ਸੱਭਿਆਚਾਰ ਮੰਤਰਾਲਾ
ਕੇਂਦਰੀ ਮੰਤਰੀ ਸ਼੍ਰੀ ਜੀ ਕਿਸ਼ਨ ਰੈੱਡੀ ਨੇ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਸੇ ਸਵਰਣਿਮ ਭਾਰਤ ਕੀ ਓਰ ਪ੍ਰੋਗਰਾਮ ਦੇ ਨੈਸ਼ਨਲ ਲਾਂਚ ਸਮਾਰੋਹ ਵਿੱਚ ਸ਼ਿਰਕਤ ਕੀਤੀ
Posted On:
20 JAN 2022 4:46PM by PIB Chandigarh
ਆਜ਼ਾਦੀ ਕਾ ਅੰਮ੍ਰਿਤ ਮਹੋਤਵ ਸੇ ਸਵਰਣਿਮ ਭਾਰਤ ਕੀ ਓਰ ਦੇ ਤਹਿਤ ਬ੍ਰਹਮ ਕੁਮਾਰੀਆਂ ਦੁਆਰਾ ਆਯੋਜਿਤ ਕੀਤੇ ਜਾ ਰਹੇ ਪ੍ਰੋਗਰਾਮ ਦੁਨੀਆ ਭਰ ਵਿੱਚ ਗਲੋਬਲ ਪੱਧਰ ‘ਤੇ ਭਾਰਤ ਦੇ ਸਮ੍ਰਿਧ ਸੱਭਿਆਚਾਰ, ਵਿਰਾਸਤ ਅਤੇ ਗੌਰਵਸ਼ਾਲੀ ਅਤੀਤ ਨੂੰ ਪ੍ਰਦਰਸ਼ਿਤ ਕਰਨਗੇ: ਸ਼੍ਰੀ ਜੀ ਕਿਸ਼ਨ ਰੈੱਡੀ
ਮੈਨੂੰ ਪੂਰਾ ਵਿਸ਼ਵਾਸ ਹੈ ਕਿ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਸਾਡੇ ਦੇਸ਼ ਦੇ ਅਗਲੇ 25 ਵਰ੍ਹਿਆਂ ਲਈ ਇੱਕ ਦਿਸ਼ਾ ਦੇਵੇਗਾ ਅਤੇ ਮੈਂ ਸਾਰੀਆਂ ਸਮਾਜਿਕ ਸੰਸਥਾਵਾਂ, ਅਧਿਆਪਕਾਂ, ਵਿਗਿਆਨੀਆਂ ਅਤੇ ਬੁੱਧੀਜੀਵੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਸਾਡੇ ਪ੍ਰਧਾਨ ਮੰਤਰੀ ਦੇ ਆਈਡੀਆ 2047 ਦੇ ਸੰਕਲਪ ਨੂੰ ਸਾਕਾਰ ਕਰਨ ਲਈ ਇਕੱਠੇ ਹੋਣ: ਸ਼੍ਰੀ ਜੀ ਕਿਸ਼ਨ ਰੈੱਡੀ
ਕੇਂਦਰੀ ਮੰਤਰੀ ਸ਼੍ਰੀ ਜੀ ਕਿਸ਼ਨ ਰੈੱਡੀ ਨੇ ਵੀਡੀਓ ਕਾਨਫਰੰਸਿੰਗ ਦੁਆਰਾ 20 ਜਨਵਰੀ ਨੂੰ ਸਵੇਰੇ 10:30 ਵਜੇ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਸੇ ਸਵਰਣਿਮ ਭਾਰਤ ਕੀ ਓਰ ਦੇ ਰਾਸ਼ਟਰੀ ਲਾਂਚ ਸਮਾਰੋਹ ਵਿੱਚ ਸ਼ਿਰਕਤ ਕੀਤੀ। ਮੁੱਖ ਭਾਸ਼ਣ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਤਾ।
ਪ੍ਰੋਗਰਾਮ ਵਿੱਚ ਸ਼ਾਮਲ ਹੋਣ ਵਾਲੇ ਪਤਵੰਤਿਆਂ ਵਿੱਚ ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ, ਰਾਜਸਥਾਨ ਦੇ ਰਾਜਪਾਲ ਸ਼੍ਰੀ ਕਲਰਾਜ ਮਿਸ਼ਰਾ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਅਸ਼ੋਕ ਗਹਿਲੋਤ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੁਪੇਂਦਰ ਭਾਈ ਪਟੇਲ, ਕੇਂਦਰੀ ਕਿਰਤ ਅਤੇ ਵਾਤਾਵਰਣ ਮੰਤਰੀ ਸ਼੍ਰੀ ਭੂਪੇਂਦਰ ਯਾਦਵ, ਕੇਂਦਰੀ ਸੱਭਿਆਚਾਰਕ ਅਤੇ ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ, ਕੇਂਦਰੀ ਖੇਤੀਬਾੜੀ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਸ਼੍ਰੀ ਕੈਲਾਸ਼ ਚੌਧਰੀ, ਰਾਜਸਥਾਨ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਗੁਲਾਬ ਚੰਦ ਕਟਾਰੀਆ ਵੀ, ਬ੍ਰਹਮ ਕੁਮਾਰੀ ਸੰਸਥਾਵਾਂ ਦੇ ਹੋਰ ਮੈਂਬਰਾਂ ਨਾਲ ਸ਼ਾਮਲ ਸਨ।
