ਉਪ ਰਾਸ਼ਟਰਪਤੀ ਸਕੱਤਰੇਤ
ਸੰਯੁਕਤ ਪਰਿਵਾਰ ਪ੍ਰਣਾਲੀ ਅਤੇ ਬਜ਼ੁਰਗਾਂ ਦਾ ਸਤਿਕਾਰ ਸਾਡੀ ਸੱਭਿਅਤਾ ਦੀਆਂ ਕਦਰਾਂ-ਕੀਮਤਾਂ ਦੇ ਮੁੱਖ ਪਹਿਲੂ ਹਨ: ਉਪ ਰਾਸ਼ਟਰਪਤੀ
ਉਪ ਰਾਸ਼ਟਰਪਤੀ ਨੇ ਸਵਰਣ ਭਾਰਤ ਟਰੱਸਟ, ਨੇਲੌਰ ਵਿਖੇ ਇੱਕ ਬਿਰਧ ਆਸ਼ਰਮ ਵਿੱਚ ਰਹਿਣ ਵਾਲੇ ਲੋਕਾਂ ਦੇ ਨਾਲ ਵਰਚੁਅਲੀ ਗੱਲਬਾਤ ਕਰਕੇ ਸੰਕ੍ਰਾਂਤੀ ਮਨਾਈ
ਨੌਜਵਾਨਾਂ ਨੂੰ ਭਾਰਤੀ ਤਿਉਹਾਰਾਂ ਦੀ ਮਹੱਤਤਾ ਨੂੰ ਜਾਣਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਮਨਾਉਣਾ ਚਾਹੀਦਾ ਹੈ: ਉਪ ਰਾਸ਼ਟਰਪਤੀ
Posted On:
15 JAN 2022 1:55PM by PIB Chandigarh
ਉਪ ਰਾਸ਼ਟਰਪਤੀ, ਸ਼੍ਰੀ ਐੱਮ ਵੈਂਕਈਆ ਨਾਇਡੂ ਨੇ ਅੱਜ ਸੰਯੁਕਤ ਪਰਿਵਾਰ ਪ੍ਰਣਾਲੀ ਅਤੇ ਬਜ਼ੁਰਗਾਂ ਦਾ ਆਦਰ ਕਰਨ ਦੀ ਪਰੰਪਰਾ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ, ਜੋ ਭਾਰਤ ਦੀ ਸੱਭਿਅਤਾ ਦੀਆਂ ਕਦਰਾਂ-ਕੀਮਤਾਂ ਦੇ ਮੁੱਖ ਪਹਿਲੂ ਹਨ।
ਇੱਕ ਪਰਿਵਾਰ ਵਿੱਚ ਯੁਵਾ ਮੈਂਬਰਾਂ ਨੂੰ ਮਾਰਗਦਰਸ਼ਨ ਅਤੇ ਸਲਾਹ ਦੇਣ ਵਿੱਚ ਬਜ਼ੁਰਗਾਂ ਦੁਆਰਾ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਨੂੰ ਰੇਖਾਂਕਿਤ ਕਰਦੇ ਹੋਏ, ਉਨ੍ਹਾਂ ਕਿਹਾ ਕਿ ਪੀੜ੍ਹੀਆਂ ਦਰਮਿਆਨ ਆਪਸੀ ਸਬੰਧ ਵੈਲਿਊ ਸਿਸਟਮ ਦੀ ਰੱਖਿਆ ਅਤੇ ਪ੍ਰਫੁੱਲਤ ਕਰਨ ਵਿੱਚ ਮਦਦ ਕਰਦੇ ਹਨ।
ਸ਼੍ਰੀ ਨਾਇਡੂ ਨੇ ਸੰਕ੍ਰਾਂਤੀ ਦੇ ਤਿਉਹਾਰ ਦੇ ਮੌਕੇ 'ਤੇ ਸਵਰਨ ਭਾਰਤ ਟਰੱਸਟ, ਨੇਲੌਰ ਵਿਖੇ ਇੱਕ ਬਿਰਧ ਆਸ਼ਰਮ ਵਿੱਚ ਰਹਿਣ ਵਾਲੇ ਲੋਕਾਂ ਦੇ ਨਾਲ ਵਰਚੁਅਲੀ ਗੱਲਬਾਤ ਕੀਤੀ। ਉਨ੍ਹਾਂ ਇੱਥੇ ਰਹਿ ਰਹੇ ਲੋਕਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਟਰੱਸਟ ਦੇ ਸਟਾਫ਼ ਅਤੇ ਅਧਿਕਾਰੀਆਂ ਦੀ ਇਸ ਪਹਿਲ ਲਈ ਸ਼ਲਾਘਾ ਕੀਤੀ।
ਭਾਰਤੀ ਸੱਭਿਆਚਾਰ ਵਿੱਚ ਤਿਉਹਾਰਾਂ ਦੇ ਮਹੱਤਵ ਨੂੰ ਦਰਸਾਉਂਦੇ ਹੋਏ, ਸ਼੍ਰੀ ਨਾਇਡੂ ਨੇ ਰੇਖਾਂਕਿਤ ਕੀਤਾ ਕਿ ਅੱਜ ਦੇ ਨੌਜਵਾਨਾਂ ਨੂੰ ਪ੍ਰਕਿਰਤੀ ਦੀਆਂ ਬਖਸ਼ਿਸ਼ਾਂ ਨੂੰ ਮਨਾਉਣ, ਪਰਿਵਾਰਾਂ ਨੂੰ ਇਕੱਠੇ ਲਿਆਉਣ ਅਤੇ ਸਮਾਜ ਵਿੱਚ ਅਮਨ ਅਤੇ ਸਦਭਾਵਨਾ ਦੀ ਸ਼ੁਰੂਆਤ ਕਰਨ ਵਿੱਚ ਸੰਕ੍ਰਾਂਤੀ ਜਿਹੇ ਤਿਉਹਾਰਾਂ ਦੀ ਮਹੱਤਤਾ ਨੂੰ ਸਮਝਣਾ ਚਾਹੀਦਾ ਹੈ।
*********
ਐੱਮਐੱਸ/ਆਰਕੇ
(Release ID: 1790151)
Visitor Counter : 168