ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ
azadi ka amrit mahotsav

ਸ਼੍ਰੀ ਨਿਤਿਨ ਗਡਕਰੀ ਨੇ ਉੱਤਰ ਪ੍ਰਦੇਸ਼ ਵਿੱਚ 4160 ਕਰੋੜ ਰੁਪਏ ਦੇ 232 ਕਿਲੋਮੀਟਰ ਰਾਸ਼ਟਰੀ ਰਾਜਮਾਰਗਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ

Posted On: 20 DEC 2021 5:20PM by PIB Chandigarh

ਕੇਂਦਰੀ ਰੋਡ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਅੱਜ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਦੀ ਮੌਜੂਦਗੀ ਵਿੱਚ ਉੱਤਰ ਪ੍ਰਦੇਸ਼ ਦੇ ਜੌਨਪੁਰ ਅਤੇ ਮਿਰਜ਼ਾਪੁਰ ਵਿੱਚ 4160 ਕਰੋੜ ਰੁਪਏ ਦੀ ਲਾਗਤ ਨਾਲ 232 ਕਿਲੋਮੀਟਰ ਰਾਸ਼ਟਰੀ ਮਾਰਗਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। 

 

ਸਮਾਰੋਹ ਨੂੰ ਸੰਬੋਧਿਤ ਕਰਦੇ ਹੋਏ ਸ਼੍ਰੀ ਗਡਕਰੀ ਨੇ ਰੋਜ਼ਗਾਰ ਸਿਰਜਣ ਅਤੇ ਆਰਥਿਕ ਸਮ੍ਰਿੱਧੀ ਦੇ ਲਈ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਅਸੀਂ ਉੱਤਰ ਪ੍ਰਦੇਸ਼ ਦੇ ਵਿਕਾਸ ਦੇ ਲਈ ਪ੍ਰਤੀਬੱਧ ਹਾਂ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸੜਕ ਪ੍ਰੋਜੈਕਟਾਂ ਨਾਲ ਰਾਜ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ, ਖੇਤਰ ਵਿੱਚ ਬਿਹਤਰ ਸੰਪਰਕ ਉਪਲੱਬਧ ਹੋਵੇਗਾ ਅਤੇ ਰਾਜ ਦੇ ਵਿਕਾਸ ਦੀ ਗਤੀ ਦੁੱਗਣੀ ਹੋਵੇਗੀ।

 

ਰੋਡ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕ ਪ੍ਰੋਜੈਕਟਾਂ ਨਾਲ ਖੇਤਰ ਵਿੱਚ ਬਿਹਤਰ ਸੰਪਰਕ ਦੇ ਨਾਲ ਮਾਲ ਦੀ ਆਵਾਜਾਈ ਵਿੱਚ ਸੁਵਿਧਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ  ਇਸ ਨਾਲ ਖੇਤੀਬਾੜੀ ਉਪਜ, ਸਥਾਨਕ ਅਤੇ ਹੋਰ ਉਤਪਾਦਾਂ ਦੀਆਂ ਬਜ਼ਾਰਾਂ ਤੱਕ ਪਹੁੰਚ ਵਧੇਗੀ।

 

ਜੌਨਪੁਰ ਵਿੱਚ ਸ਼੍ਰੀ ਗਡਕਰੀ ਨੇ 3 ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਜੋ ਕੁੱਲ 1,123 ਕਰੋੜ ਰੁਪਏ ਦੀ ਲਾਗਤ ਨਾਲ 86 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ।

ਮਿਰਜ਼ਾਪੁਰ ਵਿੱਚ ਸ਼੍ਰੀ ਗਡਕਰੀ ਨੇ 3037 ਕਰੋੜ  ਰੁਪਏ ਦੀ ਚਾਰ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜਿਨ੍ਹਾਂ ਦੀ ਕੁੱਲ ਲੰਬੀ 146 ਕਿਲੋਮੀਟਰ ਹੈ।

****************

ਐੱਮਜੇਪੀਐੱਸ


(Release ID: 1783819) Visitor Counter : 161


Read this release in: English , Urdu , Hindi , Tamil