ਵਿੱਤ ਮੰਤਰਾਲਾ
azadi ka amrit mahotsav

(i) ‘ਭਾਰਤ ਸਰਕਾਰ ਦੇ ਫਲੋਟਿੰਗ ਰੇਟ ਬੌਂਡ 2028’ ਦੀ, (ii) ‘6.54 ਫੀਸਦੀ ਜੀਐੱਸ 2032’ ਦੀ ਅਤੇ (iii) ‘6.95 ਫੀਸਦੀ ਜੀਐੱਸ 2061’ ਦੀ ਵਿਕਰੀ (ਰੀ-ਇਸ਼ੂ) ਲਈ ਨਿਲਾਮੀ

Posted On: 21 FEB 2022 6:01PM by PIB Chandigarh

ਭਾਰਤ ਸਰਕਾਰ ਨੇ (i) ‘ਭਾਰਤ ਸਰਕਾਰ ਦੇ ਫਲੋਟਿੰਗ ਰੇਟ ਬੌਂਡ 2034’ ਦੀ ਇਕਸਾਰ ਕੀਮਤ ਵਿਧੀ ਰਾਹੀਂ ਕੀਮਤ ਅਧਾਰਤ ਨਿਲਾਮੀ ਦੇ ਜ਼ਰੀਏ 4,000 ਕਰੋੜ ਰੁਪਏ (ਨਾਮਾਤਰ) ਦੀ ਨੋਟੀਫਾਈਡ ਰਕਮ ਲਈ, (ii) ‘6.54 ਫੀਸਦੀ ਸਰਕਾਰੀ ਸਕਿਊਰੀਟੀ, 2032’ ਦੀ ਇਕਸਾਰ ਕੀਮਤ ਵਿਧੀ ਰਾਹੀਂ ਕੀਮਤ ਅਧਾਰਤ ਨਿਲਾਮੀ ਦੇ ਜ਼ਰੀਏ 13,000 ਕਰੋੜ (ਨਾਮਾਤਰ) ਦੀ ਨੋਟੀਫਾਈਡ ਰਕਮ ਲਈ (iii) ‘6.95 ਫ਼ੀਸਦੀ ਸਰਕਾਰੀ ਸਕਿਊਰੀਟੀ, 2061’ ਦੀ ਮਲਟੀਪਲ ਕੀਮਤ ਵਿਧੀ ਰਾਹੀਂ ਕੀਮਤ ਅਧਾਰਤ ਨਿਲਾਮੀ ਦੇ ਜ਼ਰੀਏ 6,000 ਕਰੋੜ ਰੁਪਏ (ਨਾਮਾਤਰ) ਦੀ ਨੋਟੀਫਾਈਡ ਰਕਮ ਲਈ ਵਿਕਰੀ ਕਰਨ ਦਾ ਐਲਾਨ ਕੀਤਾ ਹੈ। ਭਾਰਤ ਸਰਕਾਰ ਕੋਲ ਉਪਰੋਕਤ ਸਕਿਊਰੀਟੀਆਂ ਵਿੱਚੋਂ ਕਿਸੇ ਇੱਕ ਜਾਂ ਵਧੇਰੇ ਪ੍ਰਤੀ 2,000 ਕਰੋੜ ਰੁਪਏ ਤੱਕ ਦੀ ਵਾਧੂ ਸਬਸਕ੍ਰਿਪਸ਼ਨ ਬਰਕਰਾਰ ਰੱਖਣ ਦਾ ਵਿਕਲਪ ਹੋਵੇਗਾ। ਇਹ ਨਿਲਾਮੀ 25 ਫਰਵਰੀ, 2022 (ਸ਼ੁੱਕਰਵਾਰ) ਨੂੰ ਰਿਜ਼ਰਵ ਬੈਂਕ ਆਵ੍ ਇੰਡੀਆ, ਮੁੰਬਈ ਦਫ਼ਤਰ, ਕਿਲ੍ਹਾ, ਮੁੰਬਈ ਦੁਆਰਾ ਕੀਤੀ ਜਾਵੇਗੀ।

