ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਯੂਪੀ ਦੇ ਕੁਸ਼ੀਨਗਰ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ

Posted On: 17 FEB 2022 10:02AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਸਥਾਨਕ ਪ੍ਰਸ਼ਾਸਨ ਹਰ ਸੰਭਵ ਮਦਦ ਕਰ ਰਿਹਾ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਵਿੱਚ ਹੋਇਆ ਹਾਦਸਾ ਦਿਲ ਦਹਿਲਾਉਣ ਵਾਲਾ ਹੈ। ਇਸ ਵਿੱਚ ਜਿਨ੍ਹਾਂ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ ਹੈ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਮੈਂ ਆਪਣੀਆਂ ਗਹਿਰੀਆਂ ਸੰਵੇਦਨਾਵਾਂ ਵਿਅਕਤ ਕਰਦਾ ਹਾਂ। ਇਸ ਦੇ ਨਾਲ ਹੀ ਜ਼ਖ਼ਮੀਆਂ ਦੇ ਜਲਦੀ ਤੋਂ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਹਰ ਸੰਭਵ ਮਦਦ ਵਿੱਚ ਜੁਟਿਆ ਹੈ।”

 

***

ਡੀਐੱਸ/ਐੱਸਐੱਚ



(Release ID: 1799006) Visitor Counter : 150