ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਭਾਰਤ ਦੀ ਟੀਕਾਕਰਣ ਮੁਹਿੰਮ ਦੁਆਰਾ ਇੱਕ ਹੋਰ ਮਹੱਤਵਪੂਰਨ ਪੜਾਅ ਪਾਰ ਕਰਨ ‘ਤੇ ਖੁਸ਼ੀ ਵਿਅਕਤ ਕੀਤੀ

Posted On: 06 DEC 2021 10:35AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਟੀਕਾਕਰਣ ਮੁਹਿੰਮ ਦੁਆਰਾ ਇੱਕ ਹੋਰ ਮਹੱਤਵਪੂਰਨ ਪੜਾਅ ਪਾਰ ਕਰ ਲੈਣ ਤੇ ਖੁਸ਼ੀ ਵਿਅਕਤ ਕੀਤੀ ਹੈ। ਭਾਰਤ ਵਿੱਚ 50% ਤੋਂ ਅਧਿਕ ਟੀਕਾ-ਯੋਗ ਆਬਾਦੀ ਦਾ ਪੂਰੀ ਤਰ੍ਹਾਂ ਨਾਲ ਟੀਕਾਕਰਣ ਹੋ ਚੁੱਕਿਆ ਹੈ ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਮਨਸੁਖ ਮਾਂਡਵੀਯਾ ਦੇ ਇੱਕ ਟਵੀਟ ਦੇ ਉੱਤਰ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;

 “ਭਾਰਤ ਦੀ ਟੀਕਾਕਰਣ ਮੁਹਿੰਮ ਨੇ ਇੱਕ ਹੋਰ ਮਹੱਤਵਪੂਰਨ ਪੜਾਅ ਪਾਰ ਕਰ ਲਿਆ।  ਕੋਵਿਡ-19  ਦੇ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਬਣਾਉਣ ਦੇ ਲਈ ਇਸ ਨਿਰੰਤਰਤਾ ਨੂੰ ਬਣਾਈ ਰੱਖਣਾ ਜ਼ਰੂਰੀ ਹੈ ।

ਅਤੇ ਹਾਂ,  ਮਾਸਕ ਲਗਾਉਣ ਅਤੇ ਸਮਾਜਿਕ ਦੂਰੀ ਦਾ ਧਿਆਨ ਰੱਖਣ ਸਹਿਤ ਕੋਵਿਡ-19 ਨਾਲ ਜੁੜੇ ਸਾਰੇ ਪ੍ਰੋਟੋਕੋਲ ਦਾ ਬਰਾਬਰ ਪਾਲਣ ਕੀਤਾ ਜਾਂਦਾ ਰਹੇ।

 

***

ਡੀਐੱਸ/ਐੱਸਐੱਚ


(Release ID: 1778387) Visitor Counter : 184