ਸਟਾਕਾਂ ਦੀ ਵਿਕਰੀ ਦੀ ਅਧਿਕਤਮ ਰਕਮ ਦਾ 5 ਫੀਸਦੀ ਅਧਿਕਾਰਤ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਸਰਕਾਰੀ ਸਕਿਉਰਿਟੀਆਂ ਦੀ ਨਿਲਾਮੀ ਵਿੱਚ ਗ਼ੈਰ-ਪ੍ਰਤੀਯੋਗੀ ਬੋਲੀ ਸੁਵਿਧਾ ਦੀ ਸਕੀਮ ਅਨੁਸਾਰ ਅਲਾਟ ਕੀਤਾ ਜਾਵੇਗਾ

ਨਿਲਾਮੀ ਲਈ ਬੋਲੀਆਂ ਪ੍ਰਤੀਯੋਗੀ ਅਤੇ ਗ਼ੈਰ-ਪ੍ਰਤੀਯੋਗੀ ਦੋਵੇਂ ਬੋਲੀਆਂ 25 ਫਰਵਰੀ, 2022 ਨੂੰ ਰਿਜ਼ਰਵ ਬੈਂਕ ਆਵ੍ ਇੰਡੀਆ ਕੋਰ ਬੈਂਕਿੰਗ ਸਲਿਊਸ਼ਨ (ਈ-ਕੁਬਰ) ਪ੍ਰਣਾਲੀ ’ਤੇ ਇਲੈਕਟ੍ਰਾਨਿਕ ਫਾਰਮੈਟ ਵਿੱਚ ਜਮ੍ਹਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਗ਼ੈਰ-ਪ੍ਰਤੀਯੋਗੀ ਬੋਲੀ ਸਵੇਰੇ 10.30 ਵਜੇ ਤੋਂ ਸਵੇਰੇ 11.00 ਦੇ ਵਿਚਕਾਰ ਜਮ੍ਹਾਂ ਕਰਵਾਈ ਜਾਣੀ ਚਾਹੀਦੀ ਹੈ ਅਤੇ ਪ੍ਰਤੀਯੋਗੀ ਬੋਲੀ ਸਵੇਰੇ 10.30 ਵਜੇ ਤੋਂ ਸਵੇਰੇ 11.30 ਵਜੇ ਦੇ ਵਿਚਕਾਰ ਜਮ੍ਹਾਂ ਕੀਤੀ ਜਾਣੀ ਚਾਹੀਦੀ ਹੈ।

ਨਿਲਾਮੀ ਦਾ ਨਤੀਜਾ 25 ਫਰਵਰੀ, 2022 (ਸ਼ੁੱਕਰਵਾਰ) ਨੂੰ ਐਲਾਨਿਆ ਜਾਵੇਗਾ ਅਤੇ ਸਫ਼ਲ ਬੋਲੀ ਲਗਾਉਣ ਵਾਲਿਆਂ ਨੂੰ 28 ਫਰਵਰੀ, 2022 (ਸੋਮਵਾਰ) ਨੂੰ ਭੁਗਤਾਨ ਕਰਨਾ ਹੋਵੇਗਾ।

ਸਟਾਕ 24 ਜੁਲਾਈ, 2018 ਨੂੰ ਰਿਜ਼ਰਵ ਬੈਂਕ ਆਵ੍ ਇੰਡੀਆ ਦੁਆਰਾ ਜਾਰੀ ਕੀਤੇ ਸਰਕੂਲਰ ਨੰਬਰ ਆਰਬੀਆਈ/ 2018-19/ 25 ਦੁਆਰਾ ਜਾਰੀ ‘ਕੇਂਦਰ ਸਰਕਾਰ ਦੀਆਂ ਸਕਿਉਰਿਟੀਆਂ ’ਚ ਜਾਰੀ ਕੀਤੇ ਗਏ ਟ੍ਰਾਂਜੈਕਸ਼ਨ’ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ “ਜਦੋਂ ਜਾਰੀ ਕੀਤੇ ਜਾਣਗੇ” ਵਪਾਰ ਲਈ ਯੋਗ ਹੋਣਗੇ ਇਨ੍ਹਾਂ ਨੂੰ ਸਮੇਂ-ਸਮੇਂ ’ਤੇ ਸੋਧਿਆ ਜਾਂਦਾ ਹੈ

 

****

ਆਰਐੱਮ /ਕੇਐੱਮਐੱਨ


(Release ID: 1800150) Visitor Counter : 131


Read this release in: Hindi , Urdu , English , Tamil