ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ - 19 ਵੈਕਸੀਨ ਦੀ ਉਪਲਬਧਤਾ ‘ਤੇ ਅੱਪਡੇਟ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੈਕਸੀਨ ਦੀਆਂ 138 ਕਰੋੜ ਤੋਂ ਵੱਧ ਖੁਰਾਕਾਂ ਉਪਲਬਧ ਕਰਵਾਈਆਂ ਗਈਆਂ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਵੈਕਸੀਨ ਦੀਆਂ 22.78 ਕਰੋੜ ਤੋਂ ਅਧਿਕ ਅਤਿਰਿਕਤ ਅਤੇ ਬਿਨਾ ਇਸਤੇਮਾਲ ਕੀਤੀਆਂ ਖੁਰਾਕਾਂ ਮੌਜੂਦ
Posted On:
02 DEC 2021 9:09AM by PIB Chandigarh
ਕੇਂਦਰ ਸਰਕਾਰ ਪੂਰੇ ਦੇਸ਼ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਰਾਸ਼ਟਰਵਿਆਪੀ ਕੋਵਿਡ-19 ਟੀਕਾਕਰਣ ਮੁਹਿੰਮ 16 ਜਨਵਰੀ 2021 ਨੂੰ ਸ਼ੁਰੂ ਹੋਈ ਸੀ । ਕੋਵਿਡ - 19 ਦੇ ਟੀਕਿਆਂ ਦੀ ਸਰਬ - ਉਪਲਬਧਤਾ ਦਾ ਨਵਾਂ ਦੌਰ 21 ਜੂਨ , 2021 ਤੋਂ ਸ਼ੁਰੂ ਕੀਤਾ ਗਿਆ ਹੈ । ਟੀਕਾਕਰਣ ਮੁਹਿੰਮ ਨੂੰ ਵੱਧ ਤੋਂ ਵੱਧ ਵੈਕਸੀਨ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੈਕਸੀਨ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਗਈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਵੈਕਸੀਨ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ ।
ਦੇਸ਼ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ, ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਵੈਕਸੀਨ ਪ੍ਰਦਾਨ ਕਰਕੇ ਉਨ੍ਹਾਂ ਦਾ ਸਮਰਥਨ ਕਰ ਰਹੀ ਹੈ। ਟੀਕਿਆਂ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ , ਕੇਂਦਰ ਸਰਕਾਰ ਵੈਕਸੀਨ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਉਨ੍ਹਾਂ ਨੂੰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ ।
ਟੀਕਿਆਂ ਦੀਆਂ ਖੁਰਾਕਾਂ
|
(2 ਦਸਬੰਰ 2021 ਤੱਕ)
|
ਹੁਣ ਤੱਕ ਹੋਈ ਸਪਲਾਈ
|
1,38,46,29,010
|
ਬਾਕੀ ਟੀਕੇ
|
22,78,95,731
|
ਕੇਂਦਰ ਸਰਕਾਰ ਦੁਆਰਾ ਸਾਰੇ ਪ੍ਰਕਾਰ ਦੇ ਸਰੋਤਾਂ ਤੋਂ ਹੁਣ ਤੱਕ ਵੈਕਸੀਨ ਦੀਆਂ 138 ਕਰੋੜ ਤੋਂ ਵੱਧ ( 1,38,46,29,010) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸਰਕਾਰੀ ਸਰੋਤ ( ਮੁਫ਼ਤ) ਅਤੇ ਰਾਜਾਂ ਦੁਆਰਾ ਸਿੱਧੀ ਖਰੀਦ ਪ੍ਰਕਿਰਿਆ ਦੇ ਜ਼ਰੀਏ ਪ੍ਰਦਾਨ ਕੀਤੀ ਗਈਆਂ ਹਨ ।
ਰਾਜਾਂ ਦੇ ਪਾਸ ਵੈਕਸੀਨ ਦੀਆਂ 22.78 ਕਰੋੜ ਤੋਂ ਵੱਧ ( 22,78,95,731 ) ਅਤਿਰਿਕਤ ਅਤੇ ਬਿਨਾ ਇਸਤੇਮਾਲ ਕੀਤੀਆਂ ਖੁਰਾਕਾਂ ਮੌਜੂਦ ਹਨ , ਜਿਨ੍ਹਾਂ ਨੂੰ ਲਗਾਇਆ ਜਾਣਾ ਹੈ ।
****
ਐੱਮਵੀ
(Release ID: 1777222)
Visitor Counter : 170