ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕਿਆਂ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ


ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 138ਕਰੋੜ ਤੋਂ ਵੱਧ ਖੁਰਾਕਾਂ ਉਪਲਬਧ ਕਰਵਾਈਆਂ ਗਈਆਂ


ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਹਾਲੇ ਵੀ 21.38 ਕਰੋੜ ਤੋਂ ਵੱਧ ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਮੌਜੂਦ ਹਨ

Posted On: 04 DEC 2021 10:05AM by PIB Chandigarh

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਨੂੰ ਵਿਸਤ੍ਰਿਤ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਕੋਵਿਡ-19 ਟੀਕਾਕਰਣ ਦਾ ਨਵਾਂ ਸਰਬਵਿਆਪੀਕਰਣ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਰਫ਼ਤਾਰ ਨੂੰ ਜ਼ਿਆਦਾ ਤੋਂ ਜ਼ਿਆਦਾ ਟੀਕਿਆਂ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਇੰਤਜ਼ਾਮ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ।

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫ਼ਤ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਦੁਆਰਾ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ।

 

 ਟੀਕਿਆਂ ਦੀਆਂ ਖੁਰਾਕਾਂ

  (4 ਦਸੰਬਰ 2021 ਤੱਕ)

ਹੁਣ ਤੱਕ ਹੋਈ ਸਪਲਾਈ 

 

1,38,95,38,030

 

ਬਾਕੀ ਟੀਕੇ

 

 

21,38,89,971

 

ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਮਾਧਿਅਮਾਂ ਨਾਲ ਟੀਕੇ ਦੀਆਂ 138 ਕਰੋੜ ਤੋਂ ਜ਼ਿਆਦਾ (1,38,95,38,030) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।

ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀਆਂ 21.38 ਕਰੋੜ ਤੋਂ ਅਧਿਕ  (21,38,89,971)  ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨਜਿਨ੍ਹਾਂ ਨੂੰ ਲਗਾਇਆ ਜਾਣਾ ਹੈ। 

 

****

 

ਐੱਮਵੀ


(Release ID: 1778170) Visitor Counter : 153