ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀ ਉਪਲਬਧਤਾ
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 139 ਕਰੋੜ ਤੋਂ ਅਧਿਕ ਟੀਕੇ ਪ੍ਰਦਾਨ ਕੀਤੇ ਗਏ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਹੁਣ ਵੀ 21 ਕਰੋੜ ਤੋਂ ਅਧਿਕ ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਮੌਜੂਦ ਹਨ
प्रविष्टि तिथि:
06 DEC 2021 9:16AM by PIB Chandigarh
ਕੇਂਦਰ ਸਰਕਾਰ ਦੇਸ਼ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਿਸਤ੍ਰਿਤ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਲਈ ਪ੍ਰਤੀਬੱਧ ਹੈ । ਕੋਵਿਡ-19 ਦੇ ਟੀਕੇ ਨੂੰ ਸਭ ਲਈ ਉਪਲਬਧ ਕਰਾਉਣ ਦੇ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਅਧਿਕ ਤੋਂ ਅਧਿਕ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ । ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ , ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ ।
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ, ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਰਹੀ ਹੈ। ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ ।
|
ਟੀਕਿਆਂ ਦੀਆਂ ਖੁਰਾਕਾਂ
|
(6 ਦਸੰਬਰ 2021 ਤੱਕ)
|
|
ਹੁਣ ਤੱਕ ਹੋਈ ਸਪਲਾਈ
|
1,39,02,60,790
|
|
ਬਾਕੀ ਟੀਕੇ
|
21,06,50,896
|
ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਮਾਧਿਅਮਾਂ ਜ਼ਰੀਏ ਟੀਕੇ ਦੀਆਂ 139 ਕਰੋੜ ਤੋਂ ਅਧਿਕ ( 1,39,02,60,790 ) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲੱਬਧ ਕਰਵਾਈਆਂ ਗਈਆਂ ਹਨ । ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ - 19 ਟੀਕੇ ਦੀਆਂ 21 ਕਰੋੜ ਤੋਂ ਅਧਿਕ ( 21,06,50,896 ) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ , ਜਿਨ੍ਹਾਂ ਨੂੰ ਲਗਾਇਆ ਜਾਣਾ ਹੈ ।
****
ਐੱਮਵੀ
(रिलीज़ आईडी: 1778447)
आगंतुक पटल : 192