ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
31 DEC 2021 6:31PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਨਵੇਂ ਸਾਲ 2022 ਦੀ ਪੂਰਵ ਸੰਧਿਆ 'ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਸੰਦੇਸ਼ ਵਿੱਚ, ਰਾਸ਼ਟਰਪਤੀ ਨੇ ਕਿਹਾ, "ਨਵੇਂ ਸਾਲ 2022 ਦੇ ਅਵਸਰ 'ਤੇ, ਮੈਂ ਦੇਸ਼ ਅਤੇ ਵਿਦੇਸ਼ ਵਿੱਚ ਰਹਿਣ ਵਾਲੇ ਸਾਰੇ ਭਾਰਤੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।
ਨਵੇਂ ਸਾਲ ਦੀ ਨਵੀਂ ਸਵੇਰ ਸਾਡੇ ਜੀਵਨ ਵਿੱਚ ਸ਼ਾਂਤੀ, ਸਮ੍ਰਿੱਧੀ ਅਤੇ ਭਾਈਚਾਰੇ ਦੀ ਭਾਵਨਾ ਦਾ ਸੰਚਾਰ ਕਰੇ। ਆਓ ਅਸੀਂ ਆਪਣੇ ਸਮਾਜ ਅਤੇ ਦੇਸ਼ ਦੀ ਪ੍ਰਗਤੀ ਦੇ ਨਵੇਂ ਸੰਕਲਪ ਦੇ ਨਾਲ ਅੱਗੇ ਵਧੀਏ।
ਨਵਾਂ ਸਾਲ-2022 ਤੁਹਾਡੇ ਜੀਵਨ ਵਿੱਚ ਢੇਰ ਸਾਰੀਆਂ ਖੁਸ਼ੀਆਂ ਅਤੇ ਚੰਗੀ ਸਿਹਤ ਦੇ ਨਾਲ-ਨਾਲ ਸਫ਼ਲਤਾ ਅਤੇ ਸਮ੍ਰਿੱਧੀ ਲਿਆਵੇ।"
ਰਾਸ਼ਟਰਪਤੀ ਦੇ ਸੰਦੇਸ਼ ਨੂੰ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ -
*** *** *** ***
ਡੀਐੱਸ/ਏਕੇ
(Release ID: 1786717)
Visitor Counter : 198