ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਵਿੱਚ ਹੋਈ ਦੁਰਘਟਨਾ ਦੇ ਮ੍ਰਿਤਕਾਂ ਪ੍ਰਤੀ ਸੋਗ ਵਿਅਕਤ ਕੀਤਾ
ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ’ (PMNRF) ਤੋਂ ਪ੍ਰਭਾਵਿਤਾਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
Posted On:
25 JAN 2022 10:56AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਸੇਲਸੁਰਾ ਦੇ ਨਿਕਟ ਇੱਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ਉੱਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਪ੍ਰਭਾਵਿਤਾਂ ਨੂੰ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ’ (PMNRF) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਵੀ ਐਲਾਨ ਕੀਤਾ ਹੈ ।
ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਹੈ;
“ਮਹਾਰਾਸ਼ਟਰ ਵਿੱਚ ਸੇਲਸੁਰਾ ਦੇ ਨਿਕਟ ਹੋਈ ਦੁਰਘਟਨਾ ਵਿੱਚ ਹੋਣ ਵਾਲੇ ਜਾਨੀ ਨੁਕਸਾਨ ਉੱਤੇ ਦੁਖ ਹੈ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਦੇ ਨਾਲ ਹਨ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਖੋਹ ਦਿੱਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜੋ ਲੋਕ ਘਾਇਲ ਹੋਏ ਹਨ, ਉਹ ਜਲਦੀ ਠੀਕ ਹੋਣ : ਪ੍ਰਧਾਨ ਮੰਤਰੀ ।
ਪ੍ਰਧਾਨ ਮੰਤਰੀ ਨੇ ਸੇਲਸੁਰਾ ਦੇ ਨਿਕਟ ਹੋਈ ਦੁਰਘਟਨਾ ਦੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ’ (PMNRF) ਤੋਂ ਦੋ-ਦੋ ਲੱਖ ਰੁਪਏ ਦਿੱਤੇ ਜਾਣ ਦਾ ਐਲਾਨ ਕੀਤਾ ਹੈ। ਜੋ ਘਾਇਲ ਹੋਏ ਹਨ , ਉਨ੍ਹਾਂ ਨੂੰ 50 - 50 ਹਜ਼ਾਰ ਰੁਪਏ ਦਿੱਤੇ ਜਾਣਗੇ । ”
************
ਡੀਐੱਸ/ਐੱਸਐੱਚ
(Release ID: 1792487)
ਵਿਜ਼ੀਟਰ ਕਾਊਂਟਰ : 196
Read this release in:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam