ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀ ਉਪਲਬਧਤਾ
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 139 ਕਰੋੜ ਤੋਂ ਅਧਿਕ ਟੀਕੇ ਪ੍ਰਦਾਨ ਕੀਤੇ ਗਏ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਹੁਣ ਵੀ 20.13 ਕਰੋੜ ਤੋਂ ਅਧਿਕ ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਮੌਜੂਦ ਹਨ
Posted On:
07 DEC 2021 9:20AM by PIB Chandigarh
ਕੇਂਦਰ ਸਰਕਾਰ ਦੇਸ਼ਭਰ ਵਿੱਚ ਕੋਵਿਡ - 19 ਟੀਕਾਕਰਣ ਦਾ ਦਾਇਰਾ ਵਿਸਤ੍ਰਿਤ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਲਈ ਪ੍ਰਤੀਬੱਧ ਹੈ । ਕੋਵਿਡ - 19 ਦੇ ਟੀਕੇ ਨੂੰ ਸਭ ਦੇ ਲਈ ਉਪਲਬਧ ਕਰਵਾਉਣ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ । ਟੀਕਾਕਰਣ ਮੁਹਿੰਮ ਦੀ ਗਤੀ ਨੂੰ ਅਧਿਕ ਤੋਂ ਅਧਿਕ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ । ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ , ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ ।
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ । ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ , ਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ ।
ਟੀਕਿਆਂ ਦੀਆਂ ਖੁਰਾਕਾਂ
|
(7 ਦਸੰਬਰ 2021 ਤੱਕ)
|
ਹੁਣ ਤੱਕ ਹੋਈ ਸਪਲਾਈ
|
1,39,06,60,790
|
ਬਾਕੀ ਟੀਕੇ
|
20,13,38,526
|
ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਮਾਧਿਅਮਾਂ ਰਾਹੀਂ ਟੀਕੇ ਦੀਆਂ 139 ਕਰੋੜ ਤੋਂ ਅਧਿਕ ( 1,39,06,60,790 ) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ । ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ - 19 ਟੀਕੇ ਦੀਆਂ 20.13 ਕਰੋੜ ਤੋਂ ਅਧਿਕ ( 20,13,38,526 ) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ ।
****
ਐੱਮਵੀ
(Release ID: 1778838)
Visitor Counter : 132