ਇਸ ਪ੍ਰੋਗਰਾਮ ਨੇ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਸੇ ਸਵਰਣਿਮ ਭਾਰਤ ਕੀ ਓਰ' ਦੇ ਤਹਿਤ, ਬ੍ਰਹਮ ਕੁਮਾਰੀਆਂ ਦੇ ਨਾਲ ਸਾਂਝੇਦਾਰੀ ਵਿੱਚ ਸੱਭਿਆਚਾਰ ਮੰਤਰਾਲੇ ਦੇ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ ਸਾਲ ਭਰ ਦੀਆਂ ਪਹਿਲਾਂ ਦੀ ਸ਼ੁਰੂਆਤ ਕੀਤੀ ਅਤੇ ਇਸ ਵਿੱਚ 30 ਤੋਂ ਵੱਧ ਮੁਹਿੰਮਾਂ ਅਤੇ 15000 ਤੋਂ ਵੱਧ ਪ੍ਰੋਗਰਾਮਾਂ ਅਤੇ ਸਮਾਗਮਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਕਿ ਪੂਰੀ ਦੁਨੀਆ ਵਿੱਚ ਆਯੋਜਿਤ ਕੀਤੇ ਜਾਣਗੇ।
ਕੇਂਦਰੀ ਮੰਤਰੀ ਸ਼੍ਰੀ ਜੀ ਕਿਸ਼ਨ ਰੈੱਡੀ ਨੇ ਸੰਸਥਾ ਦੇ ਪ੍ਰਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ, “ਬ੍ਰਹਮ ਕੁਮਾਰੀ ਸੰਸਥਾ ਨੇ ਪਿਛਲੇ 88 ਵਰ੍ਹਿਆਂ ਵਿੱਚ 140 ਦੇਸ਼ਾਂ ਵਿੱਚ ਧਰਮ, ਸੱਭਿਆਚਾਰ ਅਤੇ ਅਧਿਆਤਮਿਕਤਾ ਦੇ ਖੇਤਰ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ। ਉਨ੍ਹਾਂ ਨੇ ਕਰੋੜਾਂ ਲੋਕਾਂ ਨੂੰ ਸ਼ਾਂਤੀ ਅਤੇ ਅਧਿਆਤਮਿਕਤਾ ਦਾ ਮਾਰਗ ਦਿਖਾਇਆ ਹੈ ਅਤੇ ਸਮਾਜ ਦਾ ਕੋਈ ਖੇਤਰ ਅਜਿਹਾ ਨਹੀਂ ਹੈ ਜਿੱਥੇ ਉਹ ਲੋਕਾਂ ਅਤੇ ਦੇਸ਼ ਦੀ ਸੇਵਾ ਨਾ ਕਰ ਰਹੇ ਹੋਣ। ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਸੇ ਸਵਰਣਿਮ ਭਾਰਤ ਕੀ ਓਰ ਦੇ ਤਹਿਤ ਬ੍ਰਹਮ ਕੁਮਾਰੀਆਂ ਦੁਆਰਾ ਆਯੋਜਿਤ ਕੀਤੇ ਜਾ ਰਹੇ ਪ੍ਰੋਗਰਾਮ ਦੁਨੀਆ ਭਰ ਵਿੱਚ ਭਾਰਤ ਦੇ ਸਮ੍ਰਿਧ ਸੱਭਿਆਚਾਰ, ਵਿਰਾਸਤ ਅਤੇ ਗੌਰਵਸ਼ਾਲੀ ਅਤੀਤ ਨੂੰ ਵਿਸ਼ਵ ਪੱਧਰ 'ਤੇ ਪ੍ਰਦਰਸ਼ਿਤ ਕਰਨਗੇ। ਉਨ੍ਹਾਂ ਅੱਗੇ ਕਿਹਾ, "ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਭਾਰਤ ਦੀ ਸੱਭਿਆਚਾਰਕ ਵਿਰਾਸਤ ਅਤੇ ਗੌਰਵਸ਼ਾਲੀ ਸਭਿਅਤਾ ਨੂੰ ਦੁਨੀਆ ਦੇ ਸਾਹਮਣੇ ਲਿਜਾਣ ਅਤੇ ਏਕ ਭਾਰਤ ਸ੍ਰੇਸ਼ਠ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਲਈ ਕੰਮ ਕਰਨ ਦਾ ਇੱਕ ਵਿਜ਼ਨ ਹੈ।"
