ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 138.96 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 57 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ

ਮੌਜੂਦਾ ਰਿਕਵਰੀ ਦਰ 98.40% ਹੈ; ਜੋ ਮਾਰਚ 2020 ਦੇ ਬਾਅਦ ਸਭ ਤੋਂ ਅਧਿਕ ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 6,317 ਨਵੇਂ ਕੇਸ ਸਾਹਮਣੇ ਆਏ ਹਨ

ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 78,190 ਹੈ; ਜੋ ਪਿਛਲੇ 575 ਦਿਨਾਂ ਵਿੱਚ ਸਭ ਤੋਂ ਘੱਟ ਹਨ

ਸਪਤਾਹਿਕ ਪਾਜ਼ਿਟਿਵਿਟੀ ਦਰ (0.58%) ਪਿਛਲੇ 38 ਦਿਨਾਂ ਤੋਂ 1% ਤੋਂ ਨੀਚੇ ਬਣੀ ਹੋਈ ਹੈ

Posted On: 22 DEC 2021 9:54AM by PIB Chandigarh

ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟਾਂ ਦੇ ਅਨੁਸਾਰ ਪਿਛਲੇ 24 ਘੰਟਿਆਂ ਦੇ ਦੌਰਾਨ 57,05,039 ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 138.96 ਕਰੋੜ (1,38,95,90,670) ਤੋਂ ਅਧਿਕ ਹੋ ਗਈ। ਇਹ ਉਪਲਬਧੀ 1,47,11,227 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ। ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

ਹੈਲਥ ਕੇਅਰ ਵਰਕਰ

 
 

ਪਹਿਲੀ ਖੁਰਾਕ

1,03,86,502

 

ਦੂਸਰੀ ਖੁਰਾਕ

96,57,186

 

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,84,345

 

ਦੂਸਰੀ ਖੁਰਾਕ

1,67,91,268

 

 

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

48,90,85,845

 

ਦੂਸਰੀ ਖੁਰਾਕ

30,06,95,171

 

45 ਤੋਂ 59 ਸਾਲ ਉਮਰ ਵਰਗ 

ਪਹਿਲੀ ਖੁਰਾਕ

19,21,00,064

 

ਦੂਸਰੀ ਖੁਰਾਕ

14,19,68,808

 

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,00,06,899

 

ਦੂਸਰੀ ਖੁਰਾਕ

9,05,14,582

 

ਕੁੱਲ

1,38,95,90,670

         

 

ਪਿਛਲੇ 24 ਘੰਟਿਆਂ ਵਿੱਟ 6,906 ਮਰੀਜ਼ਾ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,42,01,966 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.40” ਹੋ ਗਈ ਹੈ, ਜੋ ਮਾਰਚ 2020 ਦੇ ਬਾਅਦ ਸਭ ਤੋਂ ਅਧਿਕ ਹੈ।

ਪਿਛਲੇ 55 ਦਿਨਾਂ ਤੋਂ ਲਗਾਤਾਰ 15 ਹਜ਼ਾਰ ਤੋਂ ਘੱਟ ਰੋਜ਼ਾਨਾ ਕੇਸਾਂ ਦਾ ਪਤਾ ਚਲਿਆ ਹੈ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੰਯੁਕਤ ਅਤੇ ਲਗਾਤਾਰ ਪ੍ਰਯਤਨਾਂ ਦਾ ਨਤੀਜਾ ਹੈ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 78,190 ਹੈ, ਜੋ 575 ਦਿਨਾਂ ਵਿੱਚ ਸਭ ਤੋਂ ਘੱਟ ਹਨ, ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵਿਟੀ ਕੇਸਾਂ ਦੇ ਕੇਵਲ 0.22% ਹਨ, ਜੋ ਮਾਰਚ 2020 ਦੇ ਬਾਅਦ ਸਭ ਤੋਂ ਘਟ ਹਨ।

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 12,29,512  ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 66.73 ਕਰੋੜ ਤੋਂ ਅਧਿਕ (66,73,56,171) ਸੈਂਪਲਾਂ ਦਾ ਟੈਸਟ ਕੀਤਾ ਗਿਆ ਹੈ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ ਅਤੇ ਸਪਤਾਹਿਕ ਪਾਜ਼ਿਟਿਵਿਟੀ ਦਰ ਹੁਣ 0.58% ਹੈ, ਜੋ ਪਿਛਲੇ 38 ਦਿਨਾਂ ਤੋਂ 1% ਤੋਂ ਘੱਟ ਬਣੀ ਹੋਈ ਹੈ। ਰੋਜ਼ਾਨਾ ਐਕਟਿਵ ਦਰ 0.51% ਹੈ, ਜੋ ਪਿਛਲੇ 79 ਦਿਨਾਂ ਤੋਂ 2% ਘੱਟ ਅਤੇ 114 ਦਿਨਾਂ ਤੋਂ ਲਗਾਤਾਰ 3% ਘੱਟ ਬਣੀ ਹੋਈ ਹੈ।

****

ਐੱਮਵੀ/ਏਐੱਲ



(Release ID: 1784217) Visitor Counter : 133