ਉਪ ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਉਪ ਰਾਸ਼ਟਰਪਤੀ ਨੇ ਵਿਭਿੰਨ ਭਾਰਤੀ ਭਾਸ਼ਾਵਾਂ ਵਿੱਚ ਸਾਹਿਤਕ ਰਚਨਾਵਾਂ ਦੇ ਅਨੁਵਾਦ ਲਈ ਸਰਗਰਮ ਪਹਿਲ ਕਰਨ ਦਾ ਸੱਦਾ ਦਿੱਤਾ




ਉਪ ਰਾਸ਼ਟਰਪਤੀ ਨੇ ਭਾਰਤੀ ਭਾਸ਼ਾਵਾਂ 'ਤੇ ਅਡਵਾਂਸਡ ਰਿਸਰਚ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ; ਇਨ੍ਹਾਂ ਭਾਸ਼ਾਵਾਂ ਵਿੱਚ ਵਿਗਿਆਨਕ ਅਤੇ ਟੈਕਨੀਕਲ ਸ਼ਬਦਾਵਲੀ ਵਿੱਚ ਸੁਧਾਰ ਕਰਨ ਦਾ ਸੁਝਾਅ ਦਿੱਤਾ



ਲੋਕਾਂ ਨੂੰ ਆਪਣੀ ਮਾਤ ਭਾਸ਼ਾ ਵਿੱਚ ਗੱਲ ਕਰਨ ਵਿੱਚ ਮਾਣ ਮਹਿਸੂਸ ਕਰਨਾ ਚਾਹੀਦਾ ਹੈ: ਉਪ ਰਾਸ਼ਟਰਪਤੀ; ਆਪਣੀ ਪਹਿਚਾਣ ਬਣਾਉਣ ਵਿੱਚ ਮਾਤ ਭਾਸ਼ਾ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ



ਉਪ ਰਾਸ਼ਟਰਪਤੀ ਨੇ ਪੋਟੀ ਸ਼੍ਰੀਰਾਮਲੁ ਤੇਲੁਗੂ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ



ਸ਼੍ਰੀ ਨਾਇਡੂ ਨੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੁਆਰਾ ਆਯੋਜਿਤ 'ਏਕ ਭਾਰਤ ਸ਼੍ਰੇਸ਼ਠ ਭਾਰਤ' ਪ੍ਰਦਰਸ਼ਨੀ ਦਾ ਉਦਘਾਟਨ ਕੀਤਾ

Posted On: 12 DEC 2021 12:31PM by PIB Chandigarh

ਉਪ ਰਾਸ਼ਟਰਪਤੀਸ਼੍ਰੀ ਐੱਮ ਵੈਂਕਈਆ ਨਾਇਡੂ ਨੇ ਅੱਜ ਵਿਭਿੰਨ ਭਾਰਤੀ ਭਾਸ਼ਾਵਾਂ ਵਿੱਚ ਸਾਹਿਤਕ ਕਲਾਸਿਕਾਂ ਦੇ ਅਨੁਵਾਦਾਂ ਦੀ ਸੰਖਿਆ ਨੂੰ ਵਧਾਉਣ ਲਈ ਸਰਗਰਮ ਅਤੇ ਠੋਸ ਪ੍ਰਯਤਨ ਕਰਨ ਦਾ ਸੱਦਾ ਦਿੱਤਾ। ਇਸ ਸਬੰਧ ਵਿੱਚਉਨ੍ਹਾਂ ਖੇਤਰੀ ਭਾਰਤੀ ਸਾਹਿਤ ਦੀ ਸਮ੍ਰਿੱਧ ਵਿਰਾਸਤ ਨੂੰ ਲੋਕਾਂ ਦੀ ਆਪਣੀ ਮਾਤ ਭਾਸ਼ਾ ਵਿੱਚ ਪਹੁੰਚਯੋਗ ਬਣਾਉਣ ਲਈ ਅਨੁਵਾਦ ਵਿੱਚ ਟੈਕਨੀਕਲ ਪ੍ਰਗਤੀ ਦਾ ਲਾਭ ਲੈਣ ਦਾ ਸੁਝਾਅ ਦਿੱਤਾ।

