ਸੱਭਿਆਚਾਰ ਮੰਤਰਾਲਾ

ਪ੍ਰਧਾਨ ਮੰਤਰੀ ਨੇ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਬਾਰੇ ਰਾਸ਼ਟਰੀ ਕਮੇਟੀ ਦੀ ਦੂਸਰੀ ਬੈਠਕ ਨੂੰ ਸੰਬੋਧਨ ਕੀਤਾ
ਕੋਵਿਡ ਨਿਊ ਵਰਲਡ ਆਰਡਰ ਤੋਂ ਬਾਅਦ ਭਾਰਤ ਨੂੰ ਵਿਸ਼ਵ ਨੇਤਾ ਵਜੋਂ ਉਭਰਨਾ ਚਾਹੀਦਾ ਹੈ: ਪ੍ਰਧਾਨ ਮੰਤਰੀਜਿਵੇਂ ਕਿ ਅਸੀਂ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਮਨਾ ਰਹੇ ਹਾਂ, ਸਾਨੂੰ 2047 ਲਈ ਆਪਣੇ ਲਈ ਨਵੇਂ ਟੀਚੇ ਤੈਅ ਕਰਦੇ ਹੋਏ ਕੇਂਦ੍ਰਿਤ ਪਹੁੰਚ ਨਾਲ ਅੱਗੇ ਵਧਣਾ ਚਾਹੀਦਾ ਹੈ: ਪ੍ਰਧਾਨ ਮੰਤਰੀ'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਨੌਜਵਾਨਾਂ ਵਿੱਚ ਫਰਜ਼ ਦੀ ਭਾਵਨਾ ਦਾ ਬੀਜ ਬੀਜੇਗਾ: ਪ੍ਰਧਾਨ ਮੰਤਰੀਸਾਨੂੰ ਆਪਣੇ ਸੁਤੰਤਰਤਾ ਸੈਨਾਨੀਆਂ ਅਤੇ ਆਜ਼ਾਦੀ ਅੰਦੋਲਨ ਦੇ ਅਣਗਿਣਤ ਨਾਇਕਾਂ ਨੂੰ ਮਾਣ-ਸਤਿਕਾਰ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ: ਪ੍ਰਧਾਨ ਮੰਤਰੀ

Posted On: 22 DEC 2021 9:50PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਬਾਰੇ ਰਾਸ਼ਟਰੀ ਕਮੇਟੀ ਦੀ ਦੂਸਰੀ ਬੈਠਕ ਨੂੰ ਸੰਬੋਧਨ ਕੀਤਾ। ਬੈਠਕ ਵਿੱਚ ਲੋਕ ਸਭਾ ਸਪੀਕਰ, ਰਾਜਪਾਲ, ਕੇਂਦਰੀ ਮੰਤਰੀ, ਮੁੱਖ ਮੰਤਰੀ, ਸਿਆਸੀ ਆਗੂ, ਅਧਿਕਾਰੀ, ਮੀਡੀਆ ਹਸਤੀਆਂ, ਅਧਿਆਤਮਕ ਆਗੂ, ਕਲਾਕਾਰ ਅਤੇ ਫਿਲਮੀ ਹਸਤੀਆਂ ਅਤੇ ਜੀਵਨ ਦੇ ਹੋਰ ਖੇਤਰਾਂ ਦੀਆਂ ਉੱਘੀਆਂ ਸ਼ਖ਼ਸੀਅਤਾਂ ਸਮੇਤ ਰਾਸ਼ਟਰੀ ਕਮੇਟੀ ਦੇ ਵੱਖ-ਵੱਖ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਸੱਭਿਆਚਾਰ ਸਕੱਤਰ ਸ਼੍ਰੀ ਗੋਵਿੰਦ ਮੋਹਨ ਨੇ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਦੀਆਂ ਗਤੀਵਿਧੀਆਂ ਦੀ ਸੰਖੇਪ ਜਾਣਕਾਰੀ ਬਾਰੇ ਇੱਕ ਪੇਸ਼ਕਾਰੀ ਦਿੱਤੀ।

ਰਾਸ਼ਟਰੀ ਕਮੇਟੀ ਦੀ ਪਹਿਲੀ ਬੈਠਕ 8 ਮਾਰਚ, 2021 ਨੂੰ ਪ੍ਰਧਾਨ ਮੰਤਰੀ ਦੁਆਰਾ 12 ਮਾਰਚ, 2021 ਨੂੰ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਦੀ ਸ਼ੁਰੂਆਤ ਤੋਂ ਪਹਿਲਾਂ ਆਯੋਜਿਤ ਕੀਤੀ ਗਈ ਸੀ।

