹੈ , ਜੋ ਮਾਰਚ 2020 ਤੋਂ ਆਪਣੇ ਨਿਊਨਤਮ ਪੱਧਰ ‘ਤੇ ਹੈ ।
ਦੇਸ਼ ਵਿੱਚ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ , ਜਿਸ ਦੇ ਸਿਲਸਿਲੇ ਵਿੱਚ ਦੇਸ਼ ਵਿੱਚ ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 10,12,523 ਟੈਸਟ ਕੀਤੇ ਗਏ । ਭਾਰਤ ਵਿੱਚ ਹੁਣ ਤੱਕ 64.13 ਕਰੋੜ ਤੋਂ ਅਧਿਕ ( 64,13,03,848 ) ਸੰਚਿਤ ਟੈਸਟ ਕੀਤੇ ਗਏ ਹਨ।
ਇੱਕ ਤਰਫ ਦੇਸ਼ਭਰ ਵਿੱਚ ਜਾਂਚ ਸਮਰੱਥਾ ਵਧਾਈ ਗਈ , ਤਾਂ ਦੂਜੇ ਪਾਸੇ ਸਪਤਾਹਿਕ ਪਾਜ਼ਿਟਿਵਿਟੀ ਦਰ ਇਸ ਸਮੇਂ 0.84% ਹੈ , ਜੋ ਪਿਛਲੇ 16 ਦਿਨਾਂ ਤੋਂ 1% ਤੋਂ ਨੀਚੇ ਕਾਇਮ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ 0.69% ਦਰਜ ਕੀਤੀ ਗਈ ਹੈ । ਉਹ ਵੀ ਪਿਛਲੇ 57 ਦਿਨਾਂ ਤੋਂ 2% ਤੋਂ ਨੀਚੇ ਅਤੇ ਲਗਾਤਾਰ 92 ਦਿਨਾਂ ਤੋਂ 3% ਤੋਂ ਘੱਟ ‘ਤੇ ਬਣੀ ਹੋਈ ਹੈ ।
****
ਐੱਮਵੀ
(Release ID: 1776681)
Visitor Counter : 177