ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਪੰਜਾਬ ਦੌਰੇ ਦੇ ਸਮੇਂ ਅੱਜ ਹੋਈ ਸੁਰੱਖਿਆ ਚੂਕ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਵਿਸਤ੍ਰਿਤ ਰਿਪੋਰਟ ਤਲਬ ਕੀਤੀ ਹੈ
ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਪ੍ਰਧਾਨ ਮੰਤਰੀ ਦੇ ਦੌਰੇ ’ਤੇ ਸੁਰੱਖਿਆ ਪ੍ਰਕਿਰਿਆ ਵਿੱਚ ਅਜਿਹੀ ਲਾਪਰਵਾਹੀ ਪੂਰੀ ਤਰ੍ਹਾਂ ਅਸਵੀਕ੍ਰਿਤ ਹੈ ਅਤੇ ਇਸ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ
प्रविष्टि तिथि:
05 JAN 2022 9:36PM by PIB Chandigarh
ਕੇਂਦਰੀ ਗ੍ਰਹਿ, ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਇੱਕ ਟਵੀਟ ਵਿੱਚ ਕਿਹਾ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਪੰਜਾਬ ਦੌਰੇ ਦੇ ਸਮੇਂ ਅੱਜ ਹੋਈ ਸੁਰੱਖਿਆ ਚੂਕ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਵਿਸਤ੍ਰਿਤ ਰਿਪੋਰਟ ਤਲਬ ਕੀਤੀ ਹੈ।
ਆਪਣੇ ਟਵੀਟ ਵਿੱਚ, ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਹੈ, “ਗ੍ਰਹਿ ਮੰਤਰਾਲੇ ਨੇ ਪੰਜਾਬ ਵਿੱਚ ਅੱਜ ਹੋਈ ਸੁਰੱਖਿਆ ਚੂਕ ਦੀ ਵਿਸਤ੍ਰਿਤ ਰਿਪੋਰਟ ਤਲਬ ਕੀਤੀ ਹੈ। ਪ੍ਰਧਾਨ ਮੰਤਰੀ ਦੇ ਦੌਰੇ ’ਤੇ ਸੁਰੱਖਿਆ ਪ੍ਰਕਿਰਿਆ ਵਿੱਚ ਅਜਿਹੀ ਲਾਪਰਵਾਹੀ ਪੂਰੀ ਤਰ੍ਹਾਂ ਅਸਵੀਕ੍ਰਿਤ ਹੈ ਅਤੇ ਇਸ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।”
**********
ਐੱਨਡਬਲਿਊ/ਏਵਾਈ/ਆਰਆਰ
(रिलीज़ आईडी: 1788165)
आगंतुक पटल : 243