ਮਹਿਲਾ ਤੇ ਬਾਲ ਵਿਕਾਸ ਮੰਤਰਾਲਾ
ਮਹਿਲਾ ਪੁਲਿਸ ਵਲੰਟੀਅਰਜ਼
Posted On:
10 DEC 2021 4:00PM by PIB Chandigarh
ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਨੇ ਗ੍ਰਹਿ ਮੰਤਰਾਲੇ ਦੇ ਤਾਲਮੇਲ ਨਾਲ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ‘ਮਹਿਲਾ ਪੁਲਿਸ ਵਲੰਟੀਅਰਜ਼’ (MPVs) ਸਕੀਮ ਸ਼ੁਰੂ ਕੀਤੀ ਹੈ, ਇਹ ਵਲੰਟੀਅਰਜ਼ ਪੁਲਿਸ ਤੇ ਆਮ ਲੋਕਾਂ ਵਿਚਾਲੇ ਇੱਕ ਸੰਪਰਕ ਦਾ ਕੰਮ ਕਰਨਗੀਆਂ ਤੇ ਔਰਤਾਂ ਦੀ ਮਦਦ ਕਰਨਗੀਆਂ। ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਾਰੇ ਮੁੱਖ ਸਕੱਤਰਾਂ ਨੂੰ ਆਪੋ–ਆਪਣੇ ਰਾਜਾਂ ਵਿੱਚ ਇਸ ਪਹਿਲਕਦਮੀ ਨੂੰ ਅਪਨਾਉਣ ਦੀ ਬੇਨਤੀ ਕੀਤੀ ਗਈ ਸੀ। ਹਰਿਆਣਾ ਵਿੱਤੀ ਵਰ੍ਹੇ 2016–17 ਦੌਰਾਨ ਇਸ ਪਹਿਲਕਦਮੀ ਨੂੰ ‘ਨਿਰਭਯਾ ਫ਼ੰਡ’ ਅਧੀਨ ਕਰਨਾਲ ਅਤੇ ਮਹੇਂਦਰਗੜ੍ਹ ਜ਼ਿਲ੍ਹਿਆਂ ’ਚ ਅਪਨਾਉਣ ਵਾਲਾ ਪਹਿਲਾ ਰਾਜ ਸੀ। ਇਸ ਦੇ ਨਾਲ ਹੀ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਪ੍ਰਾਪਤ ਪ੍ਰਸਤਾਵਾਂ ਦੇ ਅਧਾਰ ਉੱਤੇ ਇਹ ਯੋਜਨਾ 13 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਪ੍ਰਵਾਨ ਕਰ ਦਿੱਤੀ ਗਈ ਹੈ; ਜਿਨ੍ਹਾਂ ਵਿੱਚੋਂ ਅੰਡੇਮਾਨ ਤੇ ਨਿਕੋਬਾਰ ਟਾਪੂਆਂ, ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਗੁਜਰਾਤ, ਹਰਿਆਣਾ, ਮਿਜ਼ੋਰਮ ਤੇ ਤ੍ਰਿਪੁਰਾ ਜਿਹੇ 7 ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਇਸ ਯੋਜਨਾ ਉੱਤੇ ਕੰਮ ਸ਼ੁਰੂ ਹੋ ਗਿਆ ਹੈ।
ਇਹ ਜਾਣਕਾਰੀ ਅੱਜ ਮਹਿਲਾ ਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਸਮ੍ਰਿਤੀ ਜ਼ੁਬੀਨ ਇਰਾਨੀ ਨੇ ਲੋਕ ਸਭਾ ਵਿੱਚ ਲਿਖਤੀ ਜੁਆਬ ਰਾਹੀਂ ਦਿੱਤੀ।
****
ਬੀਵਾਈ/ਏਐੱਸ
(Release ID: 1780367)