ਗ੍ਰਹਿ ਮੰਤਰਾਲਾ

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਾਲ 2022 ਦੇ ਪਹਿਲੇ ਹੀ ਦਿਨ ਪੀਐੱਮ ਕਿਸਾਨ (#PMKISAN) ਦੇ ਤਹਿਤ 10 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ 20 ਹਜ਼ਾਰ ਕਰੋੜ ਰੁਪਏ ਟਰਾਂਸਫਰ ਕਰਨ ਨੂੰ ਕਿਸਾਨ ਕਲਿਆਣ ਨੂੰ ਪ੍ਰਾਥਮਿਕਤਾ ਦੇਣ ਵਾਲਾ ਕਦਮ ਦੱਸਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਆਭਾਰ ਪ੍ਰਗਟਾਇਆ


ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਕਿਸਾਨ ਸਸ਼ਕਤੀਕਰਣ ਦੇ ਬਿਨਾ ਦੇਸ਼ ਦਾ ਸਮੁੱਚਾ ਵਿਕਾਸ ਅਸੰਭਵ ਹੈ ਅਤੇ ਇੱਕ ਕਿਸਾਨ ਹਿਤੈਸ਼ੀ ਸਰਕਾਰ ਕਿਵੇਂ ਦੀ ਹੁੰਦੀ ਹੈ, ਇਹ ਦੇਸ਼ ਨੇ ਪਿਛਲੇ 7 ਸਾਲ ਤੋਂ ਕਿਸਾਨਾਂ ਨੂੰ ਆਤਮਨਿਰਭਰ ਬਣਾਉਣ ਲਈ ਨਿਰਤੰਤਰ ਅਣਥੱਕ ਯਤਨ ਕਰ ਰਹੀ ਮੋਦੀ ਸਰਕਾਰ ਦੇ ਰੂਪ ਵਿੱਚ ਦੇਖਿਆ ਹੈ



ਪੀਐੱਮ ਕਿਸਾਨ (#PMKISAN) ਯੋਜਨਾ ਨੇ ਖੇਤੀ ਦੇ ਸਭ ਤੋਂ ਮਹੱਤਵਪੂਰਨ ਸਮੇਂ ’ਤੇ ਕਿਸਾਨਾਂ ਨੂੰ ਆਰਥਿਕ ਸਹਾਰਾ ਦੇ ਕੇ ਉਨ੍ਹਾਂ ਨੂੰ ਕਰਜ਼ਮੁਕਤ ਰੱਖਣ ਦਾ ਬਹੁਤ ਵੱਡਾ ਕੰਮ ਕੀਤਾ ਹੈ

Posted On: 01 JAN 2022 4:09PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਾਲ 2022 ਦੇ ਪਹਿਲੇ ਹੀ ਦਿਨ #PMKISAN ਤਹਿਤ 10 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ 20 ਹਜ਼ਾਰ ਕਰੋੜ ਰੁਪਏ ਟਰਾਂਸਫਰ ਕਰਨ ਨੂੰ ਕਿਸਾਨ ਕਲਿਆਣ ਨੂੰ ਪ੍ਰਾਥਮਿਕਤਾ ਦੇਣ ਵਾਲਾ ਕਦਮ ਦੱਸਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਆਭਾਰ ਪ੍ਰਗਟਾਇਆ ਹੈ।

ਕੇਂਦਰੀ ਗ੍ਰਹਿ ਮੰਤਰੀ ਨੇ ਟਵੀਟਸ ਜ਼ਰੀਏ ਕਿਹਾ ਕਿ ‘‘ਕਿਸਾਨ ਸਸ਼ਕਤੀਕਰਣ ਦੇ ਬਿਨਾ ਦੇਸ਼ ਦਾ ਸਮੁੱਚਾ ਵਿਕਾਸ ਅਸੰਭਵ ਹੈ ਅਤੇ ਇੱਕ ਕਿਸਾਨ ਹਿਤੈਸ਼ੀ ਸਰਕਾਰ ਕਿਵੇਂ ਦੀ ਹੁੰਦੀ ਹੈਇਹ ਦੇਸ਼ ਨੇ ਪਿਛਲੇ ਸਾਲ ਤੋਂ ਕਿਸਾਨਾਂ ਨੂੰ ਆਤਮਨਿਰਭਰ ਬਣਾਉਣ ਲਈ ਨਿਰਤੰਤਰ ਅਣਥੱਕ ਯਤਨ ਕਰ ਰਹੀ ਮੋਦੀ ਸਰਕਾਰ ਦੇ ਰੂਪ ਵਿੱਚ ਦੇਖਿਆ ਹੈ।’’

ਉਨ੍ਹਾਂ ਨੇ ਕਿਹਾ ਕਿ , ‘‘ਪੀਐੱਮ ਕਿਸਾਨ (#PMKISAN) ਯੋਜਨਾ ਨੇ ਖੇਤੀ ਦੇ ਸਭ ਤੋਂ ਮਹੱਤਵਪੂਰਨ ਸਮੇਂ ਤੇ ਕਿਸਾਨਾਂ ਨੂੰ ਆਰਥਿਕ ਸਹਾਰਾ ਦੇ ਕੇ ਉਨ੍ਹਾਂ ਨੂੰ ਕਰਜ਼ਮੁਕਤ ਰੱਖਣ ਦਾ ਬਹੁਤ ਵੱਡਾ ਕੰਮ ਕੀਤਾ ਹੈ।

 

 *******************

ਐੱਨਡਬਲਿਊ/ਆਰਕੇ/ਏਵਾਈ/ਆਰਆਰ



(Release ID: 1786880) Visitor Counter : 153