ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਕ੍ਰਿਸਮਸ ਦੀ ਪੂਰਵ ਸੰਧਿਆ ’ਤੇ ਵਧਾਈਆਂ ਦਿੱਤੀਆਂ
Posted On:
24 DEC 2021 5:35PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਕ੍ਰਿਸਮਸ ਦੀ ਪੂਰਵ ਸੰਧਿਆ ’ਤੇ ਸਮੂਹ ਸਾਥੀ ਨਾਗਰਿਕਾਂ (ਦੇਸ਼ਵਾਸੀਆਂ) ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਸੰਦੇਸ਼ ਵਿੱਚ, ਰਾਸ਼ਟਰਪਤੀ ਨੇ ਕਿਹਾ, “ਕ੍ਰਿਸਮਸ ਦੇ ਸ਼ੁਭ ਅਵਸਰ ’ਤੇ, ਮੈਂ ਸਾਰੇ ਦੇਸ਼ਵਾਸੀਆਂ ਨੂੰ, ਵਿਸ਼ੇਸ਼ ਕਰਕੇ ਸਾਡੇ ਈਸਾਈ ਭਾਈਆਂ ਅਤੇ ਭੈਣਾਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।
ਪ੍ਰਭੂ ਈਸਾ ਮਸੀਹ ਦੇ ਜਨਮ ਉਤਸਵ ਦੇ ਰੂਪ ਵਿੱਚ ਮਨਾਇਆ ਜਾਣ ਵਾਲਾ ਇਹ ਤਿਉਹਾਰ ਲੋਕਾਂ ਦੇ ਜੀਵਨ ਵਿੱਚ ਸ਼ਾਂਤੀ, ਸਦਭਾਵਨਾ ਅਤੇ ਦਇਆ ਦਾ ਸੰਚਾਰ ਕਰਦਾ ਹੈ ਅਤੇ ਨਾਲ ਹੀ, ਸਮਾਜ ਵਿੱਚ ਇੱਕ ਦੂਸਰੇ ਦੇ ਨਾਲ ਏਕਤਾ, ਭਾਈਚਾਰੇ ਅਤੇ ਸੁਹਿਰਦਤਾ ਨੂੰ ਹੁਲਾਰਾ ਦਿੰਦਾ ਹੈ। ਪ੍ਰੇਮ ਅਤੇ ਦਇਆ ਦਾ ਉਨ੍ਹਾਂ ਦਾ ਸੰਦੇਸ਼ ਅੱਜ ਵੀ ਸੰਪੂਰਨ ਮਾਨਵਤਾ ਨੂੰ ਪ੍ਰੇਰਿਤ ਕਰਦਾ ਹੈ।
ਆਓ, ਇਸ ਅਵਸਰ ’ਤੇ ਅਸੀਂ ਸਭ ਈਸਾ ਮਸੀਹ ਦੇ ਆਦਰਸ਼ਾਂ ਅਤੇ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਨਿਆਂ ਅਤੇ ਸੁਤੰਤਰਤਾ ਦੀਆਂ ਕਦਰਾਂ-ਕੀਮਤਾਂ ’ਤੇ ਅਧਾਰਿਤ ਸਮਾਜ ਦੇ ਨਿਰਮਾਣ ਦਾ ਸੰਕਲਪ ਲਈਏ।
ਰਾਸ਼ਟਰਪਤੀ ਦਾ ਸੰਦੇਸ਼ ਦੇਖਣ ਲਈ ਇੱਥੇ ਕਲਿੱਕ ਕਰੋ
*****
ਡੀਐੱਸ/ਬੀਐੱਮ
(Release ID: 1785130)
Visitor Counter : 119