ਮਹਿਲਾ ਤੇ ਬਾਲ ਵਿਕਾਸ ਮੰਤਰਾਲਾ
azadi ka amrit mahotsav

ਬਾਲੜੀਆਂ ਦੀ ਭਲਾਈ ਅਤੇ ਸੁਰੱਖਿਆ ਦੇ ਪ੍ਰਤੀ ਸਰਕਾਰ ਬਹੁਤ ਸਰਗਰਮ ਹੈ: ਐਡੀਸ਼ਨਲ ਡਾਇਰੈਕਟਰ ਜਨਰਲ (ਏਡੀਜੀ), ਪੱਤਰ ਸੂਚਨਾ ਦਫ਼ਤਰ, ਚੰਡੀਗੜ੍ਹ

प्रविष्टि तिथि: 24 JAN 2022 4:01PM by PIB Chandigarh

ਪੱਤਰ ਸੂਚਨਾ ਦਫ਼ਤਰ (ਪੀਆਈਬੀ) ਅਤੇ ਰੀਜਨਲ ਆਊਟਰੀਚ ਬਿਊਰੋ (ਆਰਓਬੀ), ਚੰਡੀਗੜ੍ਹ ਨੇ ਅੱਜ ਰਾਸ਼ਟਰੀ ਬਾਲੜੀ ਦਿਵਸ ਦੇ ਮੌਕੇ 'ਤੇ ਇੱਕ ਵੈਬੀਨਾਰ ਦਾ ਆਯੋਜਨ ਕੀਤਾ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ, ਤਰਨਤਾਰਨ, ਪੰਜਾਬ, ਸ਼੍ਰੀ ਰਾਜੇਸ਼ ਕੁਮਾਰ ਅਤੇ ਐਡਵੋਕੇਟ ਅਤੇ ਮੀਡੀਏਟਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਕੁਰੂਕਸ਼ੇਤਰ, ਸੁਸ਼੍ਰੀ ਸਰੋਜ ਸੈਣੀ ਨੇ ਵੈਬੀਨਾਰ ਦੌਰਾਨ ਮਹਿਮਾਨ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ।

 



ਫੋਟੋ: ਰਾਸ਼ਟਰੀ ਬਾਲੜੀ ਦਿਵਸ ਮੌਕੇ ਵੈਬੀਨਾਰ ਦੌਰਾਨ ਪ੍ਰਤੀਭਾਗੀ

 

ਆਪਣੇ ਸੁਆਗਤੀ ਭਾਸ਼ਣ ਵਿੱਚ ਸ਼੍ਰੀ ਰਾਜਿੰਦਰ ਚੌਧਰੀ, ਐਡੀਸ਼ਨਲ ਡਾਇਰੈਕਟਰ ਜਨਰਲ (ਏਡੀਜੀ), ਚੰਡੀਗੜ੍ਹ ਨੇ ਕਿਹਾ ਕਿ ਬਾਲੜੀਆਂ ਦਾ ਸਸ਼ਕਤੀਕਰਣ ਅਤੇ ਉਨ੍ਹਾਂ ਦੇ ਅਧਿਕਾਰਾਂ ਦੇ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅੱਜ ਸਮੇਂ ਦੀ ਜ਼ਰੂਰਤ ਹੈ। ਇਸ ਮੁੱਦੇ 'ਤੇ ਗਾਂਧੀ ਜੀ ਦੇ ਵਿਚਾਰਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਗਾਂਧੀ ਜੀ ਅਨੁਸਾਰ ਮਹਿਲਾਵਾਂ ਨੈਤਿਕਤਾ ਅਤੇ ਅਧਿਆਤਮਿਕਤਾ ਦੇ ਅਧਾਰ 'ਤੇ ਮਰਦਾਂ ਨਾਲੋਂ ਨਾ ਸਿਰਫ਼ ਬਰਾਬਰ ਹਨ, ਬਲਕਿ ਸ਼੍ਰੇਸ਼ਠ ਹਨ। ਉਨ੍ਹਾਂ ਅੱਗੇ ਕਿਹਾ ਕਿ ਗਾਂਧੀ ਜੀ ਦਾ ਅਥਾਹ ਵਿਸ਼ਵਾਸ ਸੀ ਕਿ ਦੇਸ਼ ਦੀ ਰਾਜਨੀਤਕ, ਆਰਥਿਕ ਅਤੇ ਸਮਾਜਿਕ ਮੁਕਤੀ ਵਿੱਚ ਮਹਿਲਾਵਾਂ ਦੀ ਵੱਡੀ ਭੂਮਿਕਾ ਹੈ। ਭਾਰਤ ਸਰਕਾਰ ਬਾਲੜੀਆਂ ਦੇ ਸਸ਼ਕਤੀਕਰਣ, ਸੁਰੱਖਿਆ ਅਤੇ ਭਲਾਈ ਲਈ ਆਪਣੇ ਪ੍ਰਯਤਨਾਂ ਵਿੱਚ ਬਹੁਤ ਸਰਗਰਮ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨੂੰ ਯਕੀਨੀ ਬਣਾਉਣ ਲਈ ਸਮਾਜ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।





 

ਫੋਟੋ: ਐਡੀਸ਼ਨਲ ਡਾਇਰੈਕਟਰ ਜਨਰਲ (ਏਡੀਜੀ), ਪੱਤਰ ਸੂਚਨਾ ਦਫ਼ਤਰ (ਪੀਆਈਬੀ), ਚੰਡੀਗੜ੍ਹ ਸ਼੍ਰੀ ਰਾਜਿੰਦਰ ਚੌਧਰੀ ਅੱਜ ਰਾਸ਼ਟਰੀ ਬਾਲੜੀ ਦਿਵਸ ਮੌਕੇ ਵੈਬੀਨਾਰ ਦੌਰਾਨ ਸੁਆਗਤੀ ਭਾਸ਼ਣ ਦਿੰਦੇ ਹੋਏ।

 

ਵੈਬੀਨਾਰ ਦੌਰਾਨ ਬੋਲਦਿਆਂ ਸੁਸ਼੍ਰੀ ਸਰੋਜ ਸੈਣੀ, ਐਡਵੋਕੇਟ ਅਤੇ ਮੀਡੀਏਟਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਕੁਰੂਕਸ਼ੇਤਰ ਨੇ ਭਾਗੀਦਾਰਾਂ ਨੂੰ ਭਾਰਤ ਸਰਕਾਰ ਦੁਆਰਾ ਮਹਿਲਾਵਾਂ ਨੂੰ ਸਮਾਜਿਕ, ਆਰਥਿਕ ਅਤੇ ਮਨੋਵਿਗਿਆਨਕ ਸਹਾਇਤਾ ਪ੍ਰਦਾਨ ਕਰਨ ਲਈ ਵਿਭਿੰਨ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। 

 

ਇਕ ਹੋਰ ਮਹਿਮਾਨ ਬੁਲਾਰੇ ਸ਼੍ਰੀ ਰਾਜੇਸ਼ ਕੁਮਾਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ, ਤਰਨਤਾਰਨ, ਪੰਜਾਬ ਨੇ ਬੱਚਿਆਂ ਦੀ ਸੁਰੱਖਿਆ ਲਈ ਵਿਭਿੰਨ ਕਾਨੂੰਨੀ ਵਿਵਸਥਾਵਾਂ ਅਤੇ ਉਨ੍ਹਾਂ ਨੂੰ ਲਾਗੂ ਕਰਨ ਵਿੱਚ ਸੁਰੱਖਿਆ ਅਫ਼ਸਰ ਦੀ ਭੂਮਿਕਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਪ੍ਰਤੀਭਾਗੀਆਂ ਨੂੰ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਿਤ ਵਿਭਿੰਨ ਸਕੀਮਾਂ ਬਾਰੇ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ। 

 

ਸੁਸ਼੍ਰੀ ਸਪਨਾ, ਡਿਪਟੀ ਡਾਇਰੈਕਟਰ, ਰੀਜਨਲ ਆਊਟਰੀਚ ਬਿਊਰੋ (ਆਰਓਬੀ), ਚੰਡੀਗੜ੍ਹ ਨੇ ਸੈਸ਼ਨ ਦਾ ਸੰਚਾਲਨ ਕੀਤਾ ਅਤੇ ਸ਼੍ਰੀ ਹਰਸ਼ਿਤ ਨਾਰੰਗ, ਅਸਿਸਟੈਂਟ ਡਾਇਰੈਕਟਰ, ਪੱਤਰ ਸੂਚਨਾ ਦਫ਼ਤਰ (ਪੀਆਈਬੀ), ਚੰਡੀਗੜ੍ਹ ਨੇ ਬੁਲਾਰਿਆਂ ਅਤੇ ਹਾਜ਼ਰ ਭਾਗੀਦਾਰਾਂ ਦੇ ਧੰਨਵਾਦ ਦੇ ਨਾਲ ਵੈਬੀਨਾਰ ਦੀ ਸਮਾਪਤੀ ਕੀਤੀ। 

 

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸ਼ਾਖਾ ਅਤੇ ਖੇਤਰੀ ਦਫ਼ਤਰਾਂ ਦੇ ਅਧਿਕਾਰੀ ਵੀ ਵੈਬੀਨਾਰ ਵਿੱਚ ਸ਼ਾਮਲ ਹੋਏ।

 

 **********

 

ਆਰਸੀ/ਪੀਐੱਸ/ਐੱਚਆਰ/ਐੱਚਐੱਨ


(रिलीज़ आईडी: 1792344) आगंतुक पटल : 137
इस विज्ञप्ति को इन भाषाओं में पढ़ें: English , Urdu , हिन्दी