ਸ਼੍ਰੀ ਜੀ ਕਿਸ਼ਨ ਰੈੱਡੀ ਨੇ ਕੇਂਦਰ, ਰਾਜ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਤਹਿਤ ਵਿਭਿੰਨ ਮੁਕਾਬਲਿਆਂ ਅਤੇ ਸਮਾਗਮਾਂ ਦੇ ਆਯੋਜਨ ਲਈ ਸੱਭਿਆਚਾਰਕ ਮੰਤਰਾਲੇ ਦੀ ਭੂਮਿਕਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੁਨੀਆ ਦੇ ਸਭ ਤੋਂ ਲੰਬੇ ਸਮੇਂ ਤੱਕ ਚੱਲਣ ਵਾਲੇ ਫੈਸਟੀਵਲਾਂ ਵਿੱਚੋਂ ਇੱਕ ਹੈ ਅਤੇ ਇਸ ਨੂੰ ਭਾਰਤ ਸਰਕਾਰ, ਸਬੰਧਿਤ ਰਾਜ ਸਰਕਾਰਾਂ ਅਤੇ ਵਿਭਿੰਨ ਸੰਸਥਾਵਾਂ ਦੁਆਰਾ ਵਿਆਪਕ ਪੱਧਰ 'ਤੇ ਪਬਲਿਕ ਭਾਗੀਦਾਰੀ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਦੇਸ਼ ਦੇ ਵਿਭਿੰਨ ਹਿੱਸਿਆਂ ਤੋਂ ਲੱਖਾਂ ਲੋਕ ਇਕੱਠੇ ਹੋ ਰਹੇ ਹਨ ਅਤੇ ਇਨ੍ਹਾਂ ਸਾਰੇ ਸਮਾਗਮਾਂ ਵਿੱਚ ਵੋਕਲ ਫਾਰ ਲੋਕਲ ਨੂੰ ਉਤਸ਼ਾਹਿਤ ਕਰ ਰਹੇ ਹਨ। ਇਹ ਮਹਾਉਤਸਵ ਉਨ੍ਹਾਂ ਹਜ਼ਾਰਾਂ ਕ੍ਰਾਂਤੀਕਾਰੀਆਂ ਦੀਆਂ ਕੁਰਬਾਨੀਆਂ ਨੂੰ ਵੀ ਮਾਨਤਾ ਦਿੰਦਾ ਹੈ ਜਿਨ੍ਹਾਂ ਨੇ ਆਜ਼ਾਦੀ ਦੇ ਅੰਦੋਲਨ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।"
ਉਨ੍ਹਾਂ ਕਿਹਾ, “ਅੱਜ ਸ਼੍ਰੀ ਨਰੇਂਦਰ ਮੋਦੀ ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ, ਸਬਕਾ ਪ੍ਰਯਾਸ ਦੇ ਮੰਤਰ ਨਾਲ ਅੱਗੇ ਵਧ ਰਹੇ ਹਨ ਅਤੇ ਭਾਰਤ ਦੀ ਦੁਨੀਆ ਭਰ ਵਿੱਚ ਸ਼ਲਾਘਾ ਹੋ ਰਹੀ ਹੈ।” ਕੇਂਦਰੀ ਮੰਤਰੀ ਨੇ ਸਮੂਹ ਸੱਭਿਆਚਾਰਕ, ਅਧਿਆਤਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਤਾਕੀਦ ਕੀਤੀ ਕਿ ਉਹ ਇਕੱਠੇ ਹੋਣ ਅਤੇ ਸਾਥੀ ਭਾਰਤੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਅਤੇ ਰਾਸ਼ਟਰੀ ਸਵੈਮਾਣ ਨੂੰ ਜਗਾਉਣ ਲਈ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ ਸਮਾਗਮਾਂ ਦਾ ਆਯੋਜਨ ਕਰਨ। ਉਨ੍ਹਾਂ ਕਿਹਾ, “ਮੈਂ ਦੇਸ਼ ਦੇ ਅਧਿਆਪਕਾਂ, ਵਿਗਿਆਨੀਆਂ ਅਤੇ ਬੁੱਧੀਜੀਵੀਆਂ ਦੇ ਨਾਲ-ਨਾਲ ਹੋਰ ਸਾਰੀਆਂ ਸਮਾਜਿਕ ਸੰਸਥਾਵਾਂ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ ਉਹ ਇਕੱਠੇ ਹੋਣ ਅਤੇ ਪ੍ਰਧਾਨ ਮੰਤਰੀ ਦੇ ਆਈਡੀਆ 2047 ਦੇ ਵਿਜ਼ਨ ਨੂੰ ਸਾਕਾਰ ਕਰਨ ਅਤੇ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਨੂੰ ਸ਼ਾਨਦਾਰ ਬਣਾਉਣ ਵਿੱਚ ਯੋਗਦਾਨ ਪਾਉਣ।
***********
ਐੱਨਬੀ/ਐੱਸਕੇ
(Release ID: 1791589)
Visitor Counter : 141