ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ
ਕਰਨਾਟਕ ਦੇ ਮੁੱਖ ਮੰਤਰੀ ਸ਼੍ਰੀ ਬਸਵਰਾਜ ਬੋਮਈ ਨੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਰਾਜ ਨਾਲ ਸੰਬੰਧਿਤ ਆਮ ਪ੍ਰਸ਼ਾਸਨਿਕ ਮੁੱਦਿਆਂ ‘ਤੇ ਚਰਚਾ ਕੀਤੀ
ਮੁੱਖ ਮੰਤਰੀ ਬੋਮਈ ਨੇ ਪਿਛਲੇ 6 ਮਹੀਨਿਆਂ ਵਿੱਚ ਆਪਣੀ ਸਰਕਾਰ ਦੀਆਂ ਉਪਲੱਬਧੀਆਂ ਅਤੇ ਭਵਿੱਖ ਵਿੱਚ ਪੈਣ ਵਾਲੇ ਪ੍ਰਭਾਵ ‘ਤੇ ਚਾਨਣਾ ਪਾਉਣ ਵਾਲੀ ਪੁਸਤਕ ਭੇਂਟ ਕੀਤੀ
Posted On:
07 FEB 2022 4:27PM by PIB Chandigarh
ਕਰਨਾਟਕ ਦੇ ਮੁੱਖ ਮੰਤਰੀ ਸ਼੍ਰੀ ਬਸਵਰਾਜ ਬੋਮਈ ਨੇ ਅੱਜ (7 ਫਰਵਰੀ, 2022) ਕੇਂਦਰੀ ਰਾਜ ਮੰਤਰੀ (ਸੁਤੰਤਰ ਚਾਰਜ) ਵਿਗਿਆਨ ਅਤੇ ਟੈਕਨੋਲੋਜੀ, ਰਾਜ ਮੰਤਰੀ (ਸੁਤੰਤਰ ਚਾਰਜ) ਪ੍ਰਿਥਵੀ ਵਿਗਿਆਨ, ਪ੍ਰਧਾਨ ਮਤੰਰੀ ਦਫਤਰ (ਪੀਐੱਮਓ), ਪਰਸੋਨਲ ਲੋਕ ਸ਼ਿਕਾਇਤਾਂ, ਪੈਨਸ਼ਨਾਂ, ਪਰਮਾਣੂ ਊਰਜਾ ਅਤੇ ਪੁਲਾੜ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਆਮ ਪ੍ਰਸ਼ਾਸਨਿਕ ਮੁੱਦਿਆਂ ‘ਤੇ ਚਰਚਾ ਕੀਤੀ।
ਸ਼੍ਰੀ ਬੋਮਈ ਨੇ ਡੀਓਪੀਟੀ ਮੰਤਰੀ ਡਾ. ਜਿਤੇਂਦਰ ਸਿੰਘ ਨਾਲ ਰਾਜ ਵਿੱਚ ਅਖਿਲ ਭਾਰਤੀ ਸੇਵਾ ਅਧਿਕਾਰੀਆਂ ਵਿਸ਼ੇਸ਼ ਤੌਰ ਤੇ ਆਈਏਐੱਸ ਅਧਿਕਾਰੀਆਂ ਨੂੰ ਭਲਾਈ ਓਰੀਐਂਟਿਡ ਪ੍ਰਮੁੱਖ ਯੋਜਨਾਵਾਂ ਦੇ ਪ੍ਰਭਾਵੀ ਲਾਗੂਕਰਨ ਤੋਂ ਲੈ ਕੇ ਤੈਨਾਤ ਕਰਨ ਦਾ ਸੱਦਾ ਦਿੱਤਾ।
ਕੇਂਦ੍ਰੀਕ੍ਰਿਤ ਲੋਕ ਸ਼ਿਕਾਇਤ ਨਿਵਾਰਣ ਅਤੇ ਨਿਗਰਾਨੀ ਪ੍ਰਣਾਲੀ (ਸੀਪੀਜੀਆਰਏਐੱਮਐੱਸ) ਦਾ ਜ਼ਿਕਰ ਕਰਦੇ ਹੋਏ ਕਰਨਾਟਕ ਦੇ ਮੁੱਖ ਮੰਤਰੀ ਨੇ ਦੱਸਿਆ ਕਿ ਸ਼ਿਕਾਇਤਾਂ ਨੂੰ ਤੁਰੰਤ ਹਲ ਕਰਨ ਦੇ ਇਲਾਵਾ ਕੋਵਿਡ-19 ਸ਼੍ਰੇਣੀ ਦੇ ਤਹਿਤ ਸ਼ਿਕਾਇਤਾਂ ਨੂੰ ਵੀ ਉੱਚ ਪ੍ਰਾਥਮਿਕਤਾ ‘ਤੇ ਰੱਖਿਆ ਗਿਆ ਹੈ ਅਤੇ ਘੱਟੋ –ਘੱਟ 3 ਦਿਨਾਂ ਦੇ ਅੰਦਰ ਇਸ ਦਾ ਸਮਾਧਾਨ ਕੀਤਾ ਗਿਆ ਹੈ।
ਡਾ. ਜਿਤੇਂਦਰ ਸਿੰਘ ਨੇ ਰਾਜਾਂ ਵਿੱਚ ‘ਸੁਸ਼ਾਸਨ ਦੀ ਕਾਰਜ ਪ੍ਰਣਾਲੀ ਦਾ ਅਨੁਕਰਣ’ ਦਾ ਮੁੱਦਾ ਚੁੱਕਿਆ ਅਤੇ ਰੇਖਾਂਕਿਤ ਕੀਤਾ ਕਿ ਨਾਗਰਿਕ ਕੇਂਦ੍ਰਿਤ ਪ੍ਰਸ਼ਾਸਨ ਮੋਦੀ ਸਰਕਾਰ ਦੇ ਸ਼ਾਸਨ ਮਾਡਲ ਦੇ ਕੇਂਦਰ ਵਿੱਚ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਵਿੱਚ ਸ਼ਾਸਨ ਦੀ ਬਿਹਤਰ ਗੁਣਵੱਤਾ ਦੀ ਦਿਸ਼ਾ ਵਿੱਚ ਬਦਲਾਵ ਰਾਜਾਂ ਅਤੇ ਜ਼ਿਲ੍ਹਿਆਂ ਵਿੱਚ ਪ੍ਰਤੀਬਿੰਬਿਤ ਹੋਣਾ ਚਾਹੀਦਾ ਹੈ ਕਿਉਂਕਿ ਇਸ ਦਾ ਉਦੇਸ਼ ਭ੍ਰਿਸ਼ਟਾਚਾਰ ਮੁਕਤ ਅਤੇ ਪਾਰਦਰਸ਼ੀ ਸ਼ਾਸਨ ਦੇਣਾ ਹੈ।
ਡਾ. ਜਿਤੇਂਦਰ ਸਿੰਘ ਨੇ ਕਰਨਾਟਕ ਦੇ ਮੁੱਖ ਮੰਤਰੀ ਦੇ ਨਾਲ ਪੁਲਾੜ ਖੇਤਰ ਵਿੱਚ ਹਾਲ ਦੇ ਕੁੱਝ ਘਟਨਾਕ੍ਰਮਾਂ ਨੂੰ ਵੀ ਸਾਂਝਾ ਕੀਤਾ ਜਿਸ ਦਾ ਹੈੱਡਕੁਆਟਰ ਬੈਂਗਲੁਰੂ ਵਿੱਚ ਹੈ। ਉਨ੍ਹਾਂ ਨੇ ਭਾਰਤ ਦੇ ਪਹਿਲੇ ਮਾਨਵੀ ਪੁਲਾੜ ਮਿਸ਼ਨ “ਗਗਨਯਾਨ” ਦੀ ਪ੍ਰਗਤੀ ਬਾਰੇ ਵੀ ਗੱਲ ਕੀਤੀ।
ਸ਼੍ਰੀ ਬੋਮਈ ਨੇ ਡਾ. ਜਿਤੇਂਦਰ ਸਿੰਘ ਨੂੰ ਪਿਛਲੇ 6 ਮਹੀਨਿਆਂ ਵਿੱਚ ਉਪਲੱਬਧੀਆਂ ਅਤੇ ਭਵਿੱਖ ਵਿੱਚ ਪੈਣ ਵਾਲੇ ਪ੍ਰਭਾਵ ‘ਤੇ ਚਾਨਣਾ ਪਾਉਣ ਵਾਲੀ ਪੁਸਤਕ ਵੀ ਭੇਟ ਕੀਤੀ।
ਸ਼੍ਰੀ ਬੋਮਈ ਨੇ ਮੁੱਖ ਮੰਤਰੀ ਦੇ ਰੂਪ ਵਿੱਚ 6 ਮਹੀਨੇ ਦਾ ਕਾਰਜਕਾਲ ਪੂਰਾ ਕੀਤਾ ਹੈ ਅਤੇ ਇੰਨੇ ਘੱਟ ਸਮੇਂ ਵਿੱਚ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ, ਵਿਦਿਆਰਥੀਆਂ, ਸ਼ਹਿਰੀ ਨਿਵਾਸੀ, ਅਸੰਗਠਿਤ ਕਰਮਚਾਰੀ, ਬਜ਼ੁਰਗਾਂ, ਵਿਧਵਾਵਾਂ ਅਤੇ ਸਰੀਰਿਕ ਰੂਪ ਤੋਂ ਦਿੱਵਿਯਾਂਗ ਲੋਕਾਂ ਦੇ ਲਾਭ ਲਈ ਕਈ ਪ੍ਰੋਗਰਾਮ ਅਤੇ ਯੋਜਨਾਵਾਂ ਸ਼ੁਰੂ ਕੀਤੀਆਂ ਹਨ।
ਸ਼੍ਰੀ ਬੋਮਈ ਦੋ ਦਿਨਾਂ ਦੌਰੇ ‘ਤੇ ਰਾਜਧਾਨੀ ਵਿੱਚ ਹਨ। ਇਸ ਦੌਰਾਨ ਉਹ ਕੇਂਦਰੀ ਪ੍ਰੋਜੈਕਟਾਂ ਅਤੇ ਅਗਲੇ ਮਹੀਨੇ ਪੇਸ਼ ਹੋਣ ਵਾਲੇ ਰਾਜ ਦੇ ਬਜਟ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕਰਨ ਲਈ ਵਿੱਤ ਮੰਤਰੀ ਸਮੇਤ ਕਈ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਨਗੇ।
<><><><><>
ਐੱਸਐੱਨਸੀ/ਆਰਆਰ
(Release ID: 1796630)
Visitor Counter : 135