 

ਵਿਸ਼ੇਸ਼ ਤੌਰ 'ਤੇਸ਼੍ਰੀ ਨਾਇਡੂ ਨੇ ਪੋਟੀ ਸ਼੍ਰੀਰਾਮੁਲੁ ਤੇਲੁਗੂ ਯੂਨੀਵਰਸਿਟੀ ਵਰਗੀਆਂ ਸੰਸਥਾਵਾਂ ਦੇ ਪ੍ਰਯਤਨਾਂ ਜਿਵੇਂ ਕਿ ਸ਼੍ਰੀ ਕ੍ਰਿਸ਼ਨਦੇਵਰਾਏ ਦੁਆਰਾ 'ਅਮੁਕਤਮਾਲਿਆਦਾ' (Amuktamalyada) ਜਿਹੇ ਕਲਾਸਿਕ ਨੂੰ ਹੋਰ ਭਾਰਤੀ ਭਾਸ਼ਾਵਾਂ ਵਿੱਚ ਅਨੁਵਾਦ ਕਰਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਅਜਿਹੀਆਂ ਯੂਨੀਵਰਸਿਟੀਆਂ ਨੂੰ ਭਾਰਤ ਵਿੱਚ ਵਿਭਿੰਨ ਭਾਸ਼ਾਵਾਂ ਦੀ ਵਰਤੋਂ ਨੂੰ ਸੁਰੱਖਿਅਤ ਰੱਖਣ ਅਤੇ ਉਤਸ਼ਾਹਿਤ ਕਰਨ ਲਈ ਅਜਿਹੇ ਹੋਰ ਉਪਰਾਲੇ ਕਰਨ ਦਾ ਸੱਦਾ ਦਿੱਤਾ।

 

https://twitter.com/VPSecretariat/status/1469897353033256963?ref_src=twsrc%5Etfw%7Ctwcamp%5Etweetembed%7Ctwterm%5E1469897353033256963%7Ctwgr%5E%7Ctwcon%5Es1_c10&ref_url=https%3A%2F%2Fpib.gov.in%2FPressReleasePage.aspx%3FPRID%3D1780618

 

 

ਤੇਲੁਗੂ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਸਮਾਰੋਹ ਨੂੰ ਸੰਬੋਧਨ ਕਰਦੇ ਹੋਏਉਪ ਰਾਸ਼ਟਰਪਤੀ ਨੇ ਵਿਭਿੰਨ ਖੋਜ ਪਹਿਲਾਂ ਦੁਆਰਾ ਤੇਲੁਗੂ ਭਾਸ਼ਾਸਾਹਿਤ ਅਤੇ ਇਤਿਹਾਸ ਨੂੰ ਸੁਰੱਖਿਅਤ ਰੱਖਣ ਲਈ ਯੂਨੀਵਰਸਿਟੀ ਦੀ ਪ੍ਰਤੀਬੱਧਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਆਂਧਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਸ਼੍ਰੀ ਐੱਨ ਟੀ ਰਾਮਾ ਰਾਓ ਨੂੰ ਸ਼ਰਧਾਂਜਲੀ ਦਿੱਤੀ ਜਿਨ੍ਹਾਂ ਨੇ ਯੂਨੀਵਰਸਿਟੀ ਦੀ ਸਥਾਪਨਾ ਲਈ ਪਹਿਲ ਕੀਤੀ। ਉਨ੍ਹਾਂ ਯੂਨੀਵਰਸਿਟੀ ਦੇ ਵਿਕਾਸ ਅਤੇ ਤੇਲੁਗੂ ਭਾਸ਼ਾ ਅਤੇ ਸੱਭਿਆਚਾਰ ਨੂੰ ਅੱਗੇ ਵਧਾਉਣ ਲਈ ਤੇਲੰਗਾਨਾ ਰਾਜ ਸਰਕਾਰ ਅਤੇ ਮੁੱਖ ਮੰਤਰੀਸ਼੍ਰੀ ਕੇ ਚੰਦਰਸ਼ੇਖਰ ਰਾਓ ਦੇ ਪ੍ਰਯਤਨਾਂ ਦੀ ਵੀ ਸ਼ਲਾਘਾ ਕੀਤੀ।

 

ਇਹ ਦੇਖਦੇ ਹੋਏ ਕਿ ਗਲੋਬਲਾਈਜ਼ੇਸ਼ਨ ਦਾ ਵੱਡੇ ਪੱਧਰ 'ਤੇ ਪ੍ਰਭਾਵ ਪਿਆ ਹੈਉਪ ਰਾਸ਼ਟਰਪਤੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਨੌਜਵਾਨ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਸੰਪਰਕ ਨਾ ਗੁਆ ਲੈਣ। ਨੌਜਵਾਨਾਂ ਵਿੱਚ ਆਪਣੀ ਪਹਿਚਾਣ ਬਣਾਉਣ ਅਤੇ ਆਤਮਵਿਸ਼ਵਾਸ ਵਧਾਉਣ ਵਿੱਚ ਭਾਸ਼ਾ ਦੀ ਮਹੱਤਤਾ ਨੂੰ ਨੋਟ ਕਰਦੇ ਹੋਏਸ਼੍ਰੀ ਨਾਇਡੂ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਮਾਤ ਭਾਸ਼ਾ ਵਿੱਚ ਗੱਲ ਕਰਨ ਵਿੱਚ ਮਾਣ ਮਹਿਸੂਸ ਕਰਨਾ ਚਾਹੀਦਾ ਹੈ।

 

ਸ਼੍ਰੀ ਨਾਇਡੂ ਨੇ ਕਿਹਾ ਕਿ ਰਾਸ਼ਟਰੀ ਸਿਖਿਆ ਨੀਤੀ, 2020 ਦਾ ਉਦੇਸ਼ ਭਾਰਤੀ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨਾ ਅਤੇ ਪ੍ਰਾਇਮਰੀ ਸਿੱਖਿਆ ਨੂੰ ਬੱਚੇ ਦੀ ਮਾਤ ਭਾਸ਼ਾ ਵਿੱਚ ਹੋਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਤੱਕ ਅਤੇ ਟੈਕਨੀਕਲ ਕੋਰਸਾਂ ਲਈ ਵੀ ਸਿੱਖਿਆ ਦਾ ਮਾਧਿਅਮ ਮਾਤ ਭਾਸ਼ਾ ਵਿੱਚ ਹੀ ਹੋਣਾ ਚਾਹੀਦਾ ਹੈ।

 

ਇਸ ਸਬੰਧ ਵਿੱਚਸ਼੍ਰੀ ਨਾਇਡੂ ਨੇ ਯੂਨੀਵਰਸਿਟੀਆਂ ਨੂੰ ਭਾਸ਼ਾਵਾਂ ਵਿੱਚ ਅਡਵਾਂਸਡ ਰਿਸਰਚ ਕਰਨ ਅਤੇ ਭਾਰਤੀ ਭਾਸ਼ਾਵਾਂ ਵਿੱਚ ਵਿਗਿਆਨਕ ਅਤੇ ਟੈਕਨੀਕਲ ਸ਼ਬਦਾਵਲੀ ਵਿੱਚ ਸੁਧਾਰ ਕਰਨ ਦਾ ਸੱਦਾ ਦਿੱਤਾ ਤਾਂ ਜੋ ਅਕਾਦਮਿਕ ਖੇਤਰ ਵਿੱਚ ਉਨ੍ਹਾਂ ਦੀ ਵਿਆਪਕ ਪਹੁੰਚ ਅਤੇ ਵਰਤੋਂ ਦੀ ਸੁਵਿਧਾ ਦਿੱਤੀ ਜਾ ਸਕੇ।

 