ਰਾਸ਼ਟਰੀ ਕਮੇਟੀ ਦੇ ਜਿਨ੍ਹਾਂ ਮੈਂਬਰਾਂ ਨੇ ਬੈਠਕ ਵਿੱਚ ਵਿਚਾਰ ਅਤੇ ਸੁਝਾਅ ਦਿੱਤੇ, ਉਨ੍ਹਾਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਐੱਚ ਡੀ ਦੇਵਗੌੜਾ; ਗੁਜਰਾਤ ਦੇ ਰਾਜਪਾਲ ਸ਼੍ਰੀ ਆਚਾਰਿਆ ਦੇਵਵ੍ਰਤ; ਕੇਰਲ ਦੇ ਰਾਜਪਾਲ ਸ਼੍ਰੀ ਆਰਿਫ ਮੁਹੰਮਦ ਖਾਨ; ਯੂਪੀ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿਤਿਆਨਾਥ; ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਅਸ਼ੋਕ ਗਹਿਲੋਤ; ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਵਾਈ ਐੱਸ ਜਗਨ ਮੋਹਨ ਰੈੱਡੀ; ਭਾਜਪਾ ਪ੍ਰਧਾਨ ਸ਼੍ਰੀ ਜੇ ਪੀ ਨੱਡਾ; ਸ਼੍ਰੀ ਸ਼ਰਦ ਪਵਾਰ; ਭਾਰਤ ਰਤਨ ਲਤਾ ਮੰਗੇਸ਼ਕਰ; ਰਜਨੀਕਾਂਤ; ਰਾਮੋਜੀ ਰਾਓ; ਵਪਾਰਕ ਨੇਤਾ ਸ਼੍ਰੀ ਏ ਐੱਮ ਨਾਇਕ; ਸਵਾਮੀ ਪਰਮਾਤਮਾਨੰਦ ਸਰਸਵਤੀ ਜੀ ਸਮੇਤ ਹੋਰ ਵੀ ਸ਼ਾਮਲ ਸਨ।

ਇਸ ਮੌਕੇ 'ਤੇ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਅਜਿਹੇ ਸਮੇਂ ''ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਮਨਾ ਰਹੇ ਹਾਂ, ਜਦੋਂ ਪੂਰੀ ਦੁਨੀਆ ਕੋਵਿਡ ਸੰਕਟ 'ਚੋਂ ਗੁਜਰ ਰਹੀ ਹੈ ਅਤੇ ਅਸੀਂ ਵੀ ਇਸ ਤੋਂ ਅਛੂਤੇ ਨਹੀਂ ਹਾਂ। ਸੰਕਟ ਨੇ ਸਾਨੂੰ ਸਾਰੇ ਨਵੇਂ ਸਬਕ ਸਿਖਾਏ ਹਨ ਅਤੇ ਮੌਜੂਦਾ ਢਾਂਚਿਆਂ ਨੂੰ ਤੋੜ ਦਿੱਤਾ ਹੈ ਜੋ ਕੋਵਿਡ ਤੋਂ ਬਾਅਦ ਦੇ ਯੁੱਗ ਵਿੱਚ ਇੱਕ ਨਿਊ ਵਰਲਡ ਆਰਡਰ ਦੇ ਉਭਾਰ ਵੱਲ ਅਗਵਾਈ ਕਰੇਗਾ। ਇਸ ਲਈ, ਜਿਵੇਂ ਕਿ ਅਸੀਂ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਮਨਾ ਰਹੇ ਹਾਂ, ਸਾਨੂੰ ਭਾਰਤ ਲਈ ਇੱਕ ਪ੍ਰਮੁੱਖ ਭੂਮਿਕਾ ਦੀ ਕਲਪਨਾ ਕਰਨੀ ਚਾਹੀਦੀ ਹੈ ਅਤੇ ਇਹ ਕਿ ਕੋਵਿਡ ਤੋਂ ਬਾਅਦ ਦੇ ਨਿਊ ਵਰਲਡ ਆਰਡਰ ਵਿੱਚ ਇੱਕ ਵਿਸ਼ਵ ਨੇਤਾ ਵਜੋਂ ਉਭਰਨਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਆਮ ਤੌਰ 'ਤੇ ਕਿਹਾ ਜਾਂਦਾ ਹੈ ਕਿ 21ਵੀਂ ਸਦੀ ਏਸ਼ੀਆ ਦੀ ਹੈ। ਇਕ ਵਾਰ ਫਿਰ, ਇਸ ਸਦੀ ਵਿੱਚ ਏਸ਼ੀਆ ਵਿੱਚ ਭਾਰਤ ਦੀ ਸਥਿਤੀ 'ਤੇ ਧਿਆਨ ਦੇਣਾ ਜ਼ਰੂਰੀ ਹੈ।

