ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ

Posted On: 09 JAN 2022 1:43PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ ਐਲਾਨ ਕੀਤਾ ਹੈ ਕਿ ਇਸ ਸਾਲ ਤੋਂ 26 ਦਸੰਬਰ ਨੂੰ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦੀ ਸ਼ਹਾਦਤ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਇਆ ਜਾਵੇਗਾ।

 

ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਅੱਜ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ, ਮੈਨੂੰ ਇਹ ਦੱਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਸ ਵਰ੍ਹੇ ਤੋਂ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਇਆ ਜਾਵੇਗਾ। ਇਹ ਸਾਹਿਬਜ਼ਾਦਿਆਂ ਦੇ ਸਾਹਸ ਅਤੇ ਉਨ੍ਹਾਂ ਦੀ ਨਿਆਂ ਦੀ ਖੋਜ ਪ੍ਰਤੀ ਢੁਕਵੀਂ ਸ਼ਰਧਾਂਜਲੀ ਹੈ।

 

'ਵੀਰ ਬਾਲ ਦਿਵਸ' ਉਸੇ ਦਿਨ ਮਨਾਇਆ ਜਾਵੇਗਾ ਜਿਸ ਦਿਨ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਨੂੰ ਕੰਧ ਵਿੱਚ ਜਿੰਦਾ ਚਿਣਵਾ ਕੇ ਸ਼ਹੀਦ ਕੀਤਾ ਗਿਆ ਸੀ। ਇਨ੍ਹਾਂ ਦੋਹਾਂ ਮਹਾਪੁਰਖਾਂ ਨੇ ਧਰਮ ਦੇ ਨੇਕ ਸਿਧਾਂਤਾਂ ਤੋਂ ਭਟਕਣ ਦੀ ਬਜਾਏ ਮੌਤ ਨੂੰ ਤਰਜੀਹ ਦਿੱਤੀ।

 

ਮਾਤਾ ਗੁਜਰੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਆਦਰਸ਼ ਲੱਖਾਂ ਲੋਕਾਂ ਨੂੰ ਬਲ ਬਖਸ਼ਦੇ ਹਨ। ਉਹ ਕਦੇ ਵੀ ਬੇਇਨਸਾਫ਼ੀ ਅੱਗੇ ਨਹੀਂ ਝੁਕੇ। ਉਨ੍ਹਾਂ ਨੇ ਇੱਕ ਅਜਿਹੀ ਦੁਨੀਆ ਦੀ ਕਲਪਨਾ ਕੀਤੀ ਜੋ ਸਮਾਵੇਸ਼ੀ ਅਤੇ ਇਕਸੁਰ ਹੈ। ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਬਾਰੇ ਜਾਣਨਾ ਸਮੇਂ ਦੀ ਜ਼ਰੂਰਤ ਹੈ। "

 

 

 

***

 

ਡੀਐੱਸ/ਐੱਸਐੱਚ


(Release ID: 1788806) Visitor Counter : 304