ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀ ਉਪਲਬਧਤਾ
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 147.72 ਕਰੋੜ ਤੋਂ ਅਧਿਕ ਟੀਕੇ ਪ੍ਰਦਾਨ ਕੀਤੇ ਗਏ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਹੁਣ ਵੀ 17.97 ਕਰੋੜ ਤੋਂ ਅਧਿਕ ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਮੌਜੂਦ ਹਨ
Posted On:
24 DEC 2021 9:38AM by PIB Chandigarh
ਕੇਂਦਰ ਸਰਕਾਰ ਦੇਸ਼ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਿਸਤ੍ਰਿਤ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਕੋਵਿਡ-19 ਦੇ ਟੀਕੇ ਨੂੰ ਸਭ ਦੇ ਲਈ ਉਪਲਬਧ ਕਰਵਾਉਣ ਦੇ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਅਧਿਕ ਤੋਂ ਅਧਿਕ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ।
ਦੇਸ਼ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ। ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ।
ਟੀਕਿਆਂ ਦੀਆਂ ਖੁਰਾਕਾਂ
|
(24 ਦਸੰਬਰ 2021 ਤੱਕ)
|
ਹੁਣ ਤੱਕ ਹੋਈ ਸਪਲਾਈ
|
1,47,72,11,135
|
ਬਾਕੀ ਟੀਕੇ
|
17,97,34,311
|
ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਦੇ ਜ਼ਰੀਏ ਟੀਕੇ ਦੀਆਂ 147.72 ਕਰੋੜ ਤੋਂ ਅਧਿਕ 1,47,72,11,135) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ। ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀਆਂ 17.97 ਕਰੋੜ ਤੋਂ ਅਧਿਕ (17,97,34,311) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ।
****
ਐੱਮਵੀ/ਏਐੱਲ
(Release ID: 1784923)
Visitor Counter : 159