ਰਾਸ਼ਟਰਪਤੀ ਸਕੱਤਰੇਤ

ਰਾਸ਼ਟਰਪਤੀ ਨੇ ਗੁਰੂ ਰਵਿਦਾਸ ਜਯੰਤੀ ਦੀ ਪੂਰਵ ਸੰਧਿਆ ’ਤੇ ਵਧਾਈਆਂ ਦਿੱਤੀਆਂ

Posted On: 15 FEB 2022 5:52PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਗੁਰੂ ਰਵਿਦਾਸ ਜਯੰਤੀ ਦੀ ਪੂਰਵ ਸੰਧਿਆ ’ਤੇ ਸਾਥੀ ਨਾਗਰਿਕਾਂ (ਦੇਸ਼ਵਾਸੀਆਂ) ਨੂੰ ਵਧਾਈਆਂ ਦਿੱਤੀਆਂ ਹਨ।

ਰਾਸ਼ਟਰਪਤੀ ਨੇ ਆਪਣੇ ਸੰਦੇਸ਼ ਵਿੱਚ ਕਿਹਾ, “ਗੁਰੂ ਰਵਿਦਾਸ ਜੀ ਦੀ ਜਨਮ-ਜਯੰਤੀ ਦੇ ਪਾਵਨ ਅਵਸਰ ’ਤੇ, ਮੈਂ ਸਾਰੇ ਦੇਸ਼ਵਾਸੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।

ਗੁਰੂ ਰਵਿਦਾਸ ਇੱਕ ਮਹਾਨ ਸੰਤ, ਕਵੀ ਅਤੇ ਸਮਾਜ ਸੁਧਾਰਕ ਸਨ। ਉਨ੍ਹਾਂ ਨੇ ਆਪਣੇ ਭਗਤੀ ਗੀਤਾਂ ਦੇ ਮਾਧਿਅਮ ਨਾਲ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਅਤੇ ਸਮਾਜ ਵਿੱਚ ਸਦਭਾਵ ਲਿਆਉਣ ਦਾ ਪ੍ਰਯਤਨ ਕੀਤਾ। ਉਨ੍ਹਾਂ ਦੀ ਗਣਨਾ ਭਗਤੀ ਅੰਦੋਲਨ ਦੇ ਮਹਾਨ ਸੰਤਾਂ ਵਿੱਚ ਕੀਤੀ ਜਾਂਦੀ ਹੈ।

ਉਨ੍ਹਾਂ ਨੇ ਲੋਕਾਂ ਦੇ ਦਰਮਿਆਨ ਆਪਸੀ ਪ੍ਰੇਮ ਅਤੇ ਸਮਾਨਤਾ ਦੀ ਭਾਵਨਾ ਦਾ ਸੰਦੇਸ਼ ਦਿੱਤਾ। ਸ਼ਾਂਤੀ ਅਤੇ ਭਾਈਚਾਰੇ ਦੀ ਉਨ੍ਹਾਂ ਦੀ ਸਿੱਖਿਆ ਪਹਿਲਾਂ ਤੋਂ ਕਿਤੇ ਅਧਿਕ ਪ੍ਰਾਸੰਗਿਕ ਹੈ। ਇੱਕ ਪ੍ਰਬੁੱਧ ਅਧਿਆਤਮਿਕ ਵਿਅਕਤੀ ਅਤੇ ਇੱਕ ਮਹਾਨ ਸਮਾਜ ਸੁਧਾਰਕ ਦੇ ਰੂਪ ਵਿੱਚ, ਗੁਰੂ ਰਵਿਦਾਸ ਨੇ ਹਮੇਸ਼ਾ ਆਪਣੇ ਅਨੁਯਾਈਆਂ ਨੂੰ ਸਖ਼ਤ ਮਿਹਨਤ, ਲਗਨ ਅਤੇ ਸਹਿਣਸ਼ੀਲਤਾ ਦੇ ਮਾਰਗ ’ਤੇ ਚਲਣ ਲਈ ਪ੍ਰੋਤਸਾਹਿਤ ਕੀਤਾ।

ਆਓ, ਅਸੀਂ ਗੁਰੂ ਰਵਿਦਾਸ ਜੀ ਦੁਆਰਾ ਦਿਖਾਏ ਗਏ ਮਾਰਗ ’ਤੇ ਚਲਣ ਦਾ ਸੰਕਲਪ ਲਈਏ ਅਤੇ ਸਮਾਨਤਾ ਅਤੇ ਸਦਭਾਵ ’ਤੇ ਅਧਾਰਿਤ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਦੇਈਏ।”

ਰਾਸ਼ਟਰਪਤੀ ਦਾ ਸੰਦੇਸ਼ ਦੇਖਣ ਲਈ ਇੱਥੇ ਕਲਿੱਕ ਕਰੋ-

*****

 

ਡੀਐੱਸ/ਬੀਐੱਮ



(Release ID: 1798632) Visitor Counter : 142