ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਸਕੱਤਰ ਨੇ ਕੋਵਿਡ - 19 ਦੀ ਸਥਿਤੀ ਅਤੇ ਦਿੱਲੀ ਐੱਨਸੀਆਰ ਵਿੱਚ ਇਸ ਨਾਲ ਨਜਿੱਠਣ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਕੱਲ੍ਹ ਬੈਠਕ ਦੀ ਪ੍ਰਧਾਨਗੀ ਕੀਤੀ
Posted On:
07 JAN 2022 10:18AM by PIB Chandigarh
ਕੋਵਿਡ - 19 ਕੇਸਾਂ ਦੀ ਸੰਖਿਆ ਵਿੱਚ ਹਾਲ ਵਿੱਚ ਹੋ ਰਹੇ ਵਾਧੇ ਵਿਸ਼ੇਸ਼ ਤੌਰ ’ਤੇ ਦਿੱਲੀ-ਐੱਨਸੀਆਰ ਵਿੱਚ ਓਮੀਕ੍ਰੋਨ ਵੈਰੀਐਂਟ ਨੂੰ ਦੇਖਦੇ ਹੋਏ , ਕੇਂਦਰੀ ਗ੍ਰਹਿ ਸਕੱਤਰ ਨੇ ਦਿੱਲੀ - ਐੱਨਸੀਆਰ ਦੇ ਨਾਲ - ਨਾਲ ਉੱਤਰ ਪ੍ਰਦੇਸ਼ ਅਤੇ ਹਰਿਆਣਾ ਰਾਜਾਂ ਦੇ ਸੀਮਾਵਰਤੀ 9 ਜ਼ਿਲ੍ਹਿਆਂ ਵਿੱਚ ਕੋਵਿਡ - 19 ਸਥਿਤੀ ਅਤੇ ਤਿਆਰੀਆਂ ਦੀ ਸਮੀਖਿਆ ਕਰਨ ਲਈ ਕੱਲ੍ਹ ਇੱਕ ਬੈਠਕ ਦੀ ਪ੍ਰਧਾਨਗੀ ਕੀਤੀ ।
ਐੱਨਸੀਆਰ ਖੇਤਰ ਦੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਧਿਆਨ ਵਿੱਚ ਰੱਖਦੇ ਹੋਏ , ਗ੍ਰਹਿ ਸਕੱਤਰ ਨੇ ਬਲ ਦਿੱਤਾ ਕਿ ਦਿੱਲੀ ਅਤੇ ਐੱਨਸੀਆਰ ਖੇਤਰ ਦੇ ਸਾਰੇ ਸਬੰਧਿਤ ਅਧਿਕਾਰੀਆਂ ਨੂੰ ਵਾਇਰਸ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨਾ ਜ਼ਰੂਰੀ ਹੈ । ਉਨ੍ਹਾਂ ਨੇ ਕੋਵਿਡ - 19 ਮਹਾਮਾਰੀ ਨਾਲ ਨਜਿੱਠਣ ਲਈ ਦਿੱਲੀ - ਐੱਨਸੀਆਰ ਖੇਤਰ ਵਿੱਚ ਇੱਕ ਏਕੀਕ੍ਰਿਤ ਰਣਨੀਤੀ ਬਣਾਉਣ ਦੀ ਜ਼ਰੂਰਤ ਨੂੰ ਵੀ ਦੁਹਰਾਇਆ ।
ਇਸ ਬੈਠਕ ਦੇ ਦੌਰਾਨ , ਉਨ੍ਹਾਂ ਨੇ ਦੱਸਿਆ ਕਿ ਓਮੀਕ੍ਰੋਨ ਵੈਰੀਐਂਟ ਬੇਹੱਦ ਸੰਕ੍ਰਾਮਕ ਹੈ , ਇਸ ਲਈ ਕੋਵਿਡ ਦੇ ਲਗਾਤਾਰ ਵਧਦੇ ਕੇਸਾਂ ਨਾਲ ਨਜਿੱਠਣ ਲਈ ਕੋਈ ਕਸਰ ਨਹੀਂ ਛੱਡੀ ਜਾਣੀ ਚਾਹੀਦੀ ਅਤੇ ਨਿਗਰਾਨੀ ਅਤੇ ਨਿਯੰਤ੍ਰਣ ਤੰਤਰ ਨੂੰ ਹੋਰ ਮਜ਼ਬੂਤ ਕਰਨ ਲਈ ਤਤਕਾਲ ਕਦਮ ਉਠਾਏ ਜਾਣੇ ਚਾਹੀਦੇ ਹਨ । ਉਨ੍ਹਾਂ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਰਾਜ ਅਤੇ ਸਥਾਨਕ ਪ੍ਰਸ਼ਾਸਨ ਨੂੰ ਕੋਵਿਡ - 19 ਉੱਚਿਤ ਵਿਵਹਾਰ ਦੇ ਮਾਨਦੰਡਾਂ ਨੂੰ ਸਖ਼ਤੀ ਨਾਲ ਲਾਗੂ ਕਰਨਾ ਚਾਹੀਦਾ ਹੈ ਜਿਸ ਵਿੱਚ ਲੋਕਾਂ ਦਾ ਫ਼ੇਸ ਮਾਸਕ ਪਹਿਨਣਾ ਅਤੇ ਸਾਰੇ ਜਨਤਕ ਖੇਤਰਾਂ ਅਤੇ ਜਨਤਕ ਸਮਾਰੋਹਾਂ ਵਿੱਚ ਸੁਰੱਖਿਅਤ ਸਮਾਜਿਕ ਦੂਰੀ ਬਣਾਈ ਰੱਖਣਾ ਅਤਿਅੰਤ ਜ਼ਰੂਰੀ ਹੈ ।
ਉਨ੍ਹਾਂ ਨੇ ਇਸ ਗੱਲ ਉੱਤੇ ਵੀ ਜ਼ੋਰ ਦਿੱਤਾ ਕਿ ਕਿਸੇ ਵੀ ਤਤਕਾਲ ਜ਼ਰੂਰਤ ਨਾਲ ਨਜਿੱਠਣ ਲਈ ਦਿੱਲੀ - ਐੱਨਸੀਆਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਤੁਰੰਤ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਇਲਾਵਾ, ਇਹ ਸੁਨਿਸ਼ਚਿਤ ਕੀਤਾ ਜਾਣਾ ਚਾਹੀਦਾ ਹੈ ਕਿ ਆਕਸੀਜਨ ਸਪਲਾਈ ਉਪਕਰਣ ਪੂਰੀ ਤਰ੍ਹਾਂ ਕਾਰਜ ਕਰ ਰਹੇ ਹਨ ਅਤੇ ਜ਼ਰੂਰੀ ਦਵਾਈਆਂ ਦਾ ਬਫਰ ਸਟਾਕ ਬਣਾਈ ਰੱਖਿਆ ਗਿਆ ਹੈ ।
ਕੇਂਦਰੀ ਗ੍ਰਹਿ ਸਕੱਤਰ ਨੇ ਦਿੱਲੀ - ਐੱਨਸੀਆਰ ਦੇ ਉਨ੍ਹਾਂ ਸਾਰੇ ਜ਼ਿਲ੍ਹਿਆਂ ਵਿੱਚ ਟੈਸਟਿੰਗ ਵਿੱਚ ਤੇਜ਼ੀ ਲਿਆਉਣ ਉੱਤੇ ਜ਼ੋਰ ਦਿੱਤਾ , ਜਿੱਥੇ ਜਾਂਚ ਦੀ ਸਥਿਤੀ ਘੱਟ ਪ੍ਰਤੀਤ ਹੁੰਦੀ ਹੈ । ਵਾਇਰਸ ਦੇ ਪ੍ਰਸਾਰ ਨੂੰ ਰੋਕਣ ਅਤੇ ਇਸ ਉੱਤੇ ਪੂਰੀ ਤਰ੍ਹਾਂ ਨਾਲ ਨਿਯੰਤ੍ਰਣ ਦੇ ਲਈ ਸਾਰੇ ਉਪਾਵਾਂ ਅਤੇ ਤੰਤਰਾਂ ਨੂੰ ਫਿਰ ਤੋਂ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ ।
ਬੈਠਕ ਵਿੱਚ ਡਾ. ਵੀਕੇ ਪੌਲ , ਮੈਂਬਰ ( ਸਿਹਤ ) ਨੀਤੀ ਆਯੋਗ ਅਤੇ ਕੇਂਦਰ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀਆਂ ਦੇ ਇਲਾਵਾ ਉੱਤਰ ਪ੍ਰਦੇਸ਼ , ਹਰਿਆਣਾ ਅਤੇ ਦਿੱਲੀ ਰਾਜਾਂ ਦੇ ਮੁੱਖ ਸਕੱਤਰਾਂ/ਏਸੀਐੱਸਜ਼ ਦੇ ਨਾਲ - ਨਾਲ ਰਾਸ਼ਟਰੀ ਰਾਜਧਾਨੀ ਖੇਤਰ ਦੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਦਿੱਲੀ ਅਤੇ ਆਸਪਾਸ ਦੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ । ।
******
ਐੱਨਡਬਲਿਊ/ਏਵਾਈ/ਆਰਆਰ
(Release ID: 1788308)
Visitor Counter : 185