ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਸਿੱਧ ਪੁਰਾਤੱਤਵ-ਸ਼ਾਸਤਰੀ ਥਿਰੂ ਆਰ. ਨਾਗਾਸਵਾਮੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
Posted On:
23 JAN 2022 8:59PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਪੁਰਾਤੱਤਵ-ਸ਼ਾਸਤਰੀ ਥਿਰੂ ਆਰ. ਨਾਗਾਸਵਾਮੀ ਦੇ ਅਕਾਲ ਚਲਾਣੇ 'ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਜੀਵੰਤ ਸੱਭਿਆਚਾਰ ਨੂੰ ਮਕਬੂਲ ਬਣਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਆਉਣ ਵਾਲੀਆਂ ਪੀੜ੍ਹੀਆਂ ਤਮਿਲ ਨਾਡੂ ਦੇ ਜੀਵੰਤ ਸੱਭਿਆਚਾਰ ਨੂੰ ਮਕਬੂਲ ਬਣਾਉਣ ਵਿੱਚ ਥਿਰੂ ਆਰ. ਨਾਗਾਸਵਾਮੀ ਦੇ ਯੋਗਦਾਨ ਨੂੰ ਕਦੇ ਨਹੀਂ ਭੁੱਲਣਗੀਆਂ। ਇਤਿਹਾਸ, ਪ੍ਰਾਚੀਨ ਅਭਿਲੇਖਾਂ ਦੀ ਵਿੱਦਿਆ ਅਤੇ ਪੁਰਾਤੱਤਵ ਵਿੱਚ ਉਨ੍ਹਾਂ ਦਾ ਜਨੂਨ ਜ਼ਿਕਰਯੋਗ ਸੀ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਮਿੱਤਰਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ!"
***
ਡੀਐੱਸ/ਏਕੇ
(Release ID: 1792116)
ਵਿਜ਼ੀਟਰ ਕਾਊਂਟਰ : 181
Read this release in:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam