ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਦੇ 30ਵੇਂ ਸਥਾਪਨਾ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ


“ਦੇਸ਼ ਦੇ ਸਾਰੇ ਮਹਿਲਾ ਕਮਿਸ਼ਨਾਂ ਨੂੰ ਆਪਣਾ ਦਾਇਰਾ ਵਧਾਉਣਾ ਹੋਵੇਗਾ ਅਤੇ ਆਪਣੇ ਰਾਜਾਂ ਦੀਆਂ ਮਹਿਲਾਵਾਂ ਨੂੰ ਇੱਕ ਨਵੀਂ ਦਿਸ਼ਾ ਦੇਣੀ ਹੋਵੇਗੀ”



“ਆਤਮਨਿਰਭਰ ਭਾਰਤ ਮੁਹਿੰਮ ਮਹਿਲਾਵਾਂ ਦੀਆਂ ਯੋਗਤਾਵਾਂ ਨੂੰ ਦੇਸ਼ ਦੇ ਵਿਕਾਸ ਨਾਲ ਜੋੜ ਰਹੀ ਹੈ"



"2016 ਤੋਂ ਬਾਅਦ ਉਭਰੇ 60 ਹਜ਼ਾਰ ਤੋਂ ਵੱਧ ਸਟਾਰਟਅੱਪਸ ਵਿੱਚ, 45 ਪ੍ਰਤੀਸ਼ਤ ਵਿੱਚ ਘੱਟੋ-ਘੱਟ ਇੱਕ ਮਹਿਲਾ ਡਾਇਰੈਕਟਰ ਹੈ"



"2015 ਤੋਂ ਲੈ ਕੇ, 185 ਮਹਿਲਾਵਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਵਰ੍ਹੇ 34 ਮਹਿਲਾਵਾਂ ਵਿਭਿੰਨ ਸ਼੍ਰੇਣੀਆਂ ਵਿੱਚ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿੱਚ ਸ਼ਾਮਲ ਹੋਈਆਂ, ਇਹ ਇੱਕ ਰਿਕਾਰਡ ਹੈ”



“ਅੱਜ ਭਾਰਤ ਸਭ ਤੋਂ ਵੱਧ ਮੈਟਰਨਿਟੀ ਲੀਵ ਦੀ ਵਿਵਸਥਾ ਵਾਲੇ ਦੇਸ਼ਾਂ ਵਿੱਚ ਸ਼ਾਮਲ ਹੈ”



“ਜਦੋਂ ਵੀ ਕਿਸੇ ਸਰਕਾਰ ਨੇ ਮਹਿਲਾਵਾਂ ਦੀ ਸੁਰੱਖਿਆ ਨੂੰ ਪ੍ਰਾਥਮਿਕਤਾ ਨਹੀਂ ਦਿੱਤੀ, ਮਹਿਲਾਵਾਂ ਨੇ ਸੱਤਾ ਤੋਂ ਉਨ੍ਹਾਂ ਦਾ ਬਾਹਰ ਹੋਣਾ ਯਕੀਨੀ ਬਣਾਇਆ ਹੈ”

Posted On: 31 JAN 2022 5:50PM by PIB Chandigarh

 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਰਾਸ਼ਟਰੀ ਮਹਿਲਾ ਕਮਿਸ਼ਨ ਦੇ 30ਵੇਂ ਸਥਾਪਨਾ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦਾ ਥੀਮ 'ਸ਼ੀ ਦ ਚੇਂਜ ਮੇਕਰਦਾ ਉਦੇਸ਼ ਵਿਭਿੰਨ ਖੇਤਰਾਂ ਵਿੱਚ ਮਹਿਲਾਵਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣਾ ਹੈ। ਮਹਿਲਾਵਾਂ ਲਈ ਰਾਜ ਕਮਿਸ਼ਨਰਾਜ ਸਰਕਾਰਾਂ ਵਿੱਚ ਮਹਿਲਾ ਅਤੇ ਬਾਲ ਵਿਕਾਸ ਵਿਭਾਗਯੂਨੀਵਰਸਿਟੀ ਅਤੇ ਕਾਲਜ ਦੇ ਅਧਿਆਪਨ ਫੈਕਲਟੀ ਅਤੇ ਵਿਦਿਆਰਥੀਸਵੈ-ਸੇਵੀ ਸੰਸਥਾਵਾਂਮਹਿਲਾ ਉੱਦਮੀ ਅਤੇ ਵਪਾਰਕ ਸੰਗਠਨ ਸਮਾਗਮ ਵਿੱਚ ਮੌਜੂਦ ਸਨ। ਇਸ ਮੌਕੇਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਸਮ੍ਰਿਤੀ ਜ਼ੁਬਿਨ ਇਰਾਨੀਰਾਜ ਮੰਤਰੀ ਡਾ. ਮੁੰਜਪਾਰਾ ਮਹਿੰਦਰਭਾਈ ਕਾਲੂਭਾਈ ਅਤੇ ਸ਼੍ਰੀਮਤੀ ਦਰਸ਼ਨਾ ਜਰਦੋਸ਼ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸੁਸ਼੍ਰੀ ਰੇਖਾ ਸ਼ਰਮਾ ਵੀ ਹਾਜ਼ਰ ਸਨ।

 

ਸਮਾਰੋਹ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਦੇ 30ਵੇਂ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ  “30 ਵਰ੍ਹਿਆਂ ਦਾ ਮੀਲ ਪੱਥਰਭਾਵੇਂ ਕਿਸੇ ਵਿਅਕਤੀ ਜਾਂ ਸੰਸਥਾ ਦੇ ਜੀਵਨ ਵਿੱਚ ਹੋਵੇਬਹੁਤ ਮਹੱਤਵਪੂਰਨ ਹੈ। ਇਹ ਸਮਾਂ ਨਵੀਆਂ ਜ਼ਿੰਮੇਵਾਰੀਆਂ ਅਤੇ ਨਵੀਂ ਊਰਜਾ ਨਾਲ ਅੱਗੇ ਵਧਣ ਦਾ ਹੈ।

 

ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਅੱਜ ਬਦਲਦੇ ਭਾਰਤ ਵਿੱਚ ਮਹਿਲਾਵਾਂ ਦੀ ਭੂਮਿਕਾ ਲਗਾਤਾਰ ਵਧ ਰਹੀ ਹੈ। ਇਸ ਲਈ ਉਨ੍ਹਾਂ ਕਿਹਾ ਕਿ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਭੂਮਿਕਾ ਦਾ ਵਿਸਤਾਰ ਕਰਨਾ ਵੀ ਸਮੇਂ ਦੀ ਜ਼ਰੂਰਤ ਹੈ। ਦੇਸ਼ ਦੇ ਸਾਰੇ ਮਹਿਲਾ ਕਮਿਸ਼ਨਾਂ ਨੂੰ ਵੀ ਆਪਣਾ ਦਾਇਰਾ ਵਧਾਉਣਾ ਹੋਵੇਗਾ ਅਤੇ ਆਪਣੇ ਰਾਜਾਂ ਦੀਆਂ ਮਹਿਲਾਵਾਂ ਨੂੰ ਨਵੀਂ ਦਿਸ਼ਾ ਦੇਣੀ ਹੋਵੇਗੀ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਭਾਰਤ ਦੀ ਸ਼ਕਤੀ ਛੋਟੇ ਸਥਾਨਕ ਉਦਯੋਗ ਜਾਂ ਸੂਖਮਲਘੂ ਅਤੇ ਦਰਮਿਆਨੇ ਉੱਦਮ (ਐੱਮਐੱਸਐੱਮਈ) ਰਹੇ ਹਨ। ਇਨ੍ਹਾਂ ਉਦਯੋਗਾਂ ਵਿੱਚਮਹਿਲਾਵਾਂ ਦੀ ਭੂਮਿਕਾ ਮਰਦਾਂ ਦੇ ਬਰਾਬਰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੁਰਾਣੀ ਸੋਚ ਨੇ ਮਹਿਲਾਵਾਂ ਅਤੇ ਉਨ੍ਹਾਂ ਦੇ ਕੌਸ਼ਲ ਨੂੰ ਘਰੇਲੂ ਕੰਮ ਤੱਕ ਸੀਮਿਤ ਕਰ ਦਿੱਤਾ ਸੀ। ਦੇਸ਼ ਦੀ ਅਰਥਵਿਵਸਥਾ ਨੂੰ ਅੱਗੇ ਵਧਾਉਣ ਲਈ ਇਸ ਪੁਰਾਣੀ ਸੋਚ ਨੂੰ ਬਦਲਣ ਦੀ ਜ਼ਰੂਰਤ ਹੈ। ਮੇਕ ਇਨ ਇੰਡੀਆ ਅੱਜ ਅਜਿਹਾ ਹੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਤਮਨਿਰਭਰ ਭਾਰਤ ਮੁਹਿੰਮ ਮਹਿਲਾਵਾਂ ਦੀ ਸਮਰੱਥਾ ਨੂੰ ਦੇਸ਼ ਦੇ ਵਿਕਾਸ ਨਾਲ ਜੋੜ ਰਹੀ ਹੈ। ਇਹ ਬਦਲਾਅ ਇਸ ਲਈ ਦਿਖਾਈ ਦੇ ਰਿਹਾ ਹੈ ਕਿਉਂਕਿ ਮੁਦਰਾ ਯੋਜਨਾ ਦੇ ਤਕਰੀਬਨ 70 ਫੀਸਦੀ ਲਾਭਾਰਥੀ ਮਹਿਲਾਵਾਂ ਹਨ। ਦੇਸ਼ ਵਿੱਚ ਪਿਛਲੇ 6-7 ਵਰ੍ਹਿਆਂ ਵਿੱਚ ਮਹਿਲਾਵਾਂ ਦੇ ਸੈਲਫ-ਹੈਲਪ ਗਰੁੱਪਾਂ ਦੀ ਸੰਖਿਆ ਵਿੱਚ ਤਿੰਨ ਗੁਣਾ ਵਾਧਾ ਹੋਇਆ ਹੈ। ਇਸੇ ਤਰ੍ਹਾਂ, 2016 ਤੋਂ ਬਾਅਦ ਸਾਹਮਣੇ ਆਏ 60 ਹਜ਼ਾਰ ਤੋਂ ਵੱਧ ਸਟਾਰਟਅੱਪਾਂ ਵਿੱਚ, 45 ਪ੍ਰਤੀਸ਼ਤ ਵਿੱਚ ਘੱਟੋ-ਘੱਟ ਇੱਕ ਮਹਿਲਾ ਡਾਇਰੈਕਟਰ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੇਂ ਭਾਰਤ ਦੇ ਵਿਕਾਸ ਚੱਕਰ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਲਗਾਤਾਰ ਵਧ ਰਹੀ ਹੈ। ਮਹਿਲਾ ਕਮਿਸ਼ਨਾਂ ਨੂੰ ਸਮਾਜ ਦੀ ਉੱਦਮਤਾ ਵਿੱਚ ਮਹਿਲਾਵਾਂ ਦੀ ਇਸ ਭੂਮਿਕਾ ਨੂੰ ਉਤਸ਼ਾਹਿਤ ਕਰਨ ਅਤੇ ਵੱਧ ਤੋਂ ਵੱਧ ਮਾਨਤਾ ਦੇਣ ਲਈ ਕੰਮ ਕਰਨਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ 2015 ਤੋਂ ਹੁਣ ਤੱਕ 185 ਮਹਿਲਾਵਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਸਾਲ ਵੀ ਵਿਭਿੰਨ ਵਰਗਾਂ ਵਿੱਚ 34 ਮਹਿਲਾਵਾਂ ਨੂੰ ਪੁਰਸਕਾਰ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਮਹਿਲਾਵਾਂ ਨੂੰ ਮਿਲਣ ਵਾਲੇ ਪੁਰਸਕਾਰਾਂ ਦੀ ਇਹ ਸੰਖਿਆ ਬੇਮਿਸਾਲ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ 7 ਵਰ੍ਹਿਆਂ ਵਿੱਚ ਦੇਸ਼ ਦੀਆਂ ਨੀਤੀਆਂ ਮਹਿਲਾਵਾਂ ਪ੍ਰਤੀ ਵਧੇਰੇ ਸੰਵੇਦਨਸ਼ੀਲ ਹੋਈਆਂ ਹਨ। ਅੱਜ ਭਾਰਤ ਸਭ ਤੋਂ ਵੱਧ ਮੈਟਰਨਿਟੀ ਲੀਵ ਦੀ ਵਿਵਸਥਾ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ। ਛੋਟੀ ਉਮਰ ਵਿੱਚ ਵਿਆਹ ਬੇਟੀਆਂ ਦੀ ਪੜ੍ਹਾਈ ਅਤੇ ਕਰੀਅਰ ਵਿੱਚ ਰੁਕਾਵਟ ਨਾ ਬਣੇ ਇਸ ਲਈ ਬੇਟੀਆਂ ਦੇ ਵਿਆਹ ਦੀ ਉਮਰ 21 ਸਾਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

ਪ੍ਰਧਾਨ ਮੰਤਰੀ ਨੇ ਸਸ਼ਕਤੀਕਰਣ ਤੋਂ ਗ੍ਰਾਮੀਣ ਮਹਿਲਾਵਾਂ ਦੀ ਇਤਿਹਾਸਿਕ ਦੂਰੀ ਬਾਰੇ ਵੀ ਗੱਲ ਕੀਤੀ। ਉਨ੍ਹਾਂ 9 ਕਰੋੜ ਗੈਸ ਕਨੈਕਸ਼ਨ ਅਤੇ ਟਾਇਲਟ ਜਿਹੇ ਕਦਮਾਂ ਦੀ ਸੂਚੀ ਦਿੱਤੀ। ਘਰ ਦੀਆਂ ਮਹਿਲਾਵਾਂ ਦੇ ਨਾਮ 'ਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਪੱਕੇ ਘਰਗਰਭ ਅਵਸਥਾ ਦੌਰਾਨ ਸਹਾਇਤਾਜਨ ਧਨ ਖਾਤੇਜੋ ਇਨ੍ਹਾਂ ਮਹਿਲਾਵਾਂ ਨੂੰ ਬਦਲਦੇ ਭਾਰਤ ਅਤੇ ਮਹਿਲਾ ਸਸ਼ਕਤੀਕਰਣ ਦਾ ਚਿਹਰਾ ਬਣਾਉਂਦੇ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਮਹਿਲਾਵਾਂ ਕੋਈ ਸੰਕਲਪ ਕਰਦੀਆਂ ਹਨ ਤਾਂ ਉਹ ਉਸ ਦੀ ਦਿਸ਼ਾ ਤੈਅ ਕਰਦੀਆਂ ਹਨ। ਇਸੇ ਲਈ ਜਦੋਂ ਵੀ ਕਿਸੇ ਸਰਕਾਰ ਨੇ ਮਹਿਲਾਵਾਂ ਦੀ ਸੁਰੱਖਿਆ ਨੂੰ ਪ੍ਰਾਥਮਿਕਤਾ ਨਹੀਂ ਦਿੱਤੀਮਹਿਲਾਵਾਂ ਨੇ ਸੱਤਾ ਤੋਂ ਉਨ੍ਹਾਂ ਦਾ ਵਿਦਾ ਹੋਣਾ ਯਕੀਨੀ ਬਣਾਇਆ ਹੈ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਮਹਿਲਾਵਾਂ ਵਿਰੁੱਧ ਅਪਰਾਧ ਲਈ ਜ਼ੀਰੋ ਟੋਲਰੈਂਸ ਦੀ ਨੀਤੀ ਨਾਲ ਕੰਮ ਕਰ ਰਹੀ ਹੈ। ਬਲਾਤਕਾਰ ਦੇ ਘਿਨਾਉਣੇ ਮਾਮਲਿਆਂ ਲਈ ਫਾਂਸੀ ਦੀ ਸਜ਼ਾ ਸਮੇਤ ਇਸ ਸਬੰਧੀ ਸਖ਼ਤ ਕਾਨੂੰਨ ਹਨ। ਇੱਥੇ ਫਾਸਟ ਟਰੈਕ ਅਦਾਲਤਾਂ ਹਨ ਅਤੇ ਸਾਈਬਰ ਅਪਰਾਧਾਂ ਨਾਲ ਨਜਿੱਠਣ ਲਈ ਥਾਣਿਆਂ ਵਿੱਚ ਹੋਰ ਮਹਿਲਾ ਹੈਲਪ ਡੈਸਕ, 24 ਘੰਟੇ ਹੈਲਪਲਾਈਨਪੋਰਟਲ ਵਰਗੇ ਕਦਮ ਚੁੱਕੇ ਜਾ ਰਹੇ ਹਨ।

 

राष्ट्रीय महिला आयोग की स्थापना के 30 वर्ष होने पर बहुत-बहुत बधाई।

30 वर्ष का पड़ाव, चाहे व्यक्ति के जीवन का हो या फिर किसी संस्था का, बहुत अहम होता है।

ये समय नई जिम्मेदारियों का होता है, नई ऊर्जा के साथ आगे बढ़ने का होता है: PM @narendramodi

— PMO India (@PMOIndia) January 31, 2022

आज बदलते हुए भारत में महिलाओं की भूमिका का निरंतर विस्तार हो रहा है।

इसलिए राष्ट्रीय महिला आयोग की भूमिका का विस्तार भी आज समय की मांग है।

ऐसे में, आज देश के सभी महिला आयोगों को अपना दायरा भी बढ़ाना होगा और अपने राज्य की महिलाओं को नई दिशा भी देनी होगी: PM @narendramodi

— PMO India (@PMOIndia) January 31, 2022

सदियों से भारत की ताकत हमारे छोटे स्थानीय उद्योग रहे हैं, जिन्हें आज हम MSMEs कहते हैं।

इन उद्योगों में जितनी भूमिका पुरुषों की होती है, उतनी ही महिलाओं की होती है: PM @narendramodi

— PMO India (@PMOIndia) January 31, 2022

पुरानी सोच वालों ने महिलाओं के स्किल्स को घरेलू कामकाज का ही विषय मान लिया था।

देश की अर्थव्यवस्था को आगे बढ़ाने के लिए इस पुरानी सोच को बदलना जरूरी है।

मेक इन इंडिया आज यही काम कर रहा है।

आत्मनिर्भर भारत अभियान महिलाओं की इसी क्षमता को देश के विकास के साथ जोड़ रहा है: PM

— PMO India (@PMOIndia) January 31, 2022

न्यू इंडिया के ग्रोथ साइकल में महिलाओं की भागीदारी लगातार बढ़ रही है।

महिला आयोगों को चाहिए कि समाज की entrepreneurship में महिलाओं की इस भूमिका को ज्यादा से ज्यादा पहचान मिले, उसे promote किया जाए: PM @narendramodi

— PMO India (@PMOIndia) January 31, 2022

पिछले 7 सालों में देश की नीतियाँ महिलाओं को लेकर और अधिक संवेदनशील हुई हैं।

आज भारत उन देशों में है जो अपने यहां सबसे अधिक मातृत्व अवकाश देता है।

कम उम्र में शादी बेटियों की पढ़ाई और करियर में बाधा न बने, इसके लिए बेटियों की शादी की उम्र को 21 साल करने का प्रयास है: PM

— PMO India (@PMOIndia) January 31, 2022

 

https://youtu.be/wo5ZhzQ8oWI

 

 

 

 

 *********

 

ਡੀਐੱਸ/ਏਕੇ



(Release ID: 1794030) Visitor Counter : 129