ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੀ ਗੋਲਡਨ ਜੁਬਲੀ ਅਤੇ 36ਵੇਂ ਰਾਜ ਸਥਾਪਨਾ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ


“ਚਾਹੇ ਇਹ ਐਂਗਲੋ-ਅਬੋਰ ਯੁੱਧ ਹੋਵੇ ਜਾਂ ਆਜ਼ਾਦੀ ਤੋਂ ਬਾਅਦ ਸਰਹੱਦ ਦੀ ਸੁਰੱਖਿਆ, ਅਰੁਣਾਚਲ ਦੇ ਲੋਕਾਂ ਦੀਆਂ ਬਹਾਦਰੀ ਦੀਆਂ ਕਹਾਣੀਆਂ ਹਰ ਭਾਰਤੀ ਲਈ ਇੱਕ ਅਨਮੋਲ ਵਿਰਾਸਤ ਹਨ”



“ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਅਤੇ ਸਬਕਾ ਪ੍ਰਯਾਸ ਦਾ ਮਾਰਗ ਅਰੁਣਾਚਲ ਪ੍ਰਦੇਸ਼ ਦੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਏਗਾ"



"ਪੂਰਬੀ ਭਾਰਤ, ਖ਼ਾਸ ਤੌਰ 'ਤੇ ਉੱਤਰ-ਪੂਰਬੀ ਭਾਰਤ 21ਵੀਂ ਸਦੀ ਵਿੱਚ ਭਾਰਤ ਦੇ ਵਿਕਾਸ ਦਾ ਇੰਜਣ ਬਣੇਗਾ"



"ਅਸੀਂ ਅਰੁਣਾਚਲ ਨੂੰ ਪੂਰਬੀ ਏਸ਼ੀਆ ਦਾ ਪ੍ਰਮੁੱਖ ਗੇਟਵੇ ਬਣਾਉਣ ਲਈ ਪੂਰੀ ਸ਼ਕਤੀ ਨਾਲ ਕੰਮ ਕਰ ਰਹੇ ਹਾਂ। ਅਰੁਣਾਚਲ ਦੀ ਰਣਨੀਤਕ ਭੂਮਿਕਾ ਦੇ ਮੱਦੇਨਜ਼ਰ ਰਾਜ ਵਿੱਚ ਆਧੁਨਿਕ ਬੁਨਿਆਦੀ ਢਾਂਚੇ ਦਾ ਨਿਰਮਾਣ ਕੀਤਾ ਜਾ ਰਿਹਾ ਹੈ”

Posted On: 20 FEB 2022 12:03PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੀ ਗੋਲਡਨ ਜੁਬਲੀ ਅਤੇ 36ਵੇਂ ਰਾਜ ਸਥਾਪਨਾ ਦਿਵਸ ਦੇ ਜਸ਼ਨਾਂ 'ਤੇ ਅਰੁਣਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਪਿਛਲੇ 50 ਵਰ੍ਹਿਆਂ ਦੌਰਾਨ ਚੜ੍ਹਦੇ ਸੂਰਜ ਦੀ ਧਰਤੀ ਵਜੋਂ ਆਪਣੀ ਪਹਿਚਾਣ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਮਕਬੂਲ ਭਾਰਤ ਰਤਨ, ਡਾ. ਭੂਪੇਨ ਹਜ਼ਾਰਿਕਾ ਦੇ ਮਕਬੂਲ ਗੀਤ 'ਅਰੁਣਾਚਲ ਹਮਾਰਾ' ਦੀਆਂ ਲਾਈਨਾਂ ਦਾ ਹਵਾਲਾ ਵੀ ਦਿੱਤਾ। ਉਹ ਅੱਜ ਅਰੁਣਾਚਲ ਪ੍ਰਦੇਸ਼ ਦੀ ਗੋਲਡਨ ਜੁਬਲੀ ਅਤੇ 36ਵੇਂ ਰਾਜ ਸਥਾਪਨਾ ਦਿਵਸ ਸਮਾਰੋਹ ਦੇ ਮੌਕੇ 'ਤੇ ਬੋਲ ਰਹੇ ਸਨ।

 

 

 

 

ਪ੍ਰਧਾਨ ਮੰਤਰੀ ਨੇ ਦੇਸ਼ ਭਗਤੀ ਅਤੇ ਸਮਾਜਿਕ ਸਦਭਾਵਨਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਅਤੇ ਦੇਸ਼ ਦੀ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਅਰੁਣਾਚਲ ਪ੍ਰਦੇਸ਼ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਅਰੁਣਾਚਲ ਪ੍ਰਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਪ੍ਰਧਾਨ ਮੰਤਰੀ ਨੇ ਕਿਹਾ, "ਭਾਵੇਂ ਇਹ ਐਂਗਲੋ-ਅਬੋਰ ਯੁੱਧ ਹੋਵੇ ਜਾਂ ਆਜ਼ਾਦੀ ਤੋਂ ਬਾਅਦ ਸਰਹੱਦ ਦੀ ਸੁਰੱਖਿਆ, ਅਰੁਣਾਚਲ ਦੇ ਲੋਕਾਂ ਦੀਆਂ ਬਹਾਦਰੀ ਦੀਆਂ ਕਹਾਣੀਆਂ ਹਰ ਭਾਰਤੀ ਲਈ ਇੱਕ ਅਨਮੋਲ ਵਿਰਾਸਤ ਹਨ।"

 

ਪ੍ਰਧਾਨ ਮੰਤਰੀ ਨੇ ਰਾਜ ਦੇ ਆਪਣੇ ਕਈ ਦੌਰਿਆਂ ਨੂੰ ਯਾਦ ਕੀਤਾ ਅਤੇ ਮੁੱਖ ਮੰਤਰੀ ਸ਼੍ਰੀ ਪੇਮਾ ਖਾਂਡੂ ਦੀ ਅਗਵਾਈ ਵਾਲੀ ਡਬਲ-ਇੰਜਣ-ਸਰਕਾਰ ਅਧੀਨ ਵਿਕਾਸ ਦੀ ਗਤੀ 'ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ “ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਔਰ ਸਬਕਾ ਪ੍ਰਯਾਸ ਦਾ ਮਾਰਗ ਅਰੁਣਾਚਲ ਪ੍ਰਦੇਸ਼ ਦੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਏਗਾ।”

 

ਪ੍ਰਧਾਨ ਮੰਤਰੀ ਨੇ ਆਪਣੇ ਵਿਸ਼ਵਾਸ ਨੂੰ ਦੁਹਰਾਇਆ ਕਿ ਪੂਰਬੀ ਭਾਰਤ, ਖ਼ਾਸ ਕਰਕੇ ਉੱਤਰ-ਪੂਰਬੀ ਭਾਰਤ 21ਵੀਂ ਸਦੀ ਵਿੱਚ ਭਾਰਤ ਦੇ ਵਿਕਾਸ ਦਾ ਇੰਜਣ ਹੋਵੇਗਾ। ਉਨ੍ਹਾਂ ਨੇ ਪਿਛਲੇ 7 ਵਰ੍ਹਿਆਂ ਦੌਰਾਨ ਚੁੱਕੇ ਗਏ ਕਦਮਾਂ ਨੂੰ ਵੀ ਸੂਚੀਬੱਧ ਕੀਤਾ। ਕਨੈਕਟੀਵਿਟੀ ਅਤੇ ਪਾਵਰ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਵਿਆਪਕ ਕੰਮ ਚੱਲ ਰਿਹਾ ਹੈ ਅਤੇ ਇਹ ਅਰੁਣਾਚਲ ਪ੍ਰਦੇਸ਼ ਵਿੱਚ ਜੀਵਨ ਅਤੇ ਕਾਰੋਬਾਰ ਨੂੰ ਅਸਾਨ ਬਣਾ ਰਿਹਾ ਹੈ। ਖੇਤਰ ਦੀਆਂ ਸਾਰੀਆਂ ਰਾਜਧਾਨੀਆਂ ਨੂੰ ਪਹਿਲ ਦੇ ਅਧਾਰ 'ਤੇ ਰੇਲ ਨਾਲ ਜੋੜਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ “ਅਸੀਂ ਅਰੁਣਾਚਲ ਨੂੰ ਪੂਰਬੀ ਏਸ਼ੀਆ ਦਾ ਪ੍ਰਮੁੱਖ ਗੇਟਵੇ ਬਣਾਉਣ ਲਈ ਪੂਰੀ ਸ਼ਕਤੀ ਨਾਲ ਕੰਮ ਕਰ ਰਹੇ ਹਾਂ। ਅਰੁਣਾਚਲ ਦੀ ਰਣਨੀਤਕ ਭੂਮਿਕਾ ਦੇ ਮੱਦੇਨਜ਼ਰ, ਰਾਜ ਵਿੱਚ ਆਧੁਨਿਕ ਬੁਨਿਆਦੀ ਢਾਂਚਾ ਬਣਾਇਆ ਜਾ ਰਿਹਾ ਹੈ।”

 

 

 

 

ਪ੍ਰਧਾਨ ਮੰਤਰੀ ਨੇ ਪ੍ਰਕਿਰਤੀ ਅਤੇ ਸੰਸਕ੍ਰਿਤੀ ਨਾਲ ਤਾਲਮੇਲ ਰੱਖ ਕੇ ਅਰੁਣਾਚਲ ਪ੍ਰਦੇਸ਼ ਦੀ ਪ੍ਰਗਤੀ ਦਾ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੇ ਲੋਕਾਂ ਦੀ ਤਾਰੀਫ਼ ਕੀਤੀ, “ਤੁਹਾਡੇ ਪ੍ਰਯਤਨਾਂ ਸਦਕਾ, ਅਰੁਣਾਚਲ ਜੈਵਿਕ ਵਿਭਿੰਨਤਾ ਦੇ ਸਭ ਤੋਂ ਮਹੱਤਵਪੂਰਨ ਖੇਤਰਾਂ ਵਿੱਚੋਂ ਇੱਕ ਹੈ।”

 

ਸ਼੍ਰੀ ਮੋਦੀ ਨੇ ਸਿਹਤ, ਸਿੱਖਿਆ, ਕੌਸ਼ਲ ਵਿਕਾਸ, ਮਹਿਲਾ ਸਸ਼ਕਤੀਕਰਣ ਅਤੇ ਸੈਲਫ-ਹੈਲਪ ਗਰੁੱਪਾਂ ਦੇ ਖੇਤਰਾਂ ਵਿੱਚ ਵਿਕਾਸ ਲਈ ਮੁੱਖ ਮੰਤਰੀ ਦੇ ਪ੍ਰਯਤਨਾਂ 'ਤੇ ਵੀ ਖੁਸ਼ੀ ਪ੍ਰਗਟ ਕੀਤੀ। ਪ੍ਰਧਾਨ ਮੰਤਰੀ ਨੇ ਰਾਜ ਦੇ ਵਿਕਾਸ ਲਈ ਲਗਾਤਾਰ ਕੰਮ ਕਰਨ ਲਈ ਕੇਂਦਰੀ ਕਾਨੂੰਨ ਮੰਤਰੀ ਸ਼੍ਰੀ ਕਿਰੇਨ ਰਿਜਿਜੂ ਦੀ ਵੀ ਸ਼ਲਾਘਾ ਕੀਤੀ।

 

ਪ੍ਰਧਾਨ ਮੰਤਰੀ ਨੇ ਆਲਮੀ ਪੱਧਰ 'ਤੇ ਅਰੁਣਾਚਲ ਦੀ ਟੂਰਿਜ਼ਮ ਸਮਰੱਥਾ ਨੂੰ ਸਾਕਾਰ ਕਰਨ ਲਈ ਆਪਣੀ ਪ੍ਰਤੀਬੱਧਤਾ ਨੂੰ ਵੀ ਦੁਹਰਾਇਆ।

 

https://twitter.com/narendramodi/status/1495258826869972993

 

https://twitter.com/PMOIndia/status/1495259060664680451

 

https://twitter.com/PMOIndia/status/1495259589717405697

 

https://twitter.com/PMOIndia/status/1495259790565867525

 

https://twitter.com/PMOIndia/status/1495260232398024705

 

https://twitter.com/PMOIndia/status/1495260441609912322

 

https://twitter.com/PMOIndia/status/1495260919441817600

 

 

 

************

 

ਡੀਐੱਸ


(Release ID: 1799844) Visitor Counter : 199