ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਹਾਨ ਗਾਇਕਾ ਲਤਾ ਮੰਗੇਸ਼ਕਰ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟ ਕੀਤਾ

Posted On: 06 FEB 2022 10:27AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਗਾਇਕਾ ਲਤਾ ਮੰਗੇਸ਼ਕਰ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਪਰਿਵਾਰ ਨਾਲ ਗੱਲ ਕਰਦੇ ਹੋਏ ਆਪਣੀ ਸੰਵੇਦਨਾ ਪ੍ਰਗਟ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਨੂੰ ਭਾਰਤੀ ਸੱਭਿਆਚਾਰ ਦੇ ਇੱਕ ਦਿੱਗਜ  ਦੇ ਰੂਪ ਵਿੱਚ ਹਮੇਸ਼ਾ ਯਾਦ ਰੱਖਣਗੀਆਂ, ਉਨ੍ਹਾਂ ਦੀ ਸੁਰੀਲੀ ਆਵਾਜ਼ ਵਿੱਚ ਲੋਕਾਂ ਨੂੰ ਮੰਤਰ-ਮੁਗਧ ਕਰਨ ਦੀ ਅਦੁੱਤੀ ਸਮਰੱਥਾ ਸੀ।

 

ਟਵੀਟਸ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਮੈਂ ਇਸ ਦੁਖ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦਾ। ਸਰਲ ਅਤੇ ਦੇਖਭਾਲ਼ ਕਰਨ ਵਾਲੀ ਲਤਾ ਦੀਦੀ ਸਾਡੇ ਦਰਮਿਆਨ ਨਹੀਂ ਰਹੇ। ਉਨ੍ਹਾਂ ਦੇ ਜਾਣ ਨਾਲ ਦੇਸ਼ ਵਿੱਚ ਇੱਕ ਖਲਾਅ ਪੈਦਾ ਹੋ ਗਿਆ ਹੈ, ਜੋ ਕਦੇ ਵੀ ਭਰਿਆ ਨਹੀਂ ਜਾ ਸਕਦਾ। ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਨੂੰ ਭਾਰਤੀ ਸੱਭਿਆਚਾਰ ਦੀ  ਇੱਕ ਦਿੱਗਜ  ਦੇ ਰੂਪ ਵਿੱਚ ਹਮੇਸ਼ਾ ਯਾਦ ਰੱਖਣਗੀਆਂ, ਉਨ੍ਹਾਂ ਦੀ ਸੁਰੀਲੀ ਆਵਾਜ਼ ਵਿੱਚ ਲੋਕਾਂ ਨੂੰ ਮੰਤਰ-ਮੁਗਧ ਕਰਨ ਦੀ ਅਦੁੱਤੀ ਸਮਰੱਥਾ ਸੀ।"

 

"ਲਤਾ ਦੀਦੀ ਦੇ ਗੀਤਾਂ ਵਿੱਚ ਭਾਵਨਾਵਾਂ ਦੀ ਵਿਵਿਧਤਾ ਸੀ। ਉਨ੍ਹਾਂ ਨੇ ਦਹਾਕਿਆਂ ਤੱਕ ਭਾਰਤੀ ਫਿਲਮ ਜਗਤ ਦੇ ਬਦਲਾਵਾਂ ਨੂੰ ਨੇੜਿਓਂ ਦੇਖਿਆ। ਫਿਲਮਾਂ ਤੋਂ ਪਰੇ, ਉਹ ਹਮੇਸ਼ਾ ਭਾਰਤ ਦੇ ਵਿਕਾਸ ਨੂੰ ਲੈਕੇ ਸਜਗ ਸਨ। ਉਹ ਹਮੇਸ਼ਾ ਇੱਕ ਮਜ਼ਬੂਤ ਅਤੇ ਵਿਕਸਿਤ ਭਾਰਤ ਦੇਖਣਾ ਚਾਹੁੰਦੇ ਸਨ।"

 

"ਮੈਂ ਇਸ ਨੂੰ ਆਪਣਾ ਸਨਮਾਨ ਸਮਝਦਾ ਹਾਂ ਕਿ ਮੈਨੂੰ ਲਤਾ ਦੀਦੀ ਤੋਂ ਹਮੇਸ਼ਾ ਅਪਾਰ ਸਨੇਹ ਮਿਲਿਆ ਹੈ। ਉਨ੍ਹਾਂ ਦੇ ਨਾਲ ਮੇਰੇ ਸੰਵਾਦ ਅਭੁੱਲ ਰਹਿਣਗੇ। ਮੈਂ ਲਤਾ ਦੀਦੀ ਦੇ ਅਕਾਲ ਚਲਾਣੇ 'ਤੇ ਆਪਣੇ ਦੇਸ਼ਵਾਸੀਆਂ ਦੇ ਨਾਲ ਅਤਿਅੰਤ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਨਾਲ ਗੱਲ ਕੀਤੀ ਅਤੇ  ਸੰਵੇਦਨਾਵਾਂ ਦਾ ਪ੍ਰਗਟਾਈਆਂ। ਓਮ ਸ਼ਾਂਤੀ।"

 

 

 ****

 

ਡੀਐੱਸ/ਐੱਚਐੱਸ



(Release ID: 1796025) Visitor Counter : 130