ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਨ ਕੱਥਕ ਨ੍ਰਿਤਕ ਪੰਡਿਤ ਬਿਰਜੂ ਮਹਾਰਾਜ ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟਾਇਆ
Posted On:
17 JAN 2022 9:50AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਕੱਥਕ ਨ੍ਰਿਤਕ ਪੰਡਿਤ ਬਿਰਜੂ ਮਹਾਰਾਜ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਉਨ੍ਹਾਂ ਦਾ ਅਕਾਲ ਚਲਾਣਾ ਸੰਪੂਰਨ ਕਲਾ ਜਗਤ ਦੇ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;
“ਭਾਰਤੀ ਨ੍ਰਿਤ ਕਲਾ ਨੂੰ ਵਿਸ਼ਵ ਭਰ ਵਿੱਚ ਵਿਸ਼ੇਸ਼ ਪਹਿਚਾਣ ਦਿਵਾਉਣ ਵਾਲੇ ਪੰਡਿਤ ਬਿਰਜੂ ਮਹਾਰਾਜ ਜੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਹੋਇਆ ਹੈ। ਉਨ੍ਹਾਂ ਦਾ ਜਾਣਾ ਸੰਪੂਰਨ ਕਲਾ ਜਗਤ ਦੇ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਸੋਗ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ!"
***
ਡੀਐੱਸ/ਐੱਸਐੱਚ
(Release ID: 1790456)
ਵਿਜ਼ੀਟਰ ਕਾਊਂਟਰ : 315
Read this release in:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam