ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕੀਤਾ
Posted On:
19 FEB 2022 8:51AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਉਤਕ੍ਰਿਸ਼ਟ ਅਗਵਾਈ ਅਤੇ ਸਮਾਜ ਕਲਿਆਣ ‘ਤੇ ਜ਼ੋਰ ਪੀੜ੍ਹੀਆਂ ਤੋਂ ਲੋਕਾਂ ਨੂੰ ਪ੍ਰੇਰਣਾ ਦਿੰਦੇ ਰਹੇ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੈਂ ਛਤਰਪਤੀ ਸ਼ਿਵਾਜੀ ਮਹਾਰਾਜ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕਰਦਾ ਹਾਂ। ਉਨ੍ਹਾਂ ਦੀ ਉਤਕ੍ਰਿਸ਼ਟ ਅਗਵਾਈ ਅਤੇ ਸਮਾਜ ਕਲਿਆਣ ‘ਤੇ ਜ਼ੋਰ ਪੀੜ੍ਹੀਆਂ ਤੋਂ ਲੋਕਾਂ ਨੂੰ ਪ੍ਰੇਰਣਾ ਦਿੰਦੇ ਰਹੇ ਹਨ। ਜਦੋਂ ਸਚਾਈ ਅਤੇ ਨਿਆਂ ਦੀਆਂ ਕਦਰਾਂ-ਕੀਮਤਾਂ ਦੇ ਲਈ ਖੜ੍ਹੇ ਹੋਣ ਦੀ ਗੱਲ ਆਈ, ਤਾਂ ਉਹ ਹਮੇਸ਼ਾ ਅਡਿੱਗ ਰਹੇ। ਅਸੀਂ ਉਨ੍ਹਾਂ ਦੇ ਵਿਜ਼ਨ ਨੂੰ ਪੂਰਾ ਕਰਨ ਦੇ ਲਈ ਪ੍ਰਤੀਬੱਧ ਹਾਂ।”
***
ਡੀਐੱਸ/ਐੱਸਐੱਚ
(Release ID: 1799668)
Read this release in:
English
,
Urdu
,
Marathi
,
Hindi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam