ਪ੍ਰਧਾਨ ਮੰਤਰੀ ਦਫਤਰ
                
                
                
                
                
                    
                    
                        ਪ੍ਰਧਾਨ ਮੰਤਰੀ ਨੇ ਭਾਰਤ ਦੇ 73ਵੇਂ ਗਣਤੰਤਰ  ਦਿਵਸ ਉੱਤੇ ਸ਼ੁਭਕਾਮਨਾਵਾਂ ਦੇ ਲਈ ਦੁਨੀਆ  ਦੇ ਨੇਤਾਵਾਂ ਦਾ ਧੰਨਵਾਦ ਕੀਤਾ
                    
                    
                        
                    
                
                
                    Posted On:
                26 JAN 2022 9:54PM by PIB Chandigarh
                
                
                
                
                
                
                ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ  ਦੇ 73ਵੇਂ ਗਣਤੰਤਰ  ਦਿਵਸ ਉੱਤੇ ਸ਼ੁਭਕਾਮਨਾਵਾਂ ਦੇ ਲਈ ਦੁਨੀਆ ਭਰ ਦੇ ਨੇਤਾਵਾਂ ਦਾ ਧੰਨਵਾਦ ਕੀਤਾ ਹੈ।
 
ਨੇਪਾਲ ਦੇ ਪ੍ਰਧਾਨ ਮੰਤਰੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
 
“ਤੁਹਾਡੇ ਗਰਮਜੋਸ਼ੀ ਭਰੇ ਅਭਿਨੰਦਨ ਦੇ ਲਈ ਧੰਨਵਾਦ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ (@SherBDeuba)। ਸਾਡੀ ਸਦੀਆਂ ਪੁਰਾਣੀ ਮਿੱਤਰਤਾ ਨੂੰ ਹੋਰ ਮਜ਼ਬੂਤੀ ਦੇਣ ਦੇ ਲਈ ਅਸੀਂ ਮਿਲ ਕੇ ਕੰਮ ਕਰਨਾ ਜਾਰੀ ਰੱਖਾਂਗੇ।”
 
 
ਭੂਟਾਨ ਦੇ ਪ੍ਰਧਾਨ ਮੰਤਰੀ ਦੇ ਇੱਕ ਟਵੀਟ ਦੇ ਜਵਾਬ ਵਿੱਚ,  ਪ੍ਰਧਾਨ ਮੰਤਰੀ ਨੇ ਕਿਹਾ ;
 
“ਭਾਰਤ ਦੇ ਗਣਤੰਤਰ ਦਿਵਸ ਉੱਤੇ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਭੂਟਾਨ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ। ਭਾਰਤ ਭੂਟਾਨ ਦੇ ਨਾਲ ਆਪਣੀ ਅਨੂਠੀ ਅਤੇ ਪੁਰਾਣੀ ਮਿੱਤਰਤਾ ਨੂੰ ਬਹੁਤ ਮਹੱਤਵ ਦਿੰਦਾ ਹੈ।  ਭੂਟਾਨ ਦੀ ਸਰਕਾਰ ਅਤੇ ਉੱਥੋਂ ਦੇ ਲੋਕਾਂ ਨੂੰ ਤਾਸ਼ੀ ਡੇਲੇਕ।  ਸਾਡੇ ਸਬੰਧ ਹੋਰ ਮਜ਼ਬੂਤ ਬਣਨ।”
 
 
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ  ਦੇ ਇੱਕ ਟਵੀਟ  ਦੇ ਜਵਾਬ ਵਿੱਚ,  ਪ੍ਰਧਾਨ ਮੰਤਰੀ ਨੇ ਕਿਹਾ;
 
“ਧੰਨਵਾਦ ਪ੍ਰਧਾਨ ਮੰਤਰੀ ਰਾਜਪਕਸ਼ੇ। ਇਹ ਸਾਲ ਵਿਸ਼ੇਸ਼ ਹੈ ਕਿਉਂਕਿ ਦੋਨੋਂ ਦੇਸ਼ ਆਪਣੀ ਸੁਤੰਤਰਤਾ  ਦੇ 75 ਸਾਲ ਪੂਰੇ ਹੋਣ ਦਾ ਜਸ਼ਨ ਮਨਾ ਰਹੇ ਹਨ।  ਸਾਡੇ ਲੋਕਾਂ ਦੇ ਦਰਮਿਆਨ ਸਬੰਧ ਹੋਰ ਮਜ਼ਬੂਤ ਹੋਣ,  ਇਹੀ ਕਾਮਨਾ ਹੈ।” 
 
 
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੇ ਇੱਕ ਟਵੀਟ ਦੇ ਜਵਾਬ ਵਿੱਚ,  ਪ੍ਰਧਾਨ ਮੰਤਰੀ ਨੇ ਕਿਹਾ;
 
“ਪ੍ਰਧਾਨ ਮੰਤਰੀ ਨਫਤਾਲੀ ਬੇਨੇਟ, ਭਾਰਤ ਦੇ ਗਣਤੰਤਰ ਦਿਵਸ ਉੱਤੇ ਸ਼ੁਭਕਾਮਨਾਵਾਂ ਦੇ ਲਈ ਤੁਹਾਡਾ ਧੰਨਵਾਦ। ਮੈਨੂੰ ਪਿਛਲੇ ਸਾਲ ਨਵੰਬਰ ਵਿੱਚ ਹੋਈ ਮੁਲਾਕਾਤ ਯਾਦ ਹੈ।  ਮੈਨੂੰ ਵਿਸ਼ਵਾਸ ਹੈ ਕਿ ਭਾਰਤ-ਇਜ਼ਰਾਈਲ ਰਣਨੀਤਕ ਸਾਂਝੇਦਾਰੀ ਭਵਿੱਖ ਵਿੱਚ ਵੀ ਅੱਗੇ ਵਧਦੀ ਰਹੇਗੀ।”
 
 
*********
 
ਡੀਐੱਸ/ਐੱਸਐੱਚ
                
                
                
                
                
                (Release ID: 1792942)
                Visitor Counter : 142
                
                
                
                    
                
                
                    
                
                Read this release in: 
                
                        
                        
                            English 
                    
                        ,
                    
                        
                        
                            Urdu 
                    
                        ,
                    
                        
                        
                            हिन्दी 
                    
                        ,
                    
                        
                        
                            Marathi 
                    
                        ,
                    
                        
                        
                            Manipuri 
                    
                        ,
                    
                        
                        
                            Bengali 
                    
                        ,
                    
                        
                        
                            Assamese 
                    
                        ,
                    
                        
                        
                            Gujarati 
                    
                        ,
                    
                        
                        
                            Odia 
                    
                        ,
                    
                        
                        
                            Tamil 
                    
                        ,
                    
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam