ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 141 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 66 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ

ਮੌਜੂਦਾ ਰਿਕਵਰੀ ਦਰ 98.40% ਹੈ; ਜੋ ਮਾਰਚ 2020 ਦੇ ਬਾਅਦ ਸਭ ਤੋਂ ਅਧਿਕ ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 7,189 ਨਵੇਂ ਕੇਸ ਸਾਹਮਣੇ ਆਏ


ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 77,032 ਹੈ, 579 ਦਿਨਾਂ ਵਿੱਚ ਸਭ ਤੋਂ ਘੱਟ ਕੇਸ

ਸਪਤਾਹਿਕ ਪਾਜ਼ਿਟਿਵਿਟੀ ਦਰ (0.60%) ਪਿਛਲੇ 41 ਦਿਨਾਂ ਤੋਂ 1% ਤੋਂ ਨੀਚੇ ਬਣੀ ਹੋਈ ਹੈ

Posted On: 25 DEC 2021 10:05AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ 66,09,113 ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 141 ਕਰੋੜ (1,41,01,26,404) ਤੋਂ ਅਧਿਕ ਹੋ ਗਈ। ਇਹ ਉਪਲਬਧੀ 1,49,64,300 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।

ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

 

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,86,851

ਦੂਸਰੀ ਖੁਰਾਕ

96,75,320

 ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,84,748

ਦੂਸਰੀ ਖੁਰਾਕ

1,68,24,869

 18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

49,24,32,222

ਦੂਸਰੀ ਖੁਰਾਕ

31,18,78,657

 45 ਤੋਂ 59 ਸਾਲ ਉਮਰ ਵਰਗ 

ਪਹਿਲੀ ਖੁਰਾਕ

19,28,71,451

ਦੂਸਰੀ ਖੁਰਾਕ

14,50,15,710

 

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,04,64,476

ਦੂਸਰੀ ਖੁਰਾਕ

9,21,92,100

 ਕੁੱਲ

1,41,01,26,404

 

ਪਿਛਲੇ 24 ਘੰਟਿਆਂ ਵਿੱਟ 7,286 ਮਰੀਜ਼ਾ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,42,23,263ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.40% ਹੋ ਗਈ ਹੈ, ਜੋ ਮਾਰਚ 2020 ਦੇ ਬਾਅਦ ਸਭ ਤੋਂ ਅਧਿਕ ਹੈ।


 

https://static.pib.gov.in/WriteReadData/userfiles/image/image002OYOK.jpg

ਪਿਛਲੇ 58 ਦਿਨਾਂ ਤੋਂ ਲਗਾਤਾਰ 15 ਹਜ਼ਾਰ ਤੋਂ ਘੱਟ ਰੋਜ਼ਾਨਾ ਕੇਸਾਂ ਦਾ ਪਤਾ ਚਲਿਆ ਹੈ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੰਯੁਕਤ ਅਤੇ ਲਗਾਤਾਰ ਪ੍ਰਯਤਨਾਂ ਦਾ ਨਤੀਜਾ ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 7,189 ਨਵੇਂ ਕੇਸ ਸਾਹਮਣੇ ਆਏ।

 

https://static.pib.gov.in/WriteReadData/userfiles/image/image003GIZO.jpg

 

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 77,032 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.22% ਹਨ, ਜੋ ਮਾਰਚ 2020 ਦੇ ਬਾਅਦ ਸਭ ਤੋਂ ਘਟ ਹਨ।

 

https://static.pib.gov.in/WriteReadData/userfiles/image/image0047WE3.jpg

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 11,12,195 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 67.10 ਕਰੋੜ ਤੋਂ ਅਧਿਕ (67,10,51,627) ਸੈਂਪਲਾਂ ਦਾ ਟੈਸਟ ਕੀਤਾ ਗਿਆ ਹੈ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ ਅਤੇ ਸਪਤਾਹਿਕ ਪਾਜ਼ਿਟਿਵਿਟੀ ਦਰ ਹੁਣ 0.60% ਹੈ, ਜੋ ਪਿਛਲੇ 41 ਦਿਨਾਂ ਤੋਂ 1% ਤੋਂ ਘੱਟ ਬਣੀ ਹੋਈ ਹੈ। ਰੋਜ਼ਾਨਾ ਐਕਟਿਵ ਦਰ 0.65% ਹੈ, ਜੋ ਪਿਛਲੇ 82 ਦਿਨਾਂ ਤੋਂ 2% ਤੋਂ ਘੱਟ ਅਤੇ 117 ਦਿਨਾਂ ਤੋਂ ਲਗਾਤਾਰ 3% ਤੋਂ ਘੱਟ ਬਣੀ ਹੋਈ ਹੈ।

 

https://static.pib.gov.in/WriteReadData/userfiles/image/image005KX5T.jpg

 

****


ਐੱਮਵੀ/ਏਐੱਲ



(Release ID: 1785220) Visitor Counter : 121