ਉਪ ਰਾਸ਼ਟਰਪਤੀ ਸਕੱਤਰੇਤ

ਉਪ ਰਾਸ਼ਟਰਪਤੀ ਨੇ ਜਨਰਲ ਬਿਪਿਨ ਰਾਵਤ ਅਤੇ ਹੋਰਾਂ ਦੇ ਅੱਜ ਹੈਲੀਕੌਪਟਰ ਹਾਦਸੇ ਵਿੱਚ ਹੋਏ ਦੇਹਾਂਤ 'ਤੇ ਗਹਿਰਾ ਦੁਖ ਪ੍ਰਗਟਾਇਆ

Posted On: 08 DEC 2021 7:56PM by PIB Chandigarh

ਉਪ ਰਾਸ਼ਟਰਪਤੀ ਸ਼੍ਰੀ ਐੱਮ ਵੈਂਕਈਆ ਨਾਇਡੂ ਨੇ ਅੱਜ ਤਮਿਲ ਨਾਡੂ ਵਿੱਚ ਕੁਨੂਰ ਨੇੜੇ ਇੱਕ ਹੈਲੀਕੌਪਟਰ ਹਾਦਸੇ ਵਿੱਚ ਚੀਫ਼ ਆਵ੍ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤਉਨ੍ਹਾਂ ਦੀ ਪਤਨੀ ਸ਼੍ਰੀਮਤੀ ਮਧੁਲਿਕਾ ਰਾਵਤਸੀਨੀਅਰ ਫ਼ੌਜੀ ਅਧਿਕਾਰੀਆਂ ਅਤੇ ਹੋਰ ਕਰਮੀਆਂ ਦੇ ਦੇਹਾਂਤ 'ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

 

ਦੁਖੀ ਪਰਿਵਾਰਾਂ ਪ੍ਰਤੀ ਗਹਿਰੀ ਸੰਵੇਦਨਾ ਪ੍ਰਗਟ ਕਰਦੇ ਹੋਏਉਪ ਰਾਸ਼ਟਰਪਤੀ ਨੇ ਅੱਜ ਹੈਦਰਾਬਾਦ ਵਿੱਚ ਇੱਕ ਸਮਾਗਮ ਦੌਰਾਨ ਹਾਜ਼ਰੀਨ ਨੂੰ ਵਿਛੜੀਆਂ ਰੂਹਾਂ ਦੇ ਸਨਮਾਨ ਵਿੱਚ ਦੋ ਮਿੰਟ ਦਾ ਮੌਨ ਰੱਖਣ ਦੀ ਅਪੀਲ ਕੀਤੀ। ਜਨਰਲ ਰਾਵਤ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਸਲਾਮ ਕਰਦੇ ਹੋਏਸ਼੍ਰੀ ਨਾਇਡੂ ਨੇ ਉਨ੍ਹਾਂ ਦੀ ਮੌਤ ਨੂੰ ਰਾਸ਼ਟਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਅਤੇ ਹੈਲੀਕੌਪਟਰ ਹਾਦਸੇ ਵਿੱਚ ਹੋਈਆਂ ਬੇਵਕਤੀ ਮੌਤਾਂ ਨੂੰ ਇੱਕ ਵੱਡੀ ਤ੍ਰਾਸਦੀ ਕਰਾਰ ਦਿੱਤਾ।

 

ਉਪ ਰਾਸ਼ਟਰਪਤੀ ਨੇ ਕਿਹਾ ਕਿ ਇਸ ਦੇਸ਼ ਦੇ ਲੋਕ ਜਨਰਲ ਰਾਵਤ ਦੀ ਅਗਵਾਈ ਅਤੇ ਦੂਰਅੰਦੇਸ਼ੀ ਲਈ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ।

 

****

 

ਐੱਮਐੱਸ/ਆਰਕੇ/ਐੱਨਐੱਸ/ਡੀਪੀ



(Release ID: 1779831) Visitor Counter : 115