ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ
ਕੇਂਦਰੀ ਗ੍ਰਹਿ ਤੇ ਸਹਿਕਾਰਿਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਕੱਲ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ 20 ਜ਼ਿਲ੍ਹਿਆਂ ਦੇ ਲਈ ਪਹਿਲਾਂ ਜ਼ਿਲ੍ਹਾ ਸੁਸ਼ਾਸਨ ਸੂਚਕਾਂਕ ਜਾਰੀ ਕਰਨਗੇ
ਜੰਮੂ ਅਤੇ ਕਸ਼ਮੀਰ ਸੁਸ਼ਾਸਨ ਸੂਚਕਾਂਕ ਵਾਲਾ ਦੇਸ਼ ਦਾ ਪਹਿਲਾ ਕੇਂਦਰ ਸ਼ਾਸਿਤ ਪ੍ਰਦੇਸ਼ ਬਣੇਗਾ
ਜ਼ਿਲ੍ਹਾ ਪੱਧਰ ‘ਤੇ ਸੁਸ਼ਾਸਨ ਦੇ ਮਾਨਦੰਡ ਸਥਾਪਿਤ ਕਰਨ ਦੇ ਲਈ ਪ੍ਰਸ਼ਾਸਨਿਕ ਸੁਧਾਰ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ
ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਸ਼੍ਰੀ ਮਨੋਜ ਸਿਨ੍ਹਾ ਵੀ ਪ੍ਰੋਗਰਾਮ ਨੂੰ ਸੰਬੋਧਿਤ ਕਰਨਗੇ
Posted On:
21 JAN 2022 12:09PM by PIB Chandigarh
ਕੇਂਦਰੀ ਗ੍ਰਹਿ ਤੇ ਸਹਿਕਾਰਿਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਕੱਲ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ 20 ਜ਼ਿਲ੍ਹਿਆਂ ਦੇ ਲਈ ਜ਼ਿਲ੍ਹਾ ਸੁਸ਼ਾਸਨ ਸੂਚਕਾਂਕ ਜਾਰੀ ਕਰਨਗੇ। ਇਸ ਪ੍ਰੋਗਰਾਮ ਦਾ ਆਯੋਜਨ ਭਾਰਤ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ (ਡੀਏਆਰਪੀਜੀ) ਤੇ ਜੰਮੂ ਅਤੇ ਕਸ਼ਮੀਰ ਪ੍ਰਬੰਧਨ, ਲੋਕ ਪ੍ਰਸ਼ਾਸਨ ਤੇ ਗ੍ਰਾਮੀਣ ਵਿਕਾਸ ਸੰਸਥਾਨ ਤੇ ਹੈਦਰਾਬਾਦ ਦੇ ਸੁਸ਼ਾਸ਼ਨ ਕੇਂਦਰ ਦੇ ਸਹਿਯੋਗ ਨਾਲ ਸੰਯੁਕਤ ਤੌਰ ‘ਤੇ ਕੀਤਾ ਗਿਆ ਹੈ।
ਕੇਂਦਰੀ ਪਰਸੋਨਲ, ਲੋਕ ਸ਼ਿਕਾਇਤਾਂ ਅਤੇ ਪੈਂਸ਼ਨਾਂ ਮੰਤਰੀ ਡਾ. ਜਿਤੇਂਦਰ ਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਸ਼੍ਰੀ ਮਨੋਜ ਸਿਨ੍ਹਾ ਵੀ ਇਸ ਪ੍ਰੋਗਰਾਮ ਨੂੰ ਸੰਬੋਧਿਤ ਕਰਨਗੇ।
ਜੰਮੂ ਅਤੇ ਕਸ਼ਮੀਰ ਦਾ ਜ਼ਿਲ੍ਹਾ ਸੁਸ਼ਾਸਨ ਸੂਚਕਾਂਕ- ਡੀਏਆਰਪੀਜੀ ਦੁਆਰਾ ਜੰਮੂ ਅਤੇ ਕਸ਼ਮੀਰ ਸਰਕਾਰ ਦੇ ਸਹਿਯੋਗ ਨਾਲ 2 ਜੁਲਾਈ 2022 ਨੂੰ ਸ੍ਰੀਨਗਰ ਵਿੱਚ ਸੁਸ਼ਾਸਨ ਪ੍ਰਥਾਵਾਂ ਦੀ ਪ੍ਰਤਿਕ੍ਰਿਤੀ ‘ਤੇ ਆਯੋਜਿਤ ਖੇਤਰੀ ਸੰਮੇਲਨ ਵਿੱਚ ਅਪਣਾਏ ਗਏ “ਬਿਹਤਰ ਏ-ਹੁਕੁਮਤ-ਕਸ਼ਮੀਰ ਏਲਾਮਿਆ” ਪ੍ਰਸਤਾਵ ਵਿੱਚ ਕੀਤੇ ਗਏ ਐਲਾਣਾਂ ਦੇ ਅਨੁਰੂਪ ਤਿਆਰ ਕੀਤਾ ਗਿਆ। ਜ਼ਿਲ੍ਹਾ ਸੁਸ਼ਾਸਨ ਸੂਚਕਾਂਕ ਤਿਆਰ ਕਰਨ ਦੀ ਕਵਾਯਦ ਜੁਲਾਈ 2021 ਵਿੱਚ ਸ਼ੁਰੂ ਹੋਈ ਸੀ, ਜੋ ਹੁਣ ਪੂਰੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਸੁਸ਼ਾਸਨ ਸੂਚਕਾਂਕ ਵਾਲਾ ਦੇਸ਼ ਦਾ ਪਹਿਲਾ ਕੇਂਦਰ ਸ਼ਾਸਿਤ ਪ੍ਰਦੇਸ਼ ਬਣ ਰਿਹਾ ਹੈ।
ਜੰਮੂ ਅਤੇ ਕਸ਼ਮੀਰ ਸਰਕਾਰ ਦੇ ਜ਼ਿਲ੍ਹਾ ਸੁਸ਼ਾਸਨ ਸੂਚਕਾਂਕ ਨੂੰ ਜ਼ਿਲ੍ਹਾ ਪੱਧਰ ‘ਤੇ ਸੁਸ਼ਾਸਨ ਦੇ ਮਾਨਦੰਡ ਸਥਾਪਿਤ ਕਰਨ ਦੇ ਲਈ ਪ੍ਰਮੁੱਖ ਪ੍ਰਸ਼ਾਸਨਿਕ ਸੁਧਾਰ ਤੇ ਰਾਜ ਤੇ ਜ਼ਿਲ੍ਹਾ ਪੱਧਰ ‘ਤੇ ਅੰਕੜਿਆਂ ਦੇ ਸਮੇਂ ‘ਤੇ ਮਿਲਾਨ ਅਤੇ ਪ੍ਰਕਾਸ਼ਨ ਲਈ ਇੱਕ ਮਹੱਤਵਪੂਰਨ ਪ੍ਰਯਤਨ ਮੰਨਿਆ ਜਾ ਰਿਹਾ ਹੈ। ਜ਼ਿਲ੍ਹਾ ਸੁਸ਼ਾਸਨ ਸੂਚਕਾਂਕ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ ਅਤੇ ਇਸ ਤੋਂ ਉਮੀਦ ਹੈ ਕਿ ਇਹ ਜੰਮੂ ਅਤੇ ਕਸ਼ਮੀਰ ਦੇ ਸਾਰੇ ਜ਼ਿਲ੍ਹਿਆਂ ਦੇ ਪ੍ਰਦਰਸ਼ਨ ਦੇ ਸਬੂਤ ਅਧਾਰਤ ਮੁਲਾਂਕਣ ਦੇ ਲਈ ਇੱਕ ਮਜ਼ਬੂਤ ਢਾਂਚਾ ਪ੍ਰਦਾਨ ਕਰੇਗਾ।
ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਸ਼੍ਰੀ ਅਰੁਣ ਕੁਮਾਰ ਮੇਹਤਾ ਅਤੇ ਡੀਏਆਰਪੀਜੀ ਦੇ ਸਕੱਤਰ ਸ਼੍ਰੀ ਵੀ. ਸ੍ਰੀਨਿਵਾਸ ਵੀ ਇਸ ਪ੍ਰੋਗਰਾਮ ਨੂੰ ਸੰਬੋਧਿਤ ਕਰਨਗੇ। ਇਸ ਸਮਾਰੋਹ ਵਿੱਚ ਜੰਮੂ-ਕਸ਼ਮੀਰ ਸਰਕਾਰ ਦੇ ਸੀਨੀਅਰ ਅਧਿਕਾਰੀ, ਜ਼ਿਲ੍ਹਾ ਕਲੈਕਟਰ ਤੇ ਜ਼ਿਲ੍ਹਿਆਂ ਦੇ ਮੁੱਖ ਯੋਜਨਾ ਅਧਿਕਾਰੀ ਵੀ ਹਿੱਸਾ ਲੈਣਗੇ। ਸਾਰੇ ਰਾਜਾਂ ਤੇਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਦੇ ਯੋਜਨਾ ਸਕੱਤਰਾਂ ਅਤੇ ਪ੍ਰਸ਼ਾਸਨਿਕ ਸੁਧਾਰਾਂ ਦੇ ਸਕੱਤਰਾਂ ਤੇ ਗੈਰ-ਚੁਣਾਵ ਵਾਲੇ ਰਾਜਾਂ ਦੇ ਜ਼ਿਲ੍ਹਾ ਕਲੈਕਟਰਾਂ ਨੂੰ ਵੀ ਵੀਡੀਓ ਕਾਨਫਰੰਸਿੰਗ ਨਾਲ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਦੇ ਲਈ ਸੱਦਾ ਦਿੱਤਾ ਗਿਆ ਹੈ।
ਇਸ ਅਵਸਰ ‘ਤੇ ਹੈਦਰਾਬਾਦ ਦੇ ਸੁਸ਼ਾਸਨ ਕੇਂਦਰ ਦੁਆਰਾ ਜ਼ਿਲ੍ਹਾ ਸੁਸ਼ਾਸਨ ਸੂਚਕਾਂਕ ਤਿਆਰ ਕਰਨ ‘ਤੇ ਇੱਕ ਪ੍ਰੈਜ਼ੈਨਟੇਸ਼ਨ ਦਿੱਤੀ ਜਾਵੇਗੀ। ਇਸ ਦੇ ਬਾਅਦ ਚੁਣੇ ਹੋਏ 12 ਡਿਸਟ੍ਰਿਕਟ ਡਿਵੈਲਪਮੈਂਟ ਕਮਿਸ਼ਨਰਾਂ ਦੁਆਰਾ ਜ਼ਿਲ੍ਹਾ ਪ੍ਰੈਜ਼ੈਨਟੇਸ਼ਨਾਂ ਦਿੱਤੀਆਂ ਜਾਣਗੀਆਂ, ਜੋ ਵਿਭਿੰਨ ਖੇਤਰਾਂ ਦੀਆਂ ਉਪਲੱਬਧੀਆਂ ਨੂੰ ਦਰਸਾਉਣਗੇ। ਭਵਿੱਖ ਵਿੱਚ ਵੀ ਜ਼ਿਲ੍ਹਿਆਂ ਦੇ ਪ੍ਰਦਰਸ਼ਨ ਅਤੇ ਸੁਧਾਰ ਨੂੰ ਮਾਪਣੇ ਤੇ ਮਾਨਦੰਡ ਸਥਾਪਿਤ ਕਰਨ ਦੇ ਲਈ ਡੀਜੀਜੀਆਈ ਦੇ ਭਵਿੱਖ ਦੇ 2.0 ਸੰਸਕਰਣ ਦੇ ਲਈ ਡੀਜੀਜੀਆਈ-ਏ ਵੇ ਫਾਰਵਰਡ ‘ਤੇ ਇੱਕ ਪੈਨਲ ਚਰਚਾ ਵੀ ਬਾਅਦ ਵਿੱਚ ਆਯੋਜਿਤ ਕੀਤੀ ਜਾਵੇਗੀ।
<><><><><>
ਐੱਸਐੱਨਸੀ/ਆਰਆਰ
(Release ID: 1791715)
Visitor Counter : 183