ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਬਿਹਾਰ ਦੀ ਇੱਕ ਫੈਕਟਰੀ ਵਿੱਚ ਬਾਇਓਲਰ ਫਟਣ ਦੀ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ਪ੍ਰਤੀ ਸੰਵੇਦਨਾ ਵਿਅਕਤ ਕੀਤੀ


ਪ੍ਰਧਾਨ ਮੰਤਰੀ ਨੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਨੂੰ ਮਨਜ਼ੂਰੀ ਦਿੱਤੀ

प्रविष्टि तिथि: 26 DEC 2021 9:52PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਮੁਜ਼ੱਫਰਨਗਰ ਦੀ ਇੱਕ ਫੈਕਟਰੀ ਵਿੱਚ ਬਾਇਓਲਰ ਵਿਸਫੋਟ ਦੇ ਕਾਰਨ ਹੋਏ ਜਾਨੀ ਨੁਕਸਾਨ ਦੇ ਪ੍ਰਤੀ ਗਹਿਰਾ ਦੁਖ ਵਿਅਕਤ ਕੀਤਾ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਬਿਹਾਰ ਦੇ ਮੁਜ਼ੱਫਰਨਗਰ ਦੀ ਇੱਕ ਫੈਕਟਰੀ ਵਿੱਚ ਹੋਇਆ ਹਾਦਸਾ ਅਤਿਅੰਤ ਦੁਖਦ ਹੈ। ਮੈਂ ਮ੍ਰਿਤਕਾਂ ਦੇ ਪਰਿਜਨਾਂ ਦੇ ਪ੍ਰਤੀ ਆਪਣੀਆਂ ਗਹਿਰੀਆਂ ਸੰਵੇਦਨਾਵਾਂ ਵਿਅਕਤ ਕਰਦਾ ਹਾਂ। ਨਾਲ ਹੀ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”

ਪ੍ਰਧਾਨ ਮੰਤਰੀ ਨੇ ਬਿਹਾਰ ਦੇ ਮੁਜ਼ੱਫਰਨਗਰ ਦੀ ਇੱਕ ਫੈਕਟਰੀ ਦੇ ਬਾਇਓਲਰ ਵਿੱਚ ਵਿਸਫੋਟ ਦੇ ਪੀੜਿਤਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਿੱਤੇ ਜਾਣ ਨੂੰ ਵੀ ਮਨਜ਼ੂਰੀ ਦਿੱਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

“ਪ੍ਰਧਾਨ ਮੰਤਰੀ ਨੇ ਮੁਜ਼ੱਫਰਨਗਰ ਵਿੱਚ ਇੱਕ ਫੈਕਟਰੀ ਵਿੱਚ ਹੋਈ ਦੁਰਘਟਨਾ ਦੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਦੋ ਲੱਖ ਰੁਪਏ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਨੂੰ ਮਨਜ਼ੂਰੀ ਦਿੱਤੀ ਹੈ। ਹਰੇਕ ਜ਼ਖ਼ਮੀ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।”

***

ਡੀਐੱਸ/ਐੱਸਐੱਚ


(रिलीज़ आईडी: 1785510) आगंतुक पटल : 193
इस विज्ञप्ति को इन भाषाओं में पढ़ें: Assamese , English , Urdu , हिन्दी , Marathi , Manipuri , Gujarati , Odia , Tamil , Telugu , Kannada , Malayalam