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਾਡੀਆਂ ਨਜ਼ਰਾਂ 2047 'ਤੇ ਲਗਾਉਣ ਦਾ ਇੱਕ ਢੁਕਵਾਂ ਸਮਾਂ ਹੈ, ਜਦੋਂ ਦੇਸ਼ ਆਜ਼ਾਦੀ ਦੇ 100 ਸਾਲ ਮਨਾਏਗਾ। ਇਹ ਉਹ ਸਮਾਂ ਹੈ ਜਦੋਂ ਅਜੋਕੀ ਪੀੜੀ ਦੇ ਕੋਲ ਵਾਗਡੋਰ ਹੋਵੇਗੀ ਅਤੇ ਦੇਸ਼ ਦੀ ਕਿਸਮਤ ਉਨ੍ਹਾਂ ਦੇ ਹੱਥਾਂ ਵਿੱਚ ਹੋਵੇਗੀ। ਇਸ ਲਈ, ਇਹ ਫੈਸਲਾ ਕਰਨਾ ਮਹੱਤਵਪੂਰਨ ਹੈ ਕਿ ਸਾਨੂੰ ਹੁਣ ਉਨ੍ਹਾਂ ਵਿੱਚ ਕੀ ਸ਼ਾਮਲ ਕਰਨਾ ਚਾਹੀਦਾ ਹੈ ਤਾਂ ਜੋ ਉਹ ਭਵਿੱਖ ਵਿੱਚ ਦੇਸ਼ ਲਈ ਵੱਡਾ ਯੋਗਦਾਨ ਪਾਉਣ ਦੇ ਯੋਗ ਹੋ ਸਕਣ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਮੌਜੂਦਾ ਪੀੜ੍ਹੀ ਨੂੰ ਰਾਸ਼ਟਰ ਨਿਰਮਾਣ ਵਿੱਚ ਅਰਥਪੂਰਨ ਯੋਗਦਾਨ ਪਾਉਣ ਲਈ, ਇਹ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਵਿੱਚ ਇੱਕ ਬਿਹਤਰ ਭਾਰਤ ਬਣਾਉਣ ਲਈ ਫਰਜ਼ ਦੀ ਮਹੱਤਤਾ ਨੂੰ ਸਮਝਾਈਏ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਹਮੇਸ਼ਾ ਆਪਣੇ ਅਧਿਕਾਰਾਂ 'ਤੇ ਜ਼ੋਰ ਦਿੱਤਾ ਹੈ ਅਤੇ ਉਨ੍ਹਾਂ ਲਈ ਲੜਿਆ ਹੈ, ਪਰ ਆਪਣੇ ਕਰਤੱਵਾਂ ਦੀ ਪਾਲਣਾ ਕਰਨ ਵਿੱਚ ਮਹਾਨਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਅਸੀਂ ਧਾਰਮਿਕ ਤੌਰ 'ਤੇ ਆਪਣੇ ਫਰਜ਼ਾਂ ਦੀ ਪਾਲਣਾ ਕਰਦੇ ਹਾਂ ਤਾਂ ਹੀ ਅਸੀਂ ਦੂਜਿਆਂ ਦੇ ਅਧਿਕਾਰਾਂ ਨੂੰ ਆਪਣੇ ਆਪ ਯਕੀਨੀ ਬਣਾਉਣ ਦੇ ਯੋਗ ਹੁੰਦੇ ਹਾਂ। ਇਸ ਲਈ ਜਦੋਂ ਅਸੀਂ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਮਨਾ ਰਹੇ ਹਾਂ, ਫਰਜ਼ ਪ੍ਰਤੀ ਵਚਨਬੱਧਤਾ ਸਾਡੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ ਅਤੇ ਦੇਸ਼ ਲਈ ਅਰਥਪੂਰਨ ਯੋਗਦਾਨ ਪਾਉਣ ਦਾ ਸੰਕਲਪ ਸਾਡਾ ਮੁੱਖ ਸੰਕਲਪ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਨੌਜਵਾਨਾਂ ਵਿੱਚ ਫਰਜ਼ ਦੀ ਭਾਵਨਾ ਦਾ ਬੀਜ ਬੀਜੇਗਾ।

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਮੌਜੂਦਾ ਪੀੜ੍ਹੀ ਇੱਕ ਨਵਾਂ ਭਵਿੱਖ ਸਿਰਜਣ ਲਈ ਪ੍ਰੇਰਨਾ ਨਾਲ ਭਰਪੂਰ ਹੈ। ਪਰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਭਵਿੱਖ ਹਮੇਸ਼ਾ ਅਤੀਤ ਦੀ ਗੋਦ ਵਿੱਚ ਪੈਦਾ ਹੁੰਦਾ ਹੈ। ਇਸੇ ਰੋਸ਼ਨੀ ਵਿੱਚ ਸਾਨੂੰ ਆਪਣੇ ਪੁਰਖਿਆਂ ਨੂੰ ਨਹੀਂ ਭੁੱਲਣਾ ਚਾਹੀਦਾ, ਜਿਨ੍ਹਾਂ ਨੇ ਦੇਸ਼ ਲਈ ਆਪਣੀ ਜਵਾਨੀ, ਆਪਣੀਆਂ ਜਾਨਾਂ ਅਤੇ ਆਪਣੇ ਪਰਿਵਾਰਾਂ ਦੀ ਕੁਰਬਾਨੀ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਜਿਵੇਂ ਕਿ ਅਸੀਂ ਅੰਮ੍ਰਿਤ ਮਹੋਤਸਵ ਦੇ ਜਸ਼ਨ ਵਿੱਚ ਜਨ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਾਂ, ਸਾਨੂੰ ਆਪਣੇ ਆਜ਼ਾਦੀ ਘੁਲਾਟੀਆਂ ਅਤੇ ਆਜ਼ਾਦੀ ਦੀ ਲਹਿਰ ਦੇ ਅਣਗਿਣਤ ਨਾਇਕਾਂ ਨੂੰ ਮਾਣ-ਸਤਿਕਾਰ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਪ੍ਰਧਾਨ ਮੰਤਰੀ ਨੇ ਸਿੱਟਾ ਕੱਢਿਆ ਕਿ ਜਿਵੇਂ ਕਿ ਅਸੀਂ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਮਨਾ ਰਹੇ ਹਾਂ, ਸਾਨੂੰ 2047 ਲਈ ਆਪਣੇ ਲਈ ਨਵੇਂ ਟੀਚੇ ਤੈਅ ਕਰਦੇ ਹੋਏ ਇੱਕ ਕੇਂਦ੍ਰਿਤ ਪਹੁੰਚ ਨਾਲ ਅੱਗੇ ਵਧਣਾ ਚਾਹੀਦਾ ਹੈ।

ਕਮੇਟੀ ਦੇ ਮੈਂਬਰਾਂ ਨੇ "ਆਜ਼ਾਦੀ ਕਾ ਅੰਮ੍ਰਿਤ ਮਹੋਤਸਵ" ਦੇ ਆਯੋਜਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਅੰਮ੍ਰਿਤ ਮਹੋਤਸਵ ਤਹਿਤ ਉਨ੍ਹਾਂ ਵੱਲੋਂ ਕੀਤੀਆਂ ਗਤੀਵਿਧੀਆਂ ਦੀ ਸੰਖੇਪ ਜਾਣਕਾਰੀ ਦਿੱਤੀ ਅਤੇ ਇਸ ਮੁਹਿੰਮ ਨੂੰ ਹੋਰ ਮਜ਼ਬੂਤ ​​ਕਰਨ ਲਈ ਆਪਣੇ ਸੁਝਾਅ ਅਤੇ ਜਾਣਕਾਰੀ ਵੀ ਦਿੱਤੀ। ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਆਪਣੀ ਸੁਆਗਤੀ ਟਿੱਪਣੀ ਵਿੱਚ ਮੁਹਿੰਮ ਦੇ ਉਦੇਸ਼ਾਂ ਅਤੇ ਪੰਜ ਥੰਮ੍ਹਾਂ ਬਾਰੇ ਜਾਣਕਾਰੀ ਦਿੱਤੀ। ਆਪਣੀ ਸਮਾਪਨ ਟਿੱਪਣੀ ਵਿੱਚ ਉਨ੍ਹਾਂ ਪ੍ਰਧਾਨ ਮੰਤਰੀ ਅਤੇ ਰਾਸ਼ਟਰੀ ਕਮੇਟੀ ਦੇ ਮੈਂਬਰਾਂ ਦਾ ਆਪਣੇ ਕੀਮਤੀ ਸੁਝਾਅ ਅਤੇ ਸਮਾਂ ਦੇਣ ਲਈ ਧੰਨਵਾਦ ਕੀਤਾ।

 

**********

ਐੱਨਬੀ/ਓਏ(Release ID: 1784424) Visitor Counter : 177