ਇਸ ਅਵਸਰ 'ਤੇ ਉਪ ਰਾਸ਼ਟਰਪਤੀ ਨੇ ਡਾ. ਕੁਰੇਲਾ ਵਿਟਲਾਚਾਰੀਆਕਵੀ ਅਤੇ ਆਲੋਚਕ ਅਤੇ ਸ਼੍ਰੀ ਕਾਲਕ੍ਰਿਸ਼ਨਕੁਚੀਪੁੜੀ ਨ੍ਰਿਤ ਦੇ ਪ੍ਰਚਾਰਕ ਨੂੰ ਪੁਰਸਕਾਰ ਪ੍ਰਦਾਨ ਕੀਤੇ।

 

https://twitter.com/VPSecretariat/status/1469919058917134340?ref_src=twsrc%5Etfw%7Ctwcamp%5Etweetembed%7Ctwterm%5E1469919058917134340%7Ctwgr%5E%7Ctwcon%5Es1_c10&ref_url=https%3A%2F%2Fpib.gov.in%2FPressReleasePage.aspx%3FPRID%3D1780618

 

 

ਬਾਅਦ ਵਿੱਚਸ਼੍ਰੀ ਨਾਇਡੂ ਨੇ ਯੂਨੀਵਰਸਿਟੀ ਵਿੱਚਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੁਆਰਾ ਆਯੋਜਿਤ, ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਫੋਟੋ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਵਿਜ਼ਿਟਰ ਬੁੱਕ ਵਿੱਚ ਲਿਖਦੇ ਹੋਏਉਪ ਰਾਸ਼ਟਰਪਤੀ ਨੇ ਤੇਲੰਗਾਨਾ ਅਤੇ ਹਰਿਆਣਾ ਯੁਗਲ ਰਾਜਾਂ ਦੇ ਸੱਭਿਆਚਾਰ ਨੂੰ ਪ੍ਰਦਰਸ਼ਿਤ ਕਰਨ ਵਿੱਚ ਆਯੋਜਕਾਂ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ। ਲੋਕਾਂ ਨੂੰ ਪ੍ਰਦਰਸ਼ਨੀ ਦੇਖਣ ਲਈ ਉਤਸ਼ਾਹਿਤ ਕਰਦੇ ਹੋਏਉਨ੍ਹਾਂ ਲਿਖਿਆ ਕਿ ਅਜਿਹੀਆਂ ਪਹਿਲਾਂ ਯੁਗਲ ਰਾਜਾਂ ਦੇ ਸਮ੍ਰਿੱਧ ਸੱਭਿਆਚਾਰਕ ਵਿਰਸੇ ਨੂੰ ਪ੍ਰਸਾਰਿਤ ਕਰਨ ਅਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਉਤਸ਼ਾਹਿਤ ਕਰਨ ਵਿੱਚ ਬਹੁਤ ਸਹਾਈ ਸਿੱਧ ਹੋਣਗੀਆਂ।

 

ਇਸ ਸਮਾਗਮ ਵਿੱਚ ਤੇਲੰਗਾਨਾ ਰਾਜ ਦੇ ਗ੍ਰਹਿ ਮੰਤਰੀਸ਼੍ਰੀ ਮੁਹੰਮਦ ਮਹਿਮੂਦ ਅਲੀਵਾਈਸ ਚੇਅਰਮੈਨਤੇਲੰਗਾਨਾ ਰਾਜ ਯੋਜਨਾ ਬੋਰਡਸ਼੍ਰੀ ਬੀ ਵਿਨੋਦ ਕੁਮਾਰਤੇਲੁਗੂ ਯੂਨੀਵਰਸਿਟੀ ਦੇ ਵਾਈਸ ਚਾਂਸਲਰਸ਼੍ਰੀ ਥੰਗੇਡਾ ਕਿਸ਼ਨ ਰਾਓਰਜਿਸਟਰਾਰਸ਼੍ਰੀ ਭੱਟੂ ਰਮੇਸ਼ਵਿਦਿਆਰਥੀਆਂਸਟਾਫ਼ ਅਤੇ ਹੋਰ ਪਤਵੰਤਿਆਂ ਨੇ ਸ਼ਿਰਕਤ ਕੀਤੀ।

 

 

  *********

 

ਐੱਮਐੱਸ/ਆਰਕੇ


(Release ID: 1780728) Visitor